Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਸਾਬਕਾ ਮੰਤਰੀ ਅਨਿਲ ਜੋਸ਼ੀ,ਭਾਜਪਾ ਆਗੂ ਹਰਪਾਲ ਭੁੱਲਰ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਚੰਡੀਗੜ੍ਹ : ਅਕਾਲੀ ਦਲ ਨੇ ਅੱਜ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਅਨੁਸ਼ਾਸਨਹੀਣਤਾ ਦੇ ਦੋਸ਼ ਹੇਠ ਭਾਜਪਾ ਤੋਂ ਬਰਖਾਸਤ ਸਾਬਕਾ ਮੰਤਰੀ ਅਨਿਲ ਜੋਸ਼ੀ ਆਪਣੇ ਸਾਥੀਆਂ ਸਮੇਤ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ। ਸੁਖਬੀਰ ਬਾਦਲ ਦੀ ਅਗਵਾਈ ‘ਚ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਅਨਿਲ ਜੋਸ਼ੀ ਨੂੰ ਅਕਾਲੀ ਦਲ ‘ਚ ਸ਼ਾਮਲ ਕਰਾਇਆ। ਉਨ੍ਹਾਂ ਦੇ ਨਾਲ ਭਾਜਪਾ ਦੇ ਆਗੂ ਹਰਪਾਲ ਭੁੱਲਰ ਵੀ ਸਾਥੀਆਂ ਸਣੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਦੇ ਇਹ ਕਦਮ ਨਾਲ ਹਿੰਦੂ ਤੇ ਸ਼ਹਿਰੀ ਵਰਗ ਵਿਚ ਪਾਰਟੀ ਦੇ ਅਕਸ ਨੂੰ ਮਜ਼ਬੂਤੀ ਮਿਲੇਗੀ।

ਜੋਸ਼ੀ ਨਾਲ ਦਸੂਹਾ ਤੋਂ ਸਾਬਕਾ ਭਾਜਪਾ ਵਿਧਾਇਕ ਸੁਖਜੀਤ ਕੌਰ ਸ਼ਾਹੀ, ਲੁਧਿਆਣਾ ਤੋਂ ਭਾਜਪਾ ਦੇ ਟਿਕਟ ’ਤੇ ਚੋਣ ਲੜ ਚੁੱਕੇ ਕਮਲ ਚੇਤਲੀ, ਬਠਿੰਡਾ ਤੋਂ ਮੋਹਿਤ ਗੁਪਤਾ ਸਮੇਤ ਕਰੀਬ ਅੱਧੀ ਦਰਜਨ ਤੋਂ ਵੱਧ ਭਾਜਪਾ ਨੇਤਾ ਅਕਾਲੀ ਦਲ ’ਚ ਸ਼ਾਮਲ ਹੋ ਗਏ ਹਨ। ਅਹਿਮ ਗੱਲ ਇਹ ਹੈ ਕਿ ਭਾਜਪਾ ਛੱਡ ਕੇ ਅਕਾਲੀ ਦਲ ’ਚ ਸ਼ਾਮਲ ਹੋਣ ਵਾਲੇ ਸਾਰੇ ਹੀ ਨੇਤਾ ਹਿੰਦੂ ਧਰਮ ਨਾਲ ਸਬੰਧ ਰੱਖਦੇ ਹਨ। ਇਸ ਨੂੰ ਭਾਜਪਾ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

ਮਾਝੇ ਅਤੇ ਸ਼ਹਿਰੀ ਹਿੰਦੂ ਵਰਗ ਵਿਚ ਅਨਿਲ ਜੋਸ਼ੀ ਦਾ ਚੰਗਾ ਅਸਰ ਰਸੂਖ ਮੰਨਿਆ ਜਾਂਦਾ ਹੈ। ਜੋਸ਼ੀ ਨੇ ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਕਿਸਾਨਾਂ ਦਾ ਪੱਖ ਲੈਂਦਿਆਂ ਹਾਈ ਕਮਾਨ ਨੂੰ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਦੀ ਸਲਾਹ ਦਿੱਤੀ ਸੀ। ਜੋਸ਼ੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਜੋਗੀ ਅਦਿੱਤਿਆ ਨਾਥ ਵੱਲੋਂ ਮਲੇਰਕੋਟਲਾ ਨੂੰ ਪੰਜਾਬ ਸਰਕਾਰ ਵੱਲੋਂ ਨਵਾਂ ਜ਼ਿਲ੍ਹਾ ਬਣਾਉਣ ’ਤੇ ਦਿੱਤੇ ਬਿਆਨ ਦੀ ਵੀ ਆਲੋਚਨਾ ਕੀਤੀ ਸੀ। ਪਾਰਟੀ ਹਾਈ ਕਮਾਨ ਨੇ ਜੋਸ਼ੀ ਦੇ ਇਸ ਬਿਆਨ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਾਰਨ ਦੱਸੋ ਨੋਟਿਸ ਦਿੱਤਾ ਸੀ ਅਤੇ ਜਵਾਬ ਮਿਲਣ ਤੋਂ ਬਾਅਦ ਪਾਰਟੀ ਤੋਂ ਬਰਖਾਸਤ ਕਰ ਦਿੱਤਾ ਸੀ।

ਇੱਥੇ ਦੱਸਿਆ ਜਾਂਦਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਵਿਚ ਅਕਾਲੀ-ਬਸਪਾ ਗੱਠਜੋਡ਼ ਦੀ ਸਰਕਾਰ ਬਣਨ ’ਤੇ ਸੂਬੇ ਵਿਚ ਦਲਿਤ ਅਤੇ ਹਿੰਦੂ ਵਰਗ ਨਾਲ ਸਬੰਧਤ ਆਗੂ ਨੂੰ ਉਪ ਮੁੱਖ ਮੰਤਰੀ ਦਾ ਅਹੁਦਾ ਦੇਣ ਦਾ ਐਲਾਨ ਕੀਤਾ ਹੋਇਆ ਹੈ। ਸੁਖਬੀਰ ਦੇ ਇਸ ਐਲਾਨ ਤੋਂ ਬਾਅਦ ਅਕਾਲੀ ਦਲ ਦੀ ਅੱਖ ਸ਼ਹਿਰੀ ਤੇ ਹਿੰਦੂ ਵੋਟਰਾਂ ’ਤੇ ਟਿਕੀ ਹੋਈ ਹੈ। ਅਕਾਲੀ ਦਲ ਨੇ ਬੀਤੇ ਦਿਨੀਂ ਜਲੰਧਰ ਵਿਚ ਕਾਂਗਰਸ ਨੂੰ ਝਟਕਾ ਦਿੰਦੇ ਹੋਏ ਜਗਬੀਰ ਸਿੰਘ ਬਰਾੜ ਨੂੰ ਅਕਾਲੀ ਦਲ ਵਿਚ ਸ਼ਾਮਲ ਕੀਤਾ ਹੈ।

Vinkmag ad
Share Our Daily Posts

News Desk

Read Previous

ਰਾਜੀਵ ਗਾਂਧੀ ਜੈਅੰਤੀ ‘ਤੇ ਪੰਜਾਬ ‘ਚ ਕਿਸਾਨਾਂ ਲਈ ਕਰਜ਼ਾ ਮਾਫ਼ੀ ਯੋਜਨਾ ਦਾ ਸ਼ੁੱਭਆਰੰਭ, CM ਨੇ ਦਿੱਤੇ ਸਰਟੀਫਿਕੇਟ

Read Next

ਵਕੀਲ ਦੀ ਫੇਸਬੁਕ ਆਈਡੀ ਹੈਕ ਕਰ ਕੇ ਰਿਸ਼ਤੇਦਾਰਾਂ ਕੋਲੋਂ ਵਸੂਲੇ 1.50 ਲੱਖ