Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਨਵਜੋਤ ਸਿੱਧੂ ਦੇ ਸਲਾਹਕਾਰ ਦੇ ਕਸ਼ਮੀਰ ਬਿਆਨ ‘ਤੇ ਸਿਹਤ ਮੰਤਰੀ ਬੋਲੇ- ਮੈਂ ਸਹਿਮਤ ਨਹੀਂ, ਇਹ ਉਨ੍ਹਾਂ ਦੀ ਨਿੱਜੀ ਸੋਚ

ਮੋਹਾਲੀ : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਲਵਿੰਦਰ ਸਿੰਘ ਮਾਲੀ ਦੇ ਕਸ਼ਮੀਰ ਨੂੰ ਲੈ ਕੇ ਦਿੱਤੇ ਗਏ ਬਿਆਨ ਨੂੰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Balbir Singh Sidhu) ਨੇ ਨਿੱਜੀ ਬਿਆਨ ਦੱਸਿਆ ਹੈ। ਸਿੱਧੂ ਨੇ ਕਿਹਾ ਕਿ ਕਸ਼ਮੀਰ ਦੇਸ਼ ਦਾ ਹਿੱਸਾ ਹੈ। ਮਾਲੀ ਦਾ ਕਸ਼ਮੀਰ ਨੂੰ ਲੈ ਕੇ ਦਿੱਤਾ ਬਿਆਨ ਉਨ੍ਹਾਂ ਦਾ ਨਿੱਜੀ ਵਿਚਾਰ ਹੋ ਸਕਦਾ ਹੈ। ਸਿੱਧੂ ਨੇ ਕਿਹਾ ਕਿ ਉਹ ਮਾਲੀ ਦੇ ਬਿਆਨ ਤੋਂ ਸਹਿਮਤ ਨਹੀਂ ਹਨ।

ਸਿਹਤ ਮੰਤਰੀ ਸ਼ਨਿਚਰਵਾਰ ਨੂੰ ਮੋਹਾਲੀ ‘ਚ ਯੰਗਸਟਰ ਵੈਲਫੇਅਰ ਐਸੋਸੀਏਸ਼ਨ ਵੱਲੋਂ ਸ਼ੁਰੂ ਕੀਤੀ ਗਈ ਮੋਬਾਈਲ ਵੈਨ ਨੂੰ ਰਵਾਨਾ ਕਰਨ ਲਈ ਪੁੱਜੇ ਸਨ। ਸਵਾਲ ਦੇ ਜਵਾਬ ‘ਚ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦਾ ਮਾਮਲਾ ਅਦਾਲਤ ‘ਚ ਹੈ। ਇਸ ਮਾਮਲੇ ‘ਚ ਉਹ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ।

ਸਿੱਧੂ ਨੇ ਕਿਹਾ ਕਿ ਕੋਵਿਡ ਦੀ ਤੀਜੀ ਲਹਿਰ ਨੂੰ ਲੈ ਕੇ ਸਿਹਤ ਵਿਭਾਗ ਪੂਰੀ ਤਰ੍ਹਾਂ ਨਾਲ ਅਲਰਟ ਹੈ। 790 ਬੈੱਡ ਸਿਰਫ਼ ਬੱਚਿਆਂ ਲਈ ਹੀ ਰਿਜ਼ਰਵ ਕੀਤੇ ਗਏ ਹਨ। ਜਿਨ੍ਹਾਂ ‘ਚ ਲੈਵਲ ਟੂ ਤੇ ਲੈਵਲ ਥ੍ਰੀ ਤਕ ਦੀਆਂ ਸੁਵਿਧਾਵਾਂ ਹਨ। ਸਿਹਤ ਮੰਤਰੀ ਨੇ ਕਿਹਾ ਕਿ ਜੇ ਤੀਜੀ ਲਹਿਰ ਆਉਂਦੀ ਹੈ ਤਾਂ ਉਸ ਤੋਂ ਨਜਿੱਠਣ ਦੀ ਪੂਰੀ ਤਿਆਰੀ ਹੈ। ਸਵਾਲ ਦੇ ਜਵਾਬ ‘ਚ ਸਿੱਧੂ ਨੇ ਕਿਹਾ ਕਿ ਲੁਧਿਆਣਾ ਤੋਂ ਬਾਅਦ ਕਿਸੇ ਵੀ ਜ਼ਿਲ਼੍ਹੇ ‘ਚ ਕੋਵਿਡ ਦੇ ਲੱਛਣ ਬੱਚਿਆਂ ‘ਚ ਨਹੀਂ ਮਿਲੇ ਹਨ। ਸਿੱਧੂ ਨੇ ਕਿਹਾ ਕਿ ਜਿੱਥੇ ਤਕ ਬੱਚਿਆਂ ਦੇ ਟੀਕਾਕਰਨ ਦੀ ਗੱਲ ਹੈ ਇਸ ਨੂੰ ਲੈ ਕੇ ਕੇਂਦਰ ਵੱਲੋਂ ਜੋ ਗਾਈਡਲਾਈਨ ਦਿੱਤੀ ਜਾਵੇਗੀ ਉਸ ਦੇ ਹਿਸਾਬ ਨਾਲ ਬੱਚਿਆਂ ਦਾ ਟੀਕਾਕਰਨ ਹੋਵੇਗਾ।

Vinkmag ad
Share Our Daily Posts

News Desk

Read Previous

ਪੰਜਾਬ ’ਚ ਮੁਫ਼ਤ ਬੱਸ ਸੇਵਾ ਬਣੀ ਔਰਤਾਂ ਲਈ ਮੁਸੀਬਤ, ‘ਆਧਾਰ ਕਾਰਡ’ ਕਹਿ ਕੇ ਬੁਲਾ ਰਹੇ ਰੋਡਵੇਜ਼ ਕੰਡਕਟਰ

Read Next

ਘਰੇਲੂ ਵਿਵਾਦ ਦੇ ਚੱਲਦਿਆਂ ਪੁੱਤਰ ਨੇ ਚਾੜ੍ਹਿਆ ਬਾਪ ਦਾ ਕੁਟਾਪਾ, ਮਾਂ ਦੇ ਨਾਲ ਪਿਤਾ ਤੋਂ ਵੱਖ ਰਹਿ ਰਿਹਾ ਸੀ ਪਰਿਵਾਰ