Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਅਧਿਕਾਰੀਆਂ ਨੇ ਨਿਗਮ ਦੀ ਜ਼ਮੀਨ ‘ਤੇ ਕੀਤੇ ਜਾ ਰਹੇ ਨਾਜਾਇਜ਼ ਕਬਜ਼ੇ ਨੂੰ ਰੋਕਿਆ

ਅੰਮਿ੍ਤਸਰ : ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਮਲਵਿੰਦਰ ਸਿੰਘ ਜੱਗੀ ਦੇ ਦਿਸ਼ਾ-ਨਿਰਦੇਸ਼ਾਂ ਤੇ ਅਸਟੇਟ ਅਫਸਰ ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਭੂਮੀ ਵਿਭਾਗ ਦੀ ਟੀਮ ਵੱਲੋਂ ਹਕੀਮਾਂ ਗੇਟ ਦੇ ਨਜ਼ਦੀਕ ਕੁਝ ਵਿਅਕਤੀਆਂ ਵੱਲੋਂ ਸਰਕਾਰੀ ਛੁੱਟੀ ਵਾਲੇ ਦਿਨ ਨਾਜਾਇਜ਼ ਉਸਾਰੀ ਕਰਕੇ ਨਗਰ ਨਿਗਮ ਦੀ ਜ਼ਮੀਨ ‘ਤੇ ਕੀਤੇ ਜਾ ਰਹੇ ਨਾਜਾਇਜ਼ ਕਬਜ਼ੇ ਨੂੰ ਰੋਕਿਆ ਗਿਆ ਅਤੇ ਮੌਕੇ ‘ਤੇ ਪਿਆ ਸਾਮਾਨ ਜਿਵੇਂ ਕਿ ਇੱਟਾ, ਸੀਮੈਂਟ, ਰੇਤ ਅਤੇ ਹੋਰ ਸਾਮਾਨ ਆਦਿ ਨੂੰ ਕਬਜ਼ੇ ਵਿਚ ਲੈ ਕੇ ਨਗਰ ਨਿਗਮ ਦੇ ਸਟੋਰ ਵਿਚ ਜਮ੍ਹਾਂ ਕਰਵਾ ਦਿੱਤਾ ਗਿਆ। ਅਸਟੇਟ ਅਫਸਰ ਧਰਮਿੰਦਰਜੀਤ ਸਿੰਘ ਨੇ ਦੱਸਿਆ ਕਿ ਮੇਅਰ ਅਤੇ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ਹਿਰ ਵਿਚ ਜਿੰਨਾਂ ਵਿਅਕਤੀਆਂ ਵੱਲੋਂ ਸਰਕਾਰੀ ਜ਼ਮੀਨ ਉਪਰ ਨਾਜਾਇਜ਼ ਕਬਜ਼ੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਨ੍ਹਾਂ ‘ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰੀ ਜ਼ਮੀਨ ਉਪਰ ਹੋ ਰਹੇ ਨਾਜਾਇਜ਼ ਕਬਜ਼ਿਆਂ ਨੂੰ ਮੌਕੇ ਤੋਂ ਹਟਾਇਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਸ਼ਹਿਰ ਵਿਚ ਸਰਕਾਰੀ ਜ਼ਮੀਨ ਉਪਰ ਕੋਈ ਵੀ ਵਿਅਕਤੀ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਨਾ ਕਰੇ। ਜੇਕਰ ਕੋਈ ਵਿਅਕਤੀ ਸ਼ਹਿਰ ਵਿਚ ਸਰਕਾਰੀ ਜ਼ਮੀਨ ਉਪਰ ਨਾਜਾਇਜ਼ ਕਬਜ਼ਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿਚ ਲਿਆਂਦੀ ਜਾਵੇਗੀ। ਅੱਜ ਦੀ ਇਸ ਕਾਰਵਾਈ ਵਿਚ ਇੰਸਪੈਕਟਰ ਰਾਜ ਕੁਮਾਰ, ਕਲਰਕ ਰਾਜੀਵ ਮਹਿਤਾ, ਵਿਭਾਗੀ ਅਮਲਾ ਅਤੇ ਪੁਲਿਸ ਫੋਰਸ ਸ਼ਾਮਲ ਸਨ।

 

Vinkmag ad
Share Our Daily Posts

News Desk

Read Previous

ਕਾਰ ਦਵਾਉਣ ਦੇ ਨਾਂ ‘ਤੇ ਠੱਗੇ 1.25 ਲੱਖ

Read Next

ਕੇਂਦਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ, ਤਨਖ਼ਾਹ ਦੇ ਨਾਲ ਹੀ ਮਿਲੇਗਾ CEA ਅਲਾਊਂਸ ਦਾ ਪੈਸਾ