Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਸਕੂਟਰੀ ਸਵਾਰਾਂ ਨੇ ਦਿਨ-ਦਿਹਾੜੇ ਘਰ ਨੇੜਿਓਂ ਚੁੱਕੀ 6 ਸਾਲ ਦੀ ਬੱਚੀ, ਇਲਾਕੇ ‘ਚ ਦਹਿਸ਼ਤ, ਪੁਲਸ ਜਾਂਚ ‘ਚ ਜੁਟੀ

ਭਵਾਨੀਗੜ੍ਹ : ਪਿੰਡ ਘਰਾਚੋਂ ‘ਚ ਅੱਜ ਦਿਨ ਦਿਹਾੜੇ ਸਕੂਟਰੀ ਸਵਾਰ ਨਕਾਬਪੋਸ਼ ਇੱਕ ਔਰਤ ਤੇ ਵਿਅਕਤੀ ਘਰ ਦੇ ਬਾਹਰੋਂ ਇੱਕ 6 ਸਾਲ ਦੀ ਬੱਚੀ ਨੂੰ ਚੁੱਕ ਕੇ ਫਰਾਰ ਹੋ ਗਏ। ਪਿੰਡ ਘਰਾਚੋਂ ਵਿਖੇ ਨਾਗਰਾ ਲਿੰਕ ਸੜਕ ‘ਤੇ ਦੁਪਹਿਰ ਸਮੇਂ ਵਾਪਰੀ ਇਸ ਘਟਨਾ ਦੀ ਖਬਰ ਪਿੰਡ ‘ਚ ਜੰਗਲ ਦੀ ਅੱਗ ਵਾਂਗੂ ਫੈਲ ਗਈ। ਜਿਸ ਤੋਂ ਬਾਅਦ ਇਲਾਕੇ ਦੇ ਲੋਕਾਂ ‘ਚ ਡਰ ਤੇ ਸਹਿਮ ਦਾ ਮਾਹੌਲ ਬਣ ਗਿਆ।

ਓਧਰ ਇਸ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਪ੍ਰਸ਼ਾਸਨ ਹਰਕਤ ‘ਚ ਆ ਗਿਆ ਤੇ ਮੌਕੇ ’ਤੇ ਥਾਣਾ ਮੁਖੀ ਭਵਾਨੀਗੜ੍ਹ ਇੰਸਪੈਕਟਰ ਗੁਰਦੀਪ ਸਿੰਘ ਸੰਧੂ ਸਮੇਤ ਸੀਆਈਏ ਸਟਾਫ਼ ਦੇ ਇੰਚਾਰਜ ਸਤਨਾਮ ਸਿੰਘ ਨੇ ਪੁਲਸ ਪਾਰਟੀ ਨਾਲ ਮੌਕੇ ‘ਤੇ ਪਹੁੰਚ ਕੇ ਬੱਚਾ ਚੁੱਕ ਕੇ ਫਰਾਰ ਹੋਏ ਲੋਕਾਂ ਦਾ ਸੁਰਾਗ ਲੱਭਣ ਲਈ ਪਿੰਡ ’ਚ ਲੱਗੇ ਸੀ.ਸੀ.ਟੀ.ਵੀ ਕੈਮਰਿਆ ਦੀ ਰਿਕਾਰਡਿੰਗ ਚੈੱਕ ਕਰਨੀ ਸ਼ੁਰੂ ਕਰ ਦਿੱਤੀ।

ਘਟਨਾ ਸਬੰਧੀ ਥਾਣਾ ਮੁਖੀ ਇੰਸਪੈਕਟਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਕਿ ਘਰਾਚੋਂ ਤੋਂ ਨਾਗਰਾ ਪਿੰਡ ਨੂੰ ਜਾਂਦੀ ਲਿੰਕ ਰੋਡ ‘ਤੇ ਸਥਿਤ ਇੱਕ ਘਰ ਦੇ ਬਾਹਰ ਦੁਪਹਿਰ ਸਮੇੰ ਸਕੂਟਰੀ ‘ਤੇ ਮੂੰਹ ਬੰਨ੍ਹ ਕੇ ਆਏ ਇੱਕ ਵਿਅਕਤੀ ਤੇ ਔਰਤ ਉੱਥੇ ਖੇਡ ਰਹੀ 6 ਸਾਲ ਦੀ ਲੜਕੀ ਨੂੰ ਚੁੱਕ ਕੇ ਅਪਣੇ ਨਾਲ ਲੈ ਗਏ। ਪੁਲਸ ਨੂੰ ਮੁੱਢਲੀ ਜਾਂਚ ਦੌਰਾਨ ਪਿੰਡ ਵਾਸੀਆਂ ਨੇ ਦੱਸਿਆ ਕਿ ਚੁੱਕੀ ਗਈ ਬੱਚੀ ਦੇ ਮਾਤਾ-ਪਿਤਾ ਦਾ ਪਿਛਲੇ ਡੇਢ ਸਾਲ ਤੋਂ ਆਪਸ ’ਚ ਘਰੇਲੂ ਝਗੜਾ ਚੱਲ ਰਿਹਾ ਹੈ ਤੇ ਬੱਚੀ ਦੀ ਮਾਂ ਹੀ ਬੱਚੀ ਨੂੰ ਚੁੱਕ ਕੇ ਲੈ ਗਈ ਹੈ। ਥਾਣਾ ਮੁਖੀ ਸੰਧੂ ਨੇ ਕਿਹਾ ਕਿ ਮਾਮਲੇ ਸਬੰਧੀ ਪੁਲਸ ਨੇ ਟੀਮਾਂ ਗਠਿਤ ਕਰਕੇ ਬੱਚੇ ਨੂੰ ਲਿਜਾਣ ਵਾਲੀ ਔਰਤ ਤੇ ਉਸਦੇ ਨਾਲ ਆਏ ਵਿਅਕਤੀ ਦੀ ਭਾਲ ਲਈ ਛਾਪਾਮਾਰੀ ਸ਼ੁਰੂ ਕਰ ਦਿੱਤੀ ਹੈ।

ਚੁੱਕੀ ਗਈ ਬੱਚੀ ਦੀ ਦਾਦੀ ਮਲਕੀਤ ਕੌਰ ਨੇ ਦੱਸਿਆ ਕਿ ਉਸ ਦੇ ਲੜਕੇ ਗੁਰਜੀਤ ਸਿੰਘ ਦੀ ਆਪਣੀ ਪਤਨੀ ਨਾਲ ਅਣਬਣ ਚੱਲਦੀ ਹੈ। ਉਸਦੀਆਂ 2 ਪੋਤੀਆਂ ਤੇ ਇੱਕ ਪੋਤਾ ਉਸ ਨਾਲ ਰਹਿੰਦੇ ਹਨ। ਮੰਗਲਵਾਰ ਦੁਪਹਿਰੇ ਉਸਦੀ ਛੋਟੀ ਪੋਤੀ ਅਮਨਦੀਪ ਕੌਰ ਆਪਣੀ ਵੱਡੀ ਭੈਣ ਨੂੰ ਘਰ ਤੋਂ ਬਾਹਰ ਸੜਕ ‘ਤੇ ਦੇਖਣ ਗਈ ਸੀ ਜਿਸ ਦੌਰਾਨ ਗੁਰਜੀਤ ਸਿੰਘ ਦੀ ਪਤਨੀ ਉਸਦੀ ਛੋਟੀ ਪੋਤੀ ਨੂੰ ਸਕੂਟਰੀ ’ਤੇ ਚੁੱਕ ਕੇ ਲੈ ਗਈ ਇਸ ਦੌਰਾਨ ਉਸ ਨਾਲ ਇੱਕ ਹੋਰ ਵਿਅਕਤੀ ਵੀ ਸੀ।

Vinkmag ad
Share Our Daily Posts

News Desk

Read Previous

ਅਚਾਨਕ ਗੋਲੀ ਚੱਲਣ ਨਾਲ ਹੈੱਡ ਕਾਂਸਟੇਬਲ ਦੀ ਮੌਤ, ਅਸਲੇ ਦੀ ਕਰ ਰਿਹਾ ਸੀ ਸਫ਼ਾਈ

Read Next

20 ਸਾਲ ਬਾਅਦ ਕਾਬੁਲ ਪੁੱਜਾ ਤਾਲਿਬਾਨੀ ਨੇਤਾ ਮੁੱਲਾ ਬਰਾਦਰ, ਬਣ ਸਕਦੈ ਅਗਲਾ ਰਾਸ਼ਟਰਪਤੀ