Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਲੁਧਿਆਣਾ ‘ਚ ਖੌਫਨਾਕ ਵਾਰਦਾਤ! ਮਾਮੀ ਨਾਲ ਸੀ ਨਾਜਾਇਜ਼ ਸਬੰਧ, ਜ਼ਮਾਨਤ ‘ਤੇ ਜੇਲ੍ਹ ‘ਚੋਂ ਬਾਹਰ ਆਏ ਮਾਮੇ ਨੇ ਕੀਤੀ ਹੱਤਿਆ

ਲੁਧਿਆਣਾ : ਥਾਣਾ ਟਿੱਬਾ ਅਧੀਨ ਜਗੀਰਪੁਰ ਇਲਾਕੇ ’ਚ ਇਟਾਂ ਦੀ ਠੇਕੇਦਾਰੀ ਕਰਨ ਵਾਲੇ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਨੌਜਵਾਨ ਦੇ ਆਪਣੀ ਮਾਮੀ ਨਾਲ ਨਾਜਾਇਜ਼ ਸਬੰਧ ਸਨ। ਇਸ ਬਾਰੇ ਜਦ ਉਕਤ ਔਰਤ ਦੇ ਪਤੀ ਨੂੰ ਪਤਾ ਲੱਗਾ ਤਾਂ ਉਸ ਨੇ ਆਪਣੇ ਭਾਣਜੇ ਦਾ ਕਤਲ ਕਰ ਦਿੱਤਾ। ਥਾਣਾ ਟਿੱਬਾ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਜਾਂਚ ’ਚ ਸਾਹਮਣੇ ਆਇਆ ਹੈ ਕਿ ਨੌਜਵਾਨ ਦੇ ਆਪਣੀ ਮਾਮੀ ਨਾਲ ਕੁਝ ਸਮੇਂ ਤੋਂ ਨਾਜਾਇਜ਼ ਸਬੰਧ ਸਨ। ਇਸ ਬਾਰੇ ਉਸ ਦੇ ਮਾਮੇ ਨੂੰ ਪਤਾ ਲੱਗ ਗਿਆ ਸੀ, ਜਿਸ ਦੇ ਚੱਲਦੇ ਐਤਵਾਰ ਸਵੇਰੇ ਉਸ ਨੇ ਭਾਣਜੇ ਦੇ ਸਿਰ ’ਚ ਰਾਡ ਨਾਲ ਹਮਲਾ ਕਰਦਿਆਂ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਮ੍ਰਿਤਕ ਦੀ ਪਛਾਣ ਟਿੱਬਾ ਰੋਡ ਸਥਿਤ ਜਗੀਰਪੁਰ ਦੇ ਇਲਾਕੇ ਰਾਜਾ ਇਨਕਲੇਵ ਗਲੀ ਨੰਬਰ 1 ਵਾਸੀ ਸਪਨ ਕੁਮਾਰ (40) ਵਜੋਂ ਹੋਈ ਹੈ। ਉਹ ਜੱਦੀ ਤੌਰ ’ਤੇ ਪਿੰਡ ਰਾਠਾ, ਜ਼ਿਲ੍ਹਾ ਮਧੇਪੁਰਾ, ਬਿਹਾਰ ਦਾ ਰਹਿਣ ਵਾਲਾ ਸੀ। ਉਹ ਪਿਛਲੇ ਕਾਫੀ ਸਮੇਂ ਤੋਂ ਲੁਧਿਆਣਾ ’ਚ ਆਪਣੇ ਮਾਮੇ ਸਰਵਨ ਕੋਲ ਰਹਿ ਰਿਹਾ ਸੀ। ਉਹ ਇੱਟਾਂ ਦੀ ਸਪਲਾਈ ਦਾ ਕੰਮ ਕਰਦਾ ਸੀ, ਜਦਕਿ ਉਸ ਦਾ ਮਾਮਾ ਪ੍ਰਿੰਟਿੰਗ ਦਾ ਕੰਮ ਕਰਦਾ ਹੈ।

ਮ੍ਰਿਤਕ ਦੇ ਸਾਥੀ ਸਿੱਧੂ ਕੁਮਾਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਐਤਵਾਰ ਦੀ ਸਵੇਰ ਉਸ ਨੇ ਇੱਟਾਂ ਦੀ ਸਪਲਾਈ ਦੇਣ ਲਈ ਸਪਨ ਨੂੰ ਕਈ ਵਾਰ ਫੋਨ ਕੀਤਾ ਪਰ ਉਸ ਨੇ ਫੋਨ ਨਹੀਂ ਚੁੱਕਿਆ। ਇਸ ਤੋਂ ਬਾਅਦ ਉਹ ਘਰ ਪੁੱਜਾ ਤਾਂ ਦੇਖਿਆ ਕਿ ਉਸ ਦੀ ਲਾਸ਼ ਕਮਰੇ ’ਚ ਖ਼ੂਨ ਨਾਲ ਲੱਥਪੱਥ ਪਈ ਸੀ। ਉਸ ਨੇ ਤੁਰੰਤ ਥਾਣਾ ਟਿੱਬਾ ਦੀ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾਇਆ।

ਜੁਆਇੰਟ ਕਮਿਸ਼ਨਰ ਡਾ. ਸਚਿਨ ਗੁਪਤਾ ਨੇ ਦੱਸਿਆ ਕਿ ਮੁਲਜ਼ਮ ਸਰਵਨ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਥਾਣਾ ਮੋਤੀ ਨਗਰ ’ਚ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ। ਉਹ ਕਰੀਬ ਚਾਰ ਮਹੀਨੇ ਪਹਿਲਾਂ ਹੀ ਜੇਲ੍ਹ ’ਚੋਂ ਜ਼ਮਾਨਤ ’ਤੇ ਬਾਹਰ ਆਇਆ ਸੀ। ਬਾਹਰ ਆਉਣ ’ਤੇ ਉਸ ਨੂੰ ਭਾਣਜੇ ਦੇ ਪਤਨੀ ਨਾਲ ਨਾਜਾਇਜ਼ ਸਬੰਧਾਂ ਬਾਰੇ ਪਤਾ ਲੱਗਾ, ਜਿਸ ’ਤੇ ਉਸ ਨੇ 14-15 ਅਗਸਤ ਦੀ ਰਾਤ ਰਾਡ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ।

ਮੁਲਜ਼ਮ ਬਣਾਉਂਦਾ ਰਿਹਾ ਕਹਾਣੀ

ਸ਼ੁਰੂਆਤੀ ਜਾਂਚ ’ਚ ਮੁਲਜ਼ਮ ਪੁਲਿਸ ਸਾਹਮਣੇ ਕਹਾਣੀ ਬਣਾਉਂਦਾ ਰਿਹਾ ਕਿ ਕਿਸੇ ਨੇ ਚੋਰੀ ਦੀ ਨੀਅਤ ਨਾਲ ਘਰ ਵਡ਼ ਕੇ ਉਸ ਦੇ ਭਾਣਜੇ ਦਾ ਕਤਲ ਕੀਤਾ ਹੈ। ਇਸ ’ਤੇ ਪੁਲਿਸ ਨੇ ਪਹਿਲਾਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਪਰ ਜਦ ਪੁਲਿਸ ਨੇ ਮੁਲਜ਼ਮ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਜੁਰਮ ਕਬੂਲ ਲਿਆ।

ਮ੍ਰਿਤਕ ਦੇ ਸਿਰ ’ਤੇ ਚਿਹਰੇ ’ਤੇ ਕੀਤੇ ਕੁਲ 7 ਵਾਰ

ਸੋਮਵਾਰ ਨੂੰ ਸਿਵਲ ਹਸਪਤਾਲ ’ਚ ਮ੍ਰਿਤਕ ਦਾ ਪੋਸਟਮਾਰਟਮ ਡਾਕਟਰਾਂ ਦੇ ਬੋਰਡ ਵੱਲੋਂ ਕੀਤਾ ਗਿਆ। ਬੋਰਡ ’ਚ ਸ਼ਾਮਲ ਡਾਕਟਰਾਂ ਨੇ ਦੱਸਿਆ ਕਿ ਮ੍ਰਿਤਕ ਦੇ ਸਿਰ ਤੇ ਚਿਹਰੇ ’ਤੇ ਕੁੱਲ 7 ਵਾਰ ਕੀਤੇ ਗਏ ਸਨ। ਸਿਰ ’ਚ ਡੂੰਘੀ ਸੱਟ ਲੱਗਣ ਕਾਰਨ ਉਸ ਦੀ ਮੌਤ ਹੋਈ। ਪੁਲਿਸ ਨੇ ਮ੍ਰਿਤਕ ਦੇ ਵਿਸਰੇ ਨੂੰ ਜਾਂਚ ਲਈ ਭੇਜਿਆ ਹੈ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ਪੁੱਜੀ ਲੈਫਟੀਨੈਂਟ ਕਰਨਲ ਅਭੀਤ ਸਿੰਘ ਬਾਠ ਦੀ ਡੈੱਡਬਾਡੀ, ਥੋੜ੍ਹੀ ਦੇਰ ਬਾਅਦ ਹੋਵੇਗਾ ਸਸਕਾਰ

Read Next

ਅਫ਼ਗਾਨਿਸਤਾਨ ‘ਚ 300 ਤੋਂ ਜ਼ਿਆਦਾ ਸਿੱਖ ਤੇ ਹਿੰਦੂ ਪਰਿਵਾਰਾਂ ਨੇ ਲਈ ਕਾਬੁਲ ਦੇ ਗੁਰਦੁਆਰੇ ‘ਚ ਸ਼ਰਨ, ਸਾਰੇ ਸੁਰੱਖਿਅਤ