Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਪੰਜਾਬੀ ਯੂਨੀਵਰਸਿਟੀ ਲਈ ਪਰੇਸ਼ਾਨੀ ਬਣੇ 63 ਸਹਾਇਕ ਪ੍ਰੋਫੈਸਰ! ਸਾਢੇ ਚਾਰ ਸਾਲ ਤੋਂ ਚੱਲ ਰਹੀ ਜਾਂਚ, ਅੱਜ ਵੀ ਅਧਵਿਚਕਾਰ

ਪਟਿਆਲਾ : 63 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਪੰਜਾਬੀ ਯੂਨੀਵਰਸਿਟੀ ਲਈ ਪਰੇਸ਼ਾਨੀ ਦਾ ਸਬੱਬ ਬਣ ਗਈ ਹੈ। ਅੰਦਰੂਨੀ ਤੇ ਬਾਹਰੀ ਦੋ ਜਾਂਚ ਕਮੇਟੀਆਂ ਦੀ ਰਿਪੋਰਟ ਤੋਂ ਬਾਅਦ ਵੀ ਸਾਢੇ ਚਾਰ ਸਾਲ ਬਾਅਦ ਭਰਤੀ ਦੇ ਠੀਕ ਜਾਂ ਗਲਤ ਹੋਣ ਦਾ ਪਤਾ ਨਹੀਂ ਲੱਗ ਸਕਿਆ ਹੈ। ਫਿਹਲਾਹ ਇਹ ਮਾਮਲਾ ਵਿਜੀਲੈਂਸ ਕੋਲ ਪੁੱਜ ਚੁੱਕਿਆ ਹੈ ਤੇ ਭਰਤੀ ਹੋਣ ਬਾਰੇ ’ਵਰਸਿਟੀ ਤੋਂ ਅੰਤਿਮ ਰਿਪੋਰਟ ਮੰਗੀ ਹੈ। ਇਸ ਸਬੰਧੀ ਰਜਿਸਟਰਾਰ ਵੱਲੋਂ ਇਸ ਦੀ ਫਾਈਲ ਵਾਈਸ ਚਾਂਸਲਰ ਦਫਤਰ ਤਾਂ ਭੇਜ ਦਿੱਤੀ ਹੈ ਪਰ ਭਰਤੀ ਦਾ ਭੇਦ ਖੁੱਲ੍ਹਣਾ ਹਾਲੇ ਬਾਕੀ ਹੈ।

ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਵਿਚ 2010 ਦੌਰਾਨ ਸਹਾਇਕ ਪ੍ਰੋਫੈਸਰਾਂ ਦੀ ਭਰਤੀ ਕੀਤੀ ਗਈ ਸੀ। ਸਾਲ 2017 ਵਿਚ ਉਸ ਸਮੇਂ ਦੇ ਵਾਈਸ ਚਾਂਸਲਰ ਨੂੰ ਇਹ ਭਰਤੀ ਗਲਤ ਹੋਣ ਦੀ ਸ਼ਿਕਾਇਤ ਕੀਤੀ ਗਈ ਸੀ। ਸ਼ਿਕਾਇਤ ਅਨੁਸਾਰ ਇਸ ਭਰਤੀ ਦੌਰਾਨ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਹੈ ਅਤੇ ਅਯੋਗ ਉਮੀਦਵਾਰਾਂ ਦੀ ਇਕ ਅਸਾਮੀ ’ਤੇ ਲੋਡ਼ ਤੋਂ ਵੱਧ ਦੀ ਭਰਤੀ ਕੀਤੀ ਗਈ ਹੈ। ਇਸ ਦੀ ਜਾਂਚ ਪਹਿਲਾਂ ਰਜਿਸਟਰਾਰ ਤੇ ਫਿਰ ਇਕ ਆਈਏਐੱਸ ਅਧਿਕਾਰੀ ਵੱਲੋਂ ਕੀਤੀ ਗਈ, ਜਿਸ ਵਿਚ ਇਸ ਭਰਤੀ ਦੌਰਾਨ ਬੇਨਿਯਮੀਆਂ ਹੋਣ ਦੀ ਗੱਲ ਮੰਨੀ ਗਈ। ਯੂਨੀਵਰਸਿਟੀ ਪੱਧਰ ’ਤੇ 63 ਸਹਾਇਕ ਪ੍ਰੋਫੈਸਰਾਂ ਦੀ ਭਰਤੀ ’ਤੇ ਕਾਰਵਾਈ ਨਾ ਹੋਣ ’ਤੇ ਸਾਲ 2018 ਵਿਚ ਇਸ ਦੀ ਸ਼ਿਕਾਇਤ ਵਿਜੀਲੈਂਸ ਕੋਲ ਪੁੱਜੀ। ਪਟਿਆਲਾ ਵਿਜੀਲੈਂਸ ਬਿਓਰੋ ਵੱਲੋਂ ਕਈ ਮਹੀਨਿਆਂ ਵਿਚ ਸਾਰਾ ਰਿਕਾਰਡ ਇਕੱਤਰ ਕੀਤਾ ਤੇ ਇਹ ਮਾਮਲਾ ਵਿਜੀਲੈਂਸ ਹੈੱਡ ਕੁਆਰਟਰ ਹਵਾਲੇ ਕਰ ਦਿੱਤਾ ਗਿਆ।

ਵਿਜੀਲੈਂਸ ਨੂੰ ਵੇਰਵੇ ਭੇਜੇ : ਵੀਸੀ

ਪੰਜਾਬੀ ਯੂਨੀਵਰਸਿਟੀ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਭਰਤੀ ਮਾਮਲੇ ਦੀ ਜਾਂਚ ਵਿਜੀਲੈਂਸ ਕਰ ਰਹੀ ਹੈ ਤੇ ਲੋਡ਼ ਅਨੁਸਾਰ ਵੇਰਵੇ ਮੁਹੱਈਆ ਕਰਵਾਏ ਜਾ ਰਹੇ ਹਨ। ਭਰਤੀ ਠੀਕ ਜਾਂ ਗਲਤ ਹੋਈ ਦੇ ਸਵਾਲ ’ਤੇ ਪ੍ਰੋ. ਅਰਵਿੰਦ ਨੇ ਕਿਹਾ ਕਿ ਇਸ ਬਾਰੇ ਵਿਜੀਲੈਂਸ ਹੀ ਦੱਸ ਸਕਦੀ ਹੈ, ਯੂਜੀਸੀ ਦੇ ਨਿਯਮ ਕਦੋਂ ਤੇ ਕਿਥੇ ਲਾਗੂ ਹੋਣੇ ਚਾਹੀਦੇ ਸਨ, ਇਸ ਬਾਰੇ ਵੇਰਵੇ ਭੇਜੇ ਗਏ ਹਨ।

ਪਤਾ ਲੱਗਿਐ ਜਵਾਬ ਭੇਜ ਦਿੱਤਾ, ਪਰ ਮਿਲਿਆ ਨਹੀਂ : ਏਆਈਜੀ ਵਿਜੀਲੈਂਸ

ਏਆਈਜੀ ਵਿਜੀਲੈਂਸ ਅਸ਼ੀਸ਼ ਕਪੂਰ ਨੇ ਕਿਹਾ ਸਹਾਇਕ ਪ੍ਰੋਫੈਸਰਾਂ ਦੀ ਭਰਤੀ ਮਾਮਲੇ ਦਾ ਪੰਜਾਬੀ ਯੂਨੀਵਰਸਿਟੀ ਤੋਂ ਜਵਾਬ ਮੰਗਿਆ ਗਿਆ ਹੈ। ਪਤਾ ਲੱਗਾ ਹੈ ਕਿ ਯੂਨੀਵਰਸਿਟੀ ਨੇ ਜਵਾਬ ਭੇਜਿਆ ਹੈ ਪਰ ਹਾਲੇ ਮਿਲਿਆ ਨਹੀਂ ਹੈ। ਏਆਈਜੀ ਨੇ ਕਿਹਾ ਕਿ ’ਵਰਸਿਟੀ ਵੱਲੋਂ ਆਏ ਜਵਾਬ ਦੇ ਆਧਾਰ ’ਤੇ ਹੀ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

 

Vinkmag ad
Share Our Daily Posts

News Desk

Read Previous

ਅੰਤਰਰਾਜੀ ਵਾਹਨ ਚੋਰ ਗਿਰੋਹ ਦੇ ਨੌਂ ਮੈਂਬਰ ਗ੍ਰਿਫ਼ਤਾਰ, 52 ਲਗਜ਼ਰੀ ਕਾਰਾਂ ਬਰਾਮਦ

Read Next

ਪਲਾਸਟਿਕ ਸਟੋਰ ਨੂੰ ਲੱਗੀ ਭਿਆਨਕ ਅੱਗ, 50 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ