Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਲਾਹੌਰ ‘ਚ ਲੱਗੇ ਸ਼ੇਰੇ ਪੰਜਾਬ ਦੇ ਨੁਕਸਾਨੇ ਬੁੱਤ ਨੂੰ ਬਣਾਉਣ ਦੀ ਜ਼ਿੰਮੇਵਾਰੀ ਪਾਕਿਸਤਾਨ ਸਰਕਾਰ ਨੇ ਲਈ

ਅੰਮ੍ਰਿਤਸਰ : ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪਾਕਿਸਤਾਨ ਦੇ ਸਾਹਮਣੇ ਸਥਿੱਤ ਸ਼ਾਹੀ ਕਿਲ੍ਹਾ ਲਾਹੌਰ ਵਿਖੇ ਪਿੱਛਲੇ ਸਾਲ ਲੱਗੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਨੁਕਸਾਨੇ ਜਾਣ ਤੋਂ ਬਾਅਦ ਬੁੱਤ ਦੀ ਸਾਂਭ-ਸੰਭਾਲ ਦਾ ਜਿਮਾ ਪਾਕਿਸਤਾਨ ਸਰਕਾਰ ਵੱਲੋਂ ਚੁੱਕਿਆ ਗਿਆ ਹੈ। ਏਥੇ ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਭਾਰਤੀ ਸਿੱਖਾਂ ਦੀ ਵਿਸ਼ੇਸ਼ ਹਾਜ਼ਰੀ ਦੌਰਾਨ ਸ਼ਾਹੀ ਕਿਲ੍ਹਾ ਲਾਹੌਰ ਪਾਕਿਸਤਾਨ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਲਗਾਇਆ ਗਿਆ ਸੀ। ਜੋ ਬੀਤੇ ਕੱਲ੍ਹ ਰਜਵਾਨ ਨਾਮ ਦੇ ਕੱਟੜ ਵਿਰੋਧੀ ਮੁਸਲਮਾਨ ਵੱਲੋਂ ਹਥੌੜੀਆਂ ਨਾਲ ਤੋੜ ਦਿੱਤਾ ਸੀ, ਜਿਸ ਖਿਲਾਫ ਬੀਤੀ ਰਾਤ ਸਿਟੀ ਸੈਂਟਰ ਪੁਲਿਸ ਲਾਹੌਰ ਥਾਣੇ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਵਾਰ-ਵਾਰ ਦੋਸ਼ੀ ਰਿਜਵਾਨ ਵੱਲੋਂ ਮੁਆਫ਼ੀ ਮੰਗੀ ਗਈ ਮਗਰ ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੇ ਨੁਕਸਾਨ ਕਰਨ ਦੀਆਂ ਸਖਤ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਏਥੇ ਹੀ ਪਾਕਿਸਤਾਨ ਸਰਕਾਰ ਨੇ ਸਿੱਖਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਨਵੇਂ ਸਿਰ ਤੋਂ ਤਿਆਰ ਕਰਕੇ ਸਰਕਾਰ ਬੁੱਤ ਦੀ ਸੁਰੱਖਿਆ ਪ੍ਰਦਾਨ ਕਰਵਾਏਗੀ।

Vinkmag ad
Share Our Daily Posts

News Desk

Read Previous

20 ਸਾਲ ਬਾਅਦ ਕਾਬੁਲ ਪੁੱਜਾ ਤਾਲਿਬਾਨੀ ਨੇਤਾ ਮੁੱਲਾ ਬਰਾਦਰ, ਬਣ ਸਕਦੈ ਅਗਲਾ ਰਾਸ਼ਟਰਪਤੀ

Read Next

ਲੁਧਿਆਣਾ ‘ਚ ਟ੍ਰੈਫਿਕ ਕਾਂਸਟੇਬਲ ਤੇ ਬਾਈਕ ਸਵਾਰ ‘ਚ ਹੱਥੋਪਾਈ, ਪੁਲਿਸ ਮੁਲਾਜ਼ਮ ਨੂੰ ਕੀਤਾ ਲਹੂ-ਲੁਹਾਨ, ਦੋਸ਼ੀ ਗ੍ਰਿਫਤਾਰ