Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

July 3, 2026

ਤਰਨਤਾਰਨ ‘ਚ ਲੁਟੇਰਿਆਂ ਦੇ ਹੌਸਲੇ ਵਧੇ, ਮੋਬਾਈਲ ਫੋਨ ਖੋਹਣ ਦਾ ਵਿਰੋਧ ਕੀਤਾ ਤਾਂ ਮਾਰ’ਤੀ ਗੋਲ਼ੀ

ਪੱਟੀ : ਤਰਨਤਾਰਨ ਜ਼ਿਲ੍ਹੇ ਵਿਚ ਲੁਟੇਰਿਆਂ ਦਾ ਖੌਫ ਅਤੇ ਹੌਸਲੇ ਵਧਦੇ ਜਾ ਰਹੇ ਹਨ, ਜਿਸ ਨੂੰ ਲੈ ਕੇ ਹਰ ਕੋਈ ਚਿੰਤਤ ਦਿਖਾਈ ਦੇ ਰਿਹਾ ਹੈ। ਤਾਜ਼ੀ ਘਟਨਾ ਜ਼ਿਲ੍ਹੇ ਦੇ ਪਿੰਡ ਚੂਸਲੇਵੜ੍ਹ ਵਿਖੇ ਵਾਪਰੀ ਜਿਥੇ ਮੋਬਾਈਲ ਫੋਨ ਖੋਹਣ ਵਾਲੇ ਲੁਟੇਰਿਆਂ ਦਾ ਵਿਰੋਧ ਕਰਨਾ ਇਕ ਵਿਅਕਤੀ ਨੂੰ ਉਸ ਵੇਲੇ ਮਹਿੰਗਾ ਪੈ ਗਿਆ ਜਦੋਂ, ਉਨ੍ਹਾਂ ਨੇ ਉਸ ਦੇ ਢਿੱਡ ਵਿਚ ਗੋਲ਼ੀ ਮਾਰ ਦਿੱਤੀ। ਗੰਭੀਰ ਹਾਲਤ ਵਿਚ ਜ਼ਖ਼ਮੀ ਉਕਤ ਵਿਅਕਤੀ ਨੂੰ ਅੰਮਿ੍ਤਸਰ ਦੇ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੁੱਖ ਸਿੰਘ ਪੁੱਤਰ ਸਵਰਗੀ ਮਹਿੰਦਰ ਸਿੰਘ ਵਾਸੀ ਪਿੰਡ ਚੂਸਲੇਵੜ੍ਹ ਰਾਤ ਕਰੀਬ 8 ਵਜੇ ਆਪਣੇ ਘਰ ਤੋਂ ਪ੍ਰਾਥਨਾ ਸਭਾ ਵਿਚ ਜਾਣ ਲਈ ਨਿਕਲਿਆ ਸੀ। ਕੁਝ ਦੂਰੀ ’ਤੇ ਅਚਾਨਕ ਕੁਝ ਲੋਕਾਂ ਨੇ ਉਸ ਨੂੰ ਘੇਰ ਲਿਆ ਅਤੇ ਉਸਦਾ ਮੋਬਾਈਲ ਫੋਨ ਖੋਹ ਕੇ ਭੱਜ ਨਿਕਲੇ। ਜਦੋਂ ਗੁਰਮੁੱਖ ਸਿੰਘ ਨੇ ਉਕਤ ਲੁਟੇਰਿਆਂ ਦਾ ਪਿੱਛਾ ਕਰਨਾ ਸ਼ੁਰੂ ਕੀਤਾ ਤਾਂ ਉਨ੍ਹਾਂ ਨੇ ਅੱਗੋਂ ਗੋਲ਼ੀ ਚਲਾ ਦਿੱਤੀ ਜਿਨ੍ਹਾਂ ਵਿਚੋਂ ਇਕ ਗੋਲ਼ੀ ਗੁਰਮੁੱਖ ਸਿੰਘ ਦੇ ਢਿੱਡ ਵਿਚ ਜਾ ਲੱਗੀ।

ਇਸ ਦੌਰਾਨ ਲੁਟੇਰੇ ਉਸਦਾ ਮੋਬਾਈਲ ਫੋਨ ਲੈ ਕੇ ਫ਼ਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਲੁਟੇਰੇ ਇਸ ਦੌਰਾਨ ਆਪਣਾ ਮੋਟਰਸਾਈਕਲ ਉਥੇ ਛੱਡ ਕੇ ਫਰਾਰ ਹੋ ਗਏ। ਗੰਭੀਰ ਹਾਲਤ ਵਿਚ ਜ਼ਖ਼ਮੀ ਹੋਏ ਗੁਰਮੁੱਖ ਸਿੰਘ ਨੂੰ ਪੱਟੀ ਦੇ ਸੰਧੂ ਹਸਪਤਾਲ ਲਿਜਾਇਆ ਗਿਆ ਪਰ ਉਸਦੀ ਨਾਜ਼ੁਕ ਹਾਲਤ ਕਾਰਨ ਅੰਮਿ੍ਤਸਰ ਰੈਫਰ ਕਰ ਦਿੱਤਾ। ਪਰਿਵਾਰ ਵਾਲੇ ਉਸ ਨੂੰ ਅੰਮਿ੍ਤਸਰ ਦੇ ਨਿੱਜੀ ਹਸਪਤਾਲ ਲੈ ਗਏ, ਜਿਥੇ ਉਸਦੀ ਹਾਲਤ ਹੁਣ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਥਾਣਾ ਸਦਰ ਪੱਟੀ ਦੇ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਬਰਾੜ ਦਾ ਕਹਿਣਾ ਹੈ ਕਿ ਜ਼ਖ਼ਮੀ ਵਿਅਕਤੀ ਅੰਮਿ੍ਤਸਰ ਦੇ ਹਸਪਤਾਲ ਵਿਚ ਦਾਖਲ ਹੈ ਅਤੇ ਉਸਦੇ ਢਿੱਡ ਵਿਚ ਵੱਜੀ ਗੋਲੀ ਡਾਕਟਰਾਂ ਵੱਲੋਂ ਕੱਢ ਲਈ ਗਈ ਹੈ ਪਰ ਹਾਲੇ ਅਣਫਿੱਟ ਦੱਸਿਆ ਜਾ ਰਿਹਾ ਹੈ।

ਬਿਆਨ ਕਲਮਬੰਦ ਕੀਤੇ ਜਾਣੇ ਬਾਕੀ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦਾ ਮੋਟਰਸਾਈਕਲ ਕਬਜੇ ਵਿਚ ਲੈ ਲਿਆ ਗਿਆ ਹੈ ਅਤੇ ਮੁਕੱਦਮਾ ਦਰਜ ਕਰਕੇ ਅਗਲੀ ਜਾਂਚ ਲਈ ਏਐੱਸਅਈ ਅਜੇਪਾਲ ਸਿੰਘ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਦੀ ਜਾਣਕਾਰੀ ਵਾਹਨ ਜਾਂਚ ਕੇਂਦਰ ਨੂੰ ਦੇ ਦਿੱਤੀ ਗਈ ਹੈ, ਜਿਸਦੀ ਰਿਪੋਰਟ ਸ਼ੁੱਕਰਵਾਰ ਨੂੰ ਆਵੇਗੀ ਜਿਸ ਤੋਂ ਮੁਲਜ਼ਮਾਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾਣਗੇ।

Vinkmag ad
Share Our Daily Posts

News Desk

Read Previous

ਆਪ ਆਗੂੂ ਗੁਰਦੇਵ ਸਿੰਘ ਸੰਧੂ ਸਮੇਤ ਪੰਜ ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਕੇਸ ਦਰਜ, ਜਾਣੋ ਪੂਰਾ ਮਾਮਲਾ

Read Next

ਹੈਰੋਇਨ ਦੀ ਸਪਲਾਈ ਦੇਣ ਵਾਲੇ ਨਾਈਜੀਰੀਅਨ ਸਮੇਤ ਦੋ ਜਣੇ ਗ੍ਰਿਫ਼ਤਾਰ