Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

20 ਸਾਲ ਬਾਅਦ ਕਾਬੁਲ ਪੁੱਜਾ ਤਾਲਿਬਾਨੀ ਨੇਤਾ ਮੁੱਲਾ ਬਰਾਦਰ, ਬਣ ਸਕਦੈ ਅਗਲਾ ਰਾਸ਼ਟਰਪਤੀ

ਅਫ਼ਗਾਨਿਸਤਾਨ ‘ਤੇ ਕਬਜ਼ੇ ਤੋਂ ਬਾਅਦ ਤਾਲਿਬਾਨ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਜਿੱਥੇ ਔਰਤਾਂ ਦੇ ਹਿੱਤਾਂ ਦੀ ਰੱਖਿਆ ਦੀ ਗੱਲ ਕੀਤੀ, ਉੱਥੇ ਹੀ ਦੂਸਰੇ ਪਾਸੇ ਦੁਨੀਆ ਨੂੰ ਵੀ ਯਕੀਨ ਦਿਵਾਇਆ ਕਿ ਅਫ਼ਗਾਨਿਸਤਾਨ ‘ਚ ਸ਼ਾਂਤੀ ਕਾਇਮ ਕੀਤੀ ਜਾਵੇਗੀ ਤੇ ਕਾਨੂੰਨ ਵਿਵਸਥਾ ‘ਚ ਸੁਧਾਰ ਲਿਆਂਦਾ ਜਾਵੇਗਾ, ਪਰ ਦੂਸਰੇ ਪਾਸੇ ਤਾਲਿਬਾਨ ਨੇ ਅਫ਼ਗਾਨਿਸਤਾਨ ‘ਚ ਮਹਿਲਾ ਨਿਊਜ਼ ਐਂਕਰ ਨੂੰ ਬੈਨ ਕਰ ਦਿੱਤਾ ਹੈ। ਸਰਕਾਰੀ ਨਿਊਜ਼ ਚੈਨਲ ਦੀ ਮਹਿਲਾ ਨਿਊਜ਼ ਐਂਕਰ ਨੂੰ ਤਾਲਿਬਾਨ ਨੇ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਹਟਾ ਦਿੱਤਾ ਹੈ। ਇਸੇ ਦੌਰਾਨ ਅਫ਼ਗਾਨਿਸਤਾਨ ‘ਚ ਜਬਰਨ ਸੱਤਾ ਹਥਿਆਉਣ ਵਾਲਾ ਤਾਲਿਬਾਨ ਦਾ ਉਪ-ਨੇਤਾ ਮੁੱਲਾ ਅਬਦੁਲ ਗਨੀ ਬਰਾਦਰ ਕਰੀਬ 20 ਸਾਲ ਬਾਅਦ ਮੁੜ ਕਾਬੁਲ ਵਾਪਸ ਆਇਆ ਹੈ ਤੇ ਇਸ ਕਾਰਨ ਵੀ ਲੋਕਾਂ ‘ਚ ਕਾਫੀ ਖ਼ੌਫ ਦਾ ਮਾਹੌਲ ਹੈ। ਕਾਬਿਲੇਗ਼ੌਰ ਹੈ ਕਿ ਮੁੱਲਾ ਅਬਦੁੱਲ ਗਨੀ ਬਰਾਦਰ ਹੀ ਕਤਰ ਦੀ ਰਾਜਧਾਨੀ ਦੋਹਾ ‘ਚ ਸੰਗਠਨ ਦੇ ਹੋਰ ਆਗੂਆਂ ਦੇ ਨਾਲ ਚਰਚਾ ਲਈ ਉੱਥੇ ਗਿਆ ਸੀ। ਮੁੱਲਾ ਬਰਾਦਰ ਅਫ਼ਗਾਨਿਸਤਾਨ ‘ਚ ਚੱਲ ਰਹੀ ਜੰਗ ਦਾ ਜੇਤੂ ਬਣ ਕੇ ਉਭਰਿਆ ਹੈ। ਅਜਿਹੇ ਕਿਆਸ ਲਗਾਏ ਜਾ ਰਹੇ ਹਨ ਕਿ ਬਰਾਦਰ ਹੀ ਅਫ਼ਗਾਨਿਸਤਾਨ ਦਾ ਅਗਲਾ ਰਾਸ਼ਟਰਪਤੀ ਬਣ ਸਕਦਾ ਹੈ। ਇਸੇ ਦੌਰਾਨ ਅਮਰੀਕੀ ਅਧਿਕਾਰੀਆਂ ਨੇ ਦੱਸਿਆ ਹੈ ਕਿ ਤਾਲਿਬਾਨ ਵਿਦੇਸ਼ੀ ਨਾਗਰਿਕਾਂ ਨੂੰ ਅਫ਼ਗਾਨਿਸਤਾਨ ਤੋਂ ਬਾਹਰ ਜਾਣ ਲਈ ਸੈਫ ਪੈਸੇਜ ਦੇਣ ਲਈ ਤਿਆਰ ਹੋ ਗਿਆ ਹੈ। ਉੱਥੇ ਹੀ ਦੂਸਰੇ ਪਾਸੇ ਅਮਰੀਕੀ ਅਧਿਕਾਰੀਆਂ ਦੇ ਹਵਾਲੇ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਅਮਰੀਕੀ ਫ਼ੌਜ ਨੇ ਫਿਲਹਾਲ ਅਫ਼ਗਾਨਿਸਤਾਨ ਤੋਂ 3200 ਲੋਕਾਂ ਨੂੰ ਸੁਰੱਖਿਅਤ ਕੱਢ ਲਿਆ ਹੈ ਤੇ ਹਾਲੇ ਵੀ ਕੁਝ ਅਮਰੀਕੀ ਨਾਗਰਿਕ ਅਫ਼ਗਾਨਿਸਤਾਨ ‘ਚ ਫਸੇ ਹੋਏ ਹਨ।

ਹੁਣ ਸਰਕਾਰੀ ਚੈਨਲ ‘ਤੇ ਤਾਲਿਬਾਨੀ ਐਂਕਰ ਪੜ੍ਹਨਗੇ ਨਿਊਜ਼

ਜਾਣਕਾਰੀ ਮੁਤਾਬਕ ਅਫ਼ਗਾਨਿਸਤਾਨ ‘ਚ ਹੁਣ ਸਰਕਾਰੀ ਟੀਵੀ ਚੈਨਲ ‘ਤੇ ਤਾਲਿਬਾਨੀ ਐਂਕਰ ਟੀਵੀ ‘ਤੇ ਨਿਊਜ਼ ਪੜ੍ਹਦੇ ਨਜ਼ਰ ਆਉਣਗੇ। ਤਾਲਿਬਾਨ ਨੇ ਆਪਣੇ ਟੀਵੀ ਨਿਊਜ਼ ਚੈਨਲ ਤੋਂ ਖਦੀਜਾ ਅਮੀਨਾ ਨਾਂ ਦੀ ਇਕ ਮਹਿਲਾ ਨਿਊਜ਼ ਐਂਕਰ ਨੂੰ ਹਟਾ ਦਿੱਤਾ ਹੈ, ਜਦਕਿ ਇਕ ਦਿਨ ਪਹਿਲਾਂ ਤਾਲਿਬਾਨ ਨੇ ਪ੍ਰੈੱਸ ਕਾਨਫਰੰਸ ਕਰ ਕੇ ਦਾਅਵਾ ਕੀਤਾ ਸੀ ਕਿ ਔਰਤਾਂ ਦੇ ਹਿੱਤਾਂ ਦੀ ਰੱਖਿਆ ਹੋਵੇਗੀ। ਤਾਲਿਬਾਨ ਹੁਣ ਕਹਿ ਰਿਹਾ ਹੈ ਕਿ ਸਿਰਫ ਸ਼ਰੀਅਤ ਕਾਨੂੰਨ ਦੇ ਹਿਸਾਬ ਨਾਲ ਹੀ ਔਰਤਾਂ ਨੂੰ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।

ਕਬਜ਼ੇ ਤੋਂ ਬਾਅਦ ਤਾਲਿਬਾਨ ਦੀ ਪਹਿਲੀ ਪ੍ਰੈੱਸ ਕਾਨਫਰੰਸ, ਇਹ ਕੀਤੇ ਸਨ ਦਾਅਵੇ

ਅਫ਼ਗਾਨਿਸਤਾਨ ‘ਤੇ ਕਬਜ਼ਾ ਕਰਨ ਤੋਂ ਬਾਅਦ ਮੰਗਲਵਾਰ ਨੂੰ ਤਾਲਿਬਾਨ ਨੇ ਪਹਿਲੀ ਵਾਰ ਪ੍ਰੈੱਸ ਕਾਨਫਰੰਸ ਕੀਤੀ ਸੀ। ਤਾਲਿਬਾਨ ਦੇ ਬੁਲਾਰੇ ਜਬੀਹੁੱਲ੍ਹਾ ਮੁਜਾਹਿਦ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਸੀ ਕਿ ਹੁਣ ਅਫ਼ਗਾਨਿਸਤਾਨ ਨੂੰ ਮੁਕਤ ਕਰਵਾਇਆ ਲਿਆ ਗਿਆ ਹੈ। ਦਾਅਵਾ ਕੀਤਾ ਗਿਆ ਸੀ ਕਿ ਪਿਛਲੀ ਸਰਾਕਰ ‘ਚ ਔਰਤਾਂ ‘ਤੇ ਕਈ ਪਾਬੰਦੀਆਂ ਲਗਾਈਆਂ ਗਈਆਂ ਸਨ। ਤਾਲਿਬਾਨ ਦੇ ਸ਼ਾਸਨਕਾਲ ‘ਚ ਹੁਣ ਔਰਤਾਂ ਦੇ ਨਾਲ ਕੋਈ ਭੇਦਭਾਵ ਨਹੀਂ ਕੀਤਾ ਜਾਵੇਗਾ। ਮੁਜਾਹਿਦ ਨੇ ਕਿਹਾ ਕਿ ਔਰਤਾਂ ਨੂੰ ਇਸਲਾਮੀ ਕਾਨੂੰਨ ਦੇ ਮਾਪਦੰਡਾਂ ਤਹਿਤ ਅਧਿਕਾਰ ਦਿੱਤੇ ਜਾਣਗੇ।

 

Vinkmag ad
Share Our Daily Posts

News Desk

Read Previous

ਸਕੂਟਰੀ ਸਵਾਰਾਂ ਨੇ ਦਿਨ-ਦਿਹਾੜੇ ਘਰ ਨੇੜਿਓਂ ਚੁੱਕੀ 6 ਸਾਲ ਦੀ ਬੱਚੀ, ਇਲਾਕੇ ‘ਚ ਦਹਿਸ਼ਤ, ਪੁਲਸ ਜਾਂਚ ‘ਚ ਜੁਟੀ

Read Next

ਲਾਹੌਰ ‘ਚ ਲੱਗੇ ਸ਼ੇਰੇ ਪੰਜਾਬ ਦੇ ਨੁਕਸਾਨੇ ਬੁੱਤ ਨੂੰ ਬਣਾਉਣ ਦੀ ਜ਼ਿੰਮੇਵਾਰੀ ਪਾਕਿਸਤਾਨ ਸਰਕਾਰ ਨੇ ਲਈ