Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

July 3, 2026

ਆਪ ਆਗੂੂ ਗੁਰਦੇਵ ਸਿੰਘ ਸੰਧੂ ਸਮੇਤ ਪੰਜ ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਕੇਸ ਦਰਜ, ਜਾਣੋ ਪੂਰਾ ਮਾਮਲਾ

ਤਰਨਤਾਰਨ : ਤਰਨਤਾਰਨ ਦੇ ਮੁਹੱਲਾ ਮੁਰਾਦਪੁਰ ’ਚ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਮੁਫਤ ਬਿਜਲੀ ਸਬੰਧੀ ਰਜਿਸਟ੍ਰੇਸ਼ਨ ਕਰਨ ਵਾਸਤੇ ਲਗਾਏ ਕੈਂਪ ਦੌਰਾਨ ਹੋਏ ਝਗੜੇ, ਜਿਸ ਦੌਰਾਨ ਕਾਂਗਰਸੀ ਆਗੂ ਤਰਸੇਮ ਸਿੰਘ ਗਿੱਲ ਦੇ ਲੜਕੇ ਹਿਮਾਸ਼ੂ ਦੀ ਲੱਤ ਵਿਚ ਗੋਲੀ ਲੱਗ ਗਈ ਸੀ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਵੱਲੋਂ ਆਪ ਆਗੂ ਗੁਰਦੇਵ ਸਿੰਘ ਸੰਧੂ ਸਮੇਤ ਪੰਜ ਦਰਜਨ ਦੇ ਕਰੀਬ ਲੋਕਾਂ ਵਿਰੁੱਧ ਜਾਨਲੇਵਾ ਹਮਲਾ ਕਰਨ ਦੀਆਂ ਧਾਰਾਵਾਂ ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਇਸ ਤੋਂ ਬਾਅਦ ਆਪ ਆਗੂਆਂ ਨੇ ਪੁਲਿਸ ’ਤੇ ਪੱਖਪਾਤ ਦਾ ਦੋਸ਼ ਲਗਾਉਦਿਆਂ ਥਾਣਾ ਸਿਟੀ ਅੱਗੇ ਧਰਨਾ ਲਗਾ ਦਿੱਤਾ। ਜਿਸ ਵਿਚ ਚਾਰੇ ਵਿਧਾਨ ਸਭਾ ਹਲਕਿਆਂ ਦੇ ਆਗੂਆਂ ਸਮੇਤ ਵੱਡੀ ਗਿਣਤੀ ਆਪ ਸਮਰਥਕ ਸ਼ਾਮਲ ਹੋ ਗਏ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਆਗੂੂ ਮੁਰਾਦਪੁਰ ਵਿਚ ਦੰਗਾ ਫਸਾਦ ਕਰ ਰਹੇ ਸਨ ਜਿਸਦੇ ਚਲਦਿਆਂ ਇਨ੍ਹਾਂ ਵਿਰੁੱਧ ਮੁਕੱਦਮਾਂ ਦਰਜ ਕੀਤਾ ਗਿਆ ਹੈ।

ਦੂਜੇ ਪਾਸੇ ਆਪ ਆਗੂ ਗੁਰਦੇਵ ਸਿੰਘ ਸੰਧੂ ਦਾ ਭਰਾ ਸੁਖਦੇਵ ਸਿੰਘ ਸੰਧੂ ਵੀ ਤਰਨਤਾਰਨ ਦੇ ਨਿੱਜੀ ਹਸਪਤਾਲ ਵਿਚ ਭਰਤੀ ਹੈ, ਜਿਸ ਸਬੰਧੀ ਕਿਹਾ ਜਾ ਰਿਹਾ ਹੈ ਕਿ ਉਸਦੀ ਲੱਤ ’ਤੇ ਗੋਲੀ ਲੱਗੀ ਹੈ।

ਪਰਚੇ ਦੇ ਵਿਰੋਧ ਵਿਚ ਥਾਣਾ ਸਿਟੀ ਅੱਗੇ ਲਗਾਏ ਗਏ ਧਰਨੇ ਦੌਰਾਨ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਜੈ ਕਿਸ਼ਨ ਰੋੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਿਜਲੀ ਦਾ ਜੋ ਪ੍ਰੋਗਰਾਮ ਦਿੱਤਾ ਹੈ ਉਸ ਦਾ ਵਾਅਦਾ ਨਹੀਂ ਉਸ ਤੇ ਲਿਖਤੀ ਗਰੰਟੀ ਕਾਰਡ ਦਿੱਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਜਦੋਂ ਪਾਰਟੀ ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਨੇ ਇਕ ਮੁਹੱਲੇ ਵਿਚ ਕਨੋਪੀ ਲਗਾਈ ਤਾਂ ਕਾਂਗਰਸ ਦੇ ਕੁਝ ਲੋਕਾਂ ਵੱਲੋਂ ਮਹਿਲਾ ਆਗੂ ਨਾਲ ਤੂੰ ਤੂੰ ਮੈਂ ਮੈਂ ਕਰਨੀ ਸ਼ੁਰੂ ਕਰ ਦਿੱਤੀ ਤੇ ਮਾੜੀ ਸ਼ਬਦਾਵਲੀ ਦੀ ਵਰਤੋਂ ਕੀਤੀ।

ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਗੁਰਦੇਵ ਸਿੰਘ ਸੰਧੂ ਤੇ ਹੋਰ ਸਾਥੀ ਉੱਥੇ ਪਹੁੰਚ ਗਏ ਪਰ ਕਾਂਗਰਸੀਆਂ ਦੀ ਗੁੰਡਾਗਰਦੀ ਨਹੀਂ ਰੁਕੀ। ਜਦੋਂ ਕਾਂਗਰਸੀ ਵਰਕਰਾਂ ਨੇ ਇੱਟਾਂ ਰੋੜੇ ਅਤੇ ਹਥਿਆਰਾਂ ਨਾਲ ਆਮ ਆਦਮੀ ਪਾਰਟੀ ਦੇ ਸਾਥੀਆਂ ਤੇ ਹਮਲਾ ਕਰ ਦਿੱਤਾ ਤਾਂ ਇਸ ਦੌਰਾਨ ਸਾਡੇ ਇਕ ਸਾਥੀ ਦੇ ਗੋਲੀ ਵੀ ਲੱਗੀ ਜੋ ਇਲਾਜ ਲਈ ਹਸਪਤਾਲ ਵਿਚ ਦਾਖਲ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਕਾਰਵਾਈ ਦੀ ਨਿੰਦਾ ਕਰਦਿਆਂ ਕਿਹਾ ਕਿ ਪੁਲਿਸ ਸਰਕਾਰ ਦੀ ਸ਼ਹਿ ’ਤੇ ਆਮ ਲੋਕਾਂ ਤੇ ਪਰਚੇ ਕਰ ਰਹੀ ਹੈ। ਜਦੋਂਕਿ ਗੋਲੀ ਸਾਡੇ ਵਲੰਟੀਅਰ ਦੇ ਵੱਜੀ ਹੈ ਤੇ ਪਰਚੇ ਵੀ ਸਾਡੇ ਤੇ ਕੀਤੇ ਜਾ ਰਹੇ ਹਨ। ਜਿਸ ਤੋਂ ਪੁਲਿਸ ਦਾ ਪੱਖਪਾਤੀ ਰਵੱਈਆ ਸਾਹਮਣੇ ਆਉਂਦਾ ਹੈ।

ਰੋੜੀ ਨੇ ਆਪਣੇ ਵਲੰਟਰੀਆਂ ਨੇ ਗੱਲ ਕਰਦੇ ਕਿਹਾ ਕਿ ਜੇ ਕਾਂਗਰਸੀਆਂ ਦੀ ਗੁੰਡਾਗਰਦੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸੇ ਵੀ ਵਲੰਟੀਅਰ ਨਾਲ ਜੇ ਧੱਕਾ ਹੋਵੇਗਾ ਤਾਂ ਪਾਰਟੀ ਉਨ੍ਹਾਂ ਨਾਲ ਚਟਾਨ ਵਾਂਗੂ ਖੜੇਗੀ। ਇਸ ਮੌਕੇ ’ਤੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਹਿੜਵਾਲ, ਬਲਜੀਤ ਸਿੰਘ ਖਹਿਰਾ, ਲਾਲਜੀਤ ਸਿੰਘ ਭੁੱਲਰ, ਸਰਵਨ ਸਿੰਘ ਧੁੰਨ, ਗੁਰਦੇਵ ਸਿੰਘ ਲਾਖਣਾ, ਕਸ਼ਮੀਰ ਸਿੰਘ ਸੋਹਲ, ਗੁਰਸੇਵਕ ਸਿੰਘ ਔਲਖ, ਮਨਜਿੰਦਰ ਸਿੰਘ ਸਿੱਧੂ, ਸ਼ੇਰ ਸਿੰਘ ਗਿੱਲ, ਮੇਜਰ ਸਿੰਘ ਗਿੱਲ, ਦਰਬਾਰਾ ਸਿੰਘ ਕਾਲਾ, ਹਰੀ ਸਿੰਘ ਵਾਂ, ਹਰਪ੍ਰੀਤ ਸਿੰਘ ਧੁੰਨਾ, ਲਖਵਿੰਦਰ ਸਿੰਘ ਫੌਜੀ, ਰਜਿੰਦਰ ਸਿੰਘ ਉਸਮਾਂ ਤੇ ਹੋਰ ਆਗੂ ਵੀ ਹਾਜਰ ਸਨ।

ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਦੰਗਾ ਫਸਾਦ ਕਰਨ ਦੀ ਸੂਚਨਾ ਮਿਲਣ ’ਤੇ ਕੀਤੀ ਕਾਰਵਾਈ- ਥਾਣਾ ਮੁਖੀ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਜਸਵੰਤ ਸਿੰਘ ਭੱਟੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਆਮ ਆਦਮੀ ਪਾਰਟੀ ਦੇ ਗੁਰਦੇਵ ਸਿੰਘ ਸੰਧੂ, ਗੁਰਦੇਵ ਸਿੰਘ ਫੌਜੀ, ਸੁਖਦੇਵ ਸਿੰਘ ਸੰਧੂ, ਰਹਿਮਤ ਸੰਧੂ, ਨਵਨੀਤ ਅਰੋੜਾ, ਅੰਜੂ ਵਰਮਾ, ਦਲਜੀਤ ਗਾਂਧੀ ਆਦਿ ਸਮੇਤ 40-50 ਵਿਅਕਤੀ ਮੁਹੱਲਾ ਮੁਰਾਦਪੁਰ ਵਿਚ ਪੱਥਰਬਾਜ਼ੀ ਕਰ ਰਹੇ ਹਨ ਅਤੇ ਉਨ੍ਹਾਂ ਕੋਲ ਹਥਿਆਰ ਵੀ ਮੌਜੂਦ ਸਨ। ਇਨ੍ਹਾਂ ਹੀ ਨਹੀਂ ਇਸ ਦੌਰਾਨ ਹਿਮਾਸ਼ੂ ਪੁੱਤਰ ਤਰਸੇਮ ਸਿੰਘ ਵਾਸੀ ਮੁਰਾਦਪੁਰ ਗੋਲੀ ਲੱਗਣ ਨਾਲ ਜਖ਼ਮੀ ਹੋ ਗਿਆ ਹੈ।

ਉਨ੍ਹਾਂ ਨੇ ਉਕਤ ਸੂਚਨਾ ਦੇ ਅਧਾਰ ’ਤੇ ਗੁਰਦੇਵ ਸਿੰਘ ਸੰਧੂ, ਸੁਖਦੇਵ ਸਿੰਘ ਸੰਧੂ, ਰਹਿਮਤ ਸੰਧੂ, ਗੁਰਵਿੰਦਰ ਸਿੰਘ ਫੌਜੀ, ਨਵਨੀਤ ਅਰੋੜਾ, ਅੰਜੂੂ ਵਰਮਾ ਅਤੇ ਦਲਜੀਤ ਗਾਂਧੀ ਸਮੇਤ 50 ਦੇ ਕਰੀਬ ਅਣਪਛਾਤੇ ਲੋਕਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਜਦੋਂਕਿ ਸਿਵਲ ਹਸਪਤਾਲ ਤਰਨਤਾਰਨ ਵਿਖੇ ਜੇਰੇ ਇਲਾਜ਼ ਹਿਮਾਸ਼ੂ ਦੇ ਬਿਆਨ ਵੀ ਕਲਮਬੰਦ ਕੀਤੇ ਜਾ ਰਹੇ ਹਨ। ਸੁਖਦੇਵ ਸਿੰਘ ਸੰਧੂ ਦੇ ਜਖਮੀ ਹੋਣ ਬਾਰੇ ਪੁੱਛੇ ਗਏ ਸਵਾਲ ’ਚ ਥਾਣਾ ਮੁਖੀ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਜਰੂਰ ਮਿਲੀ ਹੈ ਅਤੇ ਉਸਦੇ ਵੀ ਬਿਆਨ ਕਲਮਬੰਦ ਕੀਤੇ ਜਾਣਗੇ ਅਤੇ ਪੜਤਾਲ ਵੀ ਕੀਤੀ ਜਾਵੇਗੀ। ਫਿਲਹਾਲ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਬਰਨਾਲਾ ਪੁਲਿਸ ਨੇ ਗੈਂਗਸਟਰ ਰਾਜੀਵ ਰਾਜਾ ਦਾ ਲਿਆ ਪ੍ਰੋਟੈਕਸ਼ਨ ਵਾਰੰਟ, ਮੈਡੀਕਲ ਲਈ ਸਿਵਲ ਹਸਪਤਾਲ ਪੁੱਜਾ

Read Next

ਤਰਨਤਾਰਨ ‘ਚ ਲੁਟੇਰਿਆਂ ਦੇ ਹੌਸਲੇ ਵਧੇ, ਮੋਬਾਈਲ ਫੋਨ ਖੋਹਣ ਦਾ ਵਿਰੋਧ ਕੀਤਾ ਤਾਂ ਮਾਰ’ਤੀ ਗੋਲ਼ੀ