Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਰਾਜੀਵ ਗਾਂਧੀ ਜੈਅੰਤੀ ‘ਤੇ ਪੰਜਾਬ ‘ਚ ਕਿਸਾਨਾਂ ਲਈ ਕਰਜ਼ਾ ਮਾਫ਼ੀ ਯੋਜਨਾ ਦਾ ਸ਼ੁੱਭਆਰੰਭ, CM ਨੇ ਦਿੱਤੇ ਸਰਟੀਫਿਕੇਟ

ਰੋਪੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amarinder Singh) ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ‘ਚ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਦੀ ਜੈਅੰਤੀ ‘ਤੇ ਕਿਸਾਨਾਂ ਲਈ ਕਰਜ਼ਮਾਫੀ ਯੋਜਨਾ ਦਾ ਸ਼ੁਭ ਆਗਾਜ਼ ਕੀਤਾ। ਇਸ ਯੋਜਨਾ ਤਹਿਤ 2.85 ਲੱਖ ਜ਼ਮੀਨ ਰਹਿਤ ਕਿਸਾਨ ਲਾਭਪਾਤਰੀ ਹੋਣਗੇ। ਇਨ੍ਹਾਂ ਕਿਸਾਨਾਂ ਦਾ 250 ਕਰੋੜ ਰੁਪਏ ਦਾ ਕਰਜ਼ਾ ਮਾਫ਼ ਕੀਤਾ ਜਾਵੇਗਾ। ਕੈਪਟਨ ਨੇ 21 ਜ਼ਮੀਨ ਰਹਿਤ ਕਿਸਾਨਾਂ ਨੂੰ ਕਰਜ਼ ਮਾਫੀ ਦਾ ਸਰਟੀਫਿਕੇਟ ਦੇ ਕੇ ਇਸ ਦਾ ਸ਼ੁੱਭਆਰੰਭ ਕੀਤਾ। ਇਸ ਸਮਾਗਮ ‘ਚ ਮਨੀਸ਼ ਤਿਵਾੜੀ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਰਾਜਕੁਮਾਰ ਵੇਰਕਾ ਤੇ ਰਾਜਕੁਮਾਰ ਚਬਰੇਵਾਲ ਵੀ ਸ਼ਾਮਲ ਹੋਏ।

ਸਮਾਗਮ ਦੇ ਮੱਦੇਨਜ਼ਰ ਸ੍ਰੀ ਆਨੰਦਪੁਰ ਸਾਹਿਬ ‘ਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ। ਇਸ ਸਮਾਗਮ ਬਾਰੇ ਪ੍ਰਸ਼ਾਸਨ ਵੱਲੋਂ ਪਿਛਲੇ 2 ਦਿਨ ਤੋਂ ਲਗਾਤਾਰ ਬੈਠਕਾਂ ਕੀਤੀਆਂ ਜਾ ਰਹੀਆਂ ਸਨ। ਸਮਾਗਮ ਨੂੰ ਅੰਤਿਮ ਰੂਪ ਦੇਣ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੋਨਾਲੀ ਘਿਰੀ ਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਸਮਾਗਮ ਨੂੰ ਲੈ ਕੇ ਪੁਖ਼ਤਾ ਪ੍ਰਬੰਧ ਕਰ ਰਹੇ ਸਨ। ਇਸ ਯੋਜਨਾ ਤਹਿਤ ਰੂਪਨਗਰ ਜ਼ਿਲ੍ਹੇ ‘ਚ ਕਿਸਾਨਾਂ ਦਾ 32.74 ਕਰੋੜ ਰੁਪਏ ਦਾ ਕਰਜ਼ਾ ਮਾਫ਼ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

12 ਘੰਟੇ ਤਕ ਮੋਹਾਲੀ ਕੋਰਟ ਕੰਪਲੈਕਸ ’ਚ ਹੀ ਨਜ਼ਰਬੰਦ ਰਹੇ ਸੈਣੀ, ਮੀਡੀਆ ਤੋਂ ਬਚਦੀ ਰਹੀ ਪੁਲਿਸ

Read Next

ਸਾਬਕਾ ਮੰਤਰੀ ਅਨਿਲ ਜੋਸ਼ੀ,ਭਾਜਪਾ ਆਗੂ ਹਰਪਾਲ ਭੁੱਲਰ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ