Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਭਾਰਤ-ਪਾਕਿ ਸਰਹੱਦ ਨੇੜਿਓਂ ਫੜੀ 40 ਕਿੱਲੋ ਹੈਰੋਇਨ ਤੇ ਅਫੀਮ, BSF ਵੱਲੋਂ ਫਾਇਰਿੰਗ ਤੋਂ ਬਾਅਦ ਭੱਜੇ ਤਸਕਰ

ਡੇਰਾ ਬਾਬਾ ਨਾਨਕ : ਬੀਐੱਸਐੱਫ ਤੇ ਪੰਜਾਬ ਪੁਲਿਸ ਵੱਲੋਂ ਚਲਾਈ ਸਾਂਝੀ ਮੁਹਿੰਮ ਤਹਿਤ ਅੱਜ ਭਾਰਤ-ਪਾਕਿ ਸਰਹੱਦ ਨੇੜਿਆਂ 40 ਕਿੱਲੋ ਹੈਰੋਇਨ, 190 ਗ੍ਰਾਮ ਅਫੀਮ ਤੇ ਇਕ ਪਲਾਸਟਿਕ ਦੀ ਪਾਈਪ ਬਰਾਮਦ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ।

ਜਾਣਕਾਰੀ ਮੁਤਾਬਕ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ 73 ਬਟਾਲੀਅਨ ਦੀ ਬੀਓਪੀ ਪੰਜਗਰਾਈਆਂ ਤੋਂ ਬੀਐੱਸਐੱਫ ਤੇ ਪੁਲਿਸ ਵੱਲੋਂ ਸਾਂਝੇ ਅਭਿਆਨ ਦੌਰਾਨ 40 ਕਿੱਲੋ ਹੈਰੋਇਨ, 190 ਗ੍ਰਾਮ ਅਫੀਮ ਤੇ ਇਕ ਪਲਾਸਟਿਕ ਦੀ ਪਾਈਪ ਫੜਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਮੌਕੇ ਬੀਐਸਐਫ ਜਵਾਨਾਂ ਵੱਲੋਂ ਪਾਕਿ ਤਸਕਰਾਂ ‘ਤੇ ਗੋਲ਼ੀਬਾਰੀ ਵੀ ਕੀਤੀ ਗਈ ਪਰ ਹਨੇਰੇ ਦਾ ਫਾਇਦਾ ਚੁੱਕਦੇ ਹੋਏ ਉਹ ਭੱਜਣ ਵਿੱਚ ਕਾਮਯਾਬ ਹੋ ਗਏ।

ਬੀਐਸਐਫ ਦੀ 73ਬਟਾਲੀਅਨ ਦੀ ਬੀਓਪੀ ਪੰਜ ਗਰਾਈਆਂ ‘ਤੇ ਤਾਇਨਾਤ ਬੀਐਸਐਫ ਜਵਾਨਾਂ ਵੱਲੋਂ ਪਾਕਿਸਤਾਨ ਦੀ ਦਾਊਦ ਪੋਸਟ ਪਿੱਲਰ ਨੰਬਰ 57/2 ਦੇ ਨਜ਼ਦੀਕ ਪਾਕਿ ਤਸਕਰਾਂ ਵੱਲੋਂ ਇਕਪ ਪਲਾਸਟਿਕ ਦੀ ਪਾਈਪ ‘ਚ ਹੈਰੋਇਨ ਦੇ ਪੈਕੇਟ ਪਾ ਕੇ ਕੰਡਿਆਲੀ ਤਾਰ ਰਾਹੀਂ ਭਾਰਤ ਵਾਲੇ ਪਾਸੇ ਭੇਜੀ ਜਾ ਰਹੀ ਸੀ ਪ੍ਰੰਤੂ ਤਸਕਰ ਬੀਐਸਐਫ ਦੇ ਜਵਾਨ ਜਵਾਨਾਂ ਦੀਆਂ ਨਜ਼ਰਾਂ ਤੋਂ ਬਚ ਨਾ ਸਕੇ। ਜਵਾਨਾਂ ਵੱਲੋਂ ਤਸਕਰਾਂ ‘ਤੇ 62 ਦੇ ਕਰੀਬ ਫਾਇਰ ਕੀਤੇ। ਫੜੀ ਗਈ ਹੈਰੋਇਨ ਦੀ ਪੁਸ਼ਟੀ ਕਰਦਿਆਂ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਬੀਐਸਐਫ ਤੇ ਪੁਲਿਸ ਵੱਲੋਂ ਇਸ ਖੇਤਰ ਵਿਚ ਸਾਂਝੀ ਮੁਹਿੰਮ ਚਲਾਈ ਜਾ ਰਹੀ ਹੈ ਤੇ ਫੜੀ ਗਈ ਹੈਰੋਇਨ ਬੀਐੱਸਐੱਫ ਨੇ ਕਬਜ਼ੇ ‘ਚ ਲੈ ਲਈ ਗਈ ਹੈ।

Vinkmag ad
Share Our Daily Posts

News Desk

Read Previous

ਵਕੀਲ ਦੀ ਫੇਸਬੁਕ ਆਈਡੀ ਹੈਕ ਕਰ ਕੇ ਰਿਸ਼ਤੇਦਾਰਾਂ ਕੋਲੋਂ ਵਸੂਲੇ 1.50 ਲੱਖ

Read Next

ਜਲੰਧਰ ਤੋਂ ਬਾਹਰ ਜਾਣ ਵਾਲੇ ਇਕ ਵਾਰ ਜ਼ਰੂਰ ਪੜ੍ਹਨ ਇਹ ਖ਼ਬਰ, ਅੱਜ ਵੀ ਹਾਈਵੇ ਤੇ ਰੇਲਵੇ ਟ੍ਰੈਕ ‘ਤੇ ਧਰਨੇ ‘ਤੇ ਬੈਠੇ ਹਨ ਕਿਸਾਨ, ਰੂਟ ਕੀਤਾ ਡਾਇਵਰਟ