Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਲੁਧਿਆਣੇ ਦੇ ਵਪਾਰੀ ਕੋਲੋਂ ਤਿੰਨ ਹਥਿਆਰਬੰਦ ਲੁਟੇਰਿਆਂ ਨੇ ਲੁੱਟੇ ਸਾਢੇ ਚਾਰ ਲੱਖ ਰੁਪਏ

ਫਿਰੋਜ਼ਪੁਰ : ਜ਼ਿਲ੍ਹੇ ‘ਚ ਅਮਨ ਕਾਨੂੰਨ ਦੇ ਹਾਲਤ ਲਗਾਤਾਰ ਵਿਗੜ ਰਹੇ ਹਨ। ਬੀਤੇ ਕਈ ਮਹੀਨਿਆਂ ਤੋਂ ਸ਼ਹਿਰ ‘ਚ ਰੋਜ਼ਾਨਾ ਗੋਲੀਬਾਰੀ, ਲੁੱਟਖੋਹ ਤੇ ਡਕੈਤੀ ਤੇ ਵਾਰਦਾਤਾਂ ਹੋ ਰਹੀਆਂ ਹਨ। ਇਸ ਸਭ ਦੇ ਬਾਵਜੂਦ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਸ਼ੱਕ ਦੇ ਘੇਰੇ ‘ਚ ਹੈ। ਬੁੱਧਵਾਰ ਸ਼ਾਮ ਫਿਰੋਜ਼ਪੁਰ ਦੇ ਰੇਲਵੇ ਸਟੇਸ਼ਨ ਸਾਹਮਣੇ ਲੁਧਿਆਣਾ ਦੇ ਇਕ ਟਾਇਰਾਂ ਦੇ ਵਪਾਰੀ ਕੋਲੋਂ ਤਿੰਨ ਹਥਿਆਰਬੰਦ ਲੁਟੇਰੇ ਸਾਢੇ ਚਾਰ ਲੱਖ ਰੁਪਏ ਲੁੱਟ ਕੇ ਲੈ ਗਏ ਜਦਕਿ ਪੁਲਿਸ ਹਮੇਸ਼ਾਂ ਦੀ ਤਰ੍ਹਾਂ ‘ਤਫਤੀਸ਼ ਜਾਰੀ ਹੈ’ ਆਖ ਕੇ ਡੰਗ ਸਾਰ ਰਹੀ ਹੈ।ਵਾਰਦਾਤ ਦਾ ਪਤਾ ਲੱਗਦਿਆਂ ਹੀ ਡੀਐੱਸਪੀ ਸਿਟੀ ਤੋਂ ਇਲਾਵਾ ਵੱਖ-ਵੱਖ ਥਾਣਿਆਂ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਲੋੜੀਂਦੀ ਜਾਣਕਾਰੀ ਇਕੱਤਰ ਕਰ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਸੀ। ਵਾਰਦਾਤ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਵਪਾਰੀ ਕਿਸ਼ੋਰ ਕੁਮਾਰ ਨੇ ਦੱਸਿਆ ਕਿ ਉਹ ਟਾਇਰਾਂ ਦਾ ਹੋਲਸੇਲ ਵਪਾਰੀ ਹੈ। ਬੁੱਧਵਾਰ ਨੂੰ ਆਪਣੀ ਕੁਲੈੱਕਸ਼ਨ ਕਰ ਕੇ ਉਹ ਵਾਪਸ ਲੁਧਿਆਣੇ ਲਈ ਆਟੋ ਰਾਹੀਂ ਬੱਸ ਸਟੈਂਡ ਵੱਲ ਨੂੰ ਜਾ ਰਿਹਾ ਸੀ ਕਿ ਜਦੋਂ ਉਹ ਰੇਲਵੇ ਰੋਡ, ਡੀਆਰਐੱਮ ਆਫਿਸ ਕੋਲ ਪਹੁੰਚਿਆ ਤਾਂ ਪਿੱਛੋਂ ਤਿੰਨ ਨੌਜਵਾਨ ਆਏ। ਉਨ੍ਹਾਂ ਆਉਂਦਿਆਂ ਹੀ ਆਟੋ ਨੂੰ ਰੁਕਵਾ ਲਿਆ ਤੇ ਹਥਿਆਰਾਂ ਦੇ ਜ਼ੋਰ ‘ਤੇ ਉਸ ਦਾ ਸੂਟਕੇਸ ਖੋਹ ਕੇ ਫ਼ਰਾਰ ਹੋ ਗਏ। ਕਿਸ਼ੋਰ ਕੁਮਾਰ ਨੇ ਦੱਸਿਆ ਕਿ ਉਸ ਸੂਟਕੇਸ ‘ਚ ਉਸ ਦੇ ਕਰੀਬ ਸਾਢੇ ਚਾਰ ਲੱਖ ਰੁਪਏ ਸਨ। ਮੌਕੇ ‘ਤੇ ਫਿਰੋਜ਼ਪੁਰ ਪੁਲਿਸ ਦੇ ਡੀਐੱਸਪੀ ਸਤਵਿੰਦਰ ਸਿੰਘ ,ਥਾਣਾ ਸਦਰ ਤੇ ਕੈਂਟ ਥਾਣਾ ਫਿਰੋਜ਼ਪੁਰ ਦੀ ਪੁਲਿਸ ਵੱਲੋਂ ਪੁੱਛਗਿੱਛ ਤੋਂ ਬਾਅਦ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ।

 

Vinkmag ad
Share Our Daily Posts

News Desk

Read Previous

ਬਰਥਡੇ ਪਾਰਟੀ ’ਚ ਮੂੰਹ ’ਤੇ ਕੇਕ ਲਗਾਉਣ ’ਤੇ ਨੌਜਵਾਨਾਂ ’ਚ ਚੱਲੀਆਂ ਗੋਲ਼ੀਆਂ; ਅੰਮ੍ਰਿਤਸਰ ’ਚ ਦੋ ਦੋਸਤਾਂ ਦੀ ਮੌਤ, ਇਕ ਜ਼ਖ਼ਮੀ

Read Next

ਅੰਤਰਰਾਜੀ ਵਾਹਨ ਚੋਰ ਗਿਰੋਹ ਦੇ ਨੌਂ ਮੈਂਬਰ ਗ੍ਰਿਫ਼ਤਾਰ, 52 ਲਗਜ਼ਰੀ ਕਾਰਾਂ ਬਰਾਮਦ