Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਪੰਜਾਬ ‘ਚ ਵੱਡੀ ਵਾਰਦਾਤ, ਅਮਰੀਕਾ ਤੋਂ ਆਏ ਜਵਾਈ ਨੇ ਸੱਸ ਤੇ ਘਰਵਾਲੀ ਉੱਪਰ ਚਲਾਈਆਂ ਗੋਲ਼ੀਆਂ, ਸੱਸ ਦੀ ਮੌਤ

ਚੱਬੇਵਾਲ : ਥਾਣਾ ਚੱਬੇਵਾਲ ਅਧੀਨ ਆਉਂਦੇ ਪਿੰਡ ਝੂੰਗੀਆ ‘ਚ ਘਰੇਲੂ ਝਗੜੇ ਦੇ ਚੱਲਦਿਆਂ ਜਵਾਈ ਨੇ ਆਪਣੀ ਸੱਸ ਤੇ ਘਰਵਾਲੀ ਉੱਪਰ ਗੋਲ਼ੀਆਂ ਚਲਾ ਦਿੱਤੀਆਂ ਜਿਸ ਵਿਚ ਸੱਸ ਦੀ ਮੌਤ ਹੋ ਗਈ ਹੈ ਤੇ ਪਤਨੀ ਗੰਭੀਰ ਰੂਪ ‘ਚ ਜ਼ਖ਼ਮੀ ਹੈ ਜਿਸ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।

ਇਸ ਸੰਬੰਧੀ ਡੀਐਸਪੀ ਸਤਵੀਰ ਸਿੰਘ ਥਾਣਾ ਮੁਖੀ ਚੱਬੇਵਾਲ ਨੇ ਦੱਸਿਆ ਕਿ ਮਨਦੀਪ ਸਿੰਘ ਪੁੱਤਰ ਗੁਰਜਿੰਦਰਪਾਲ ਸਿੰਘ ਵਾਸੀ ਭਾਗ ਸਿੰਘ ਪੁਰਾ ਹੁਸ਼ਿਆਰਪੁਰ ਦੇ ਥਾਣਾ ਚੱਬੇਵਾਲ ਅਧੀਨ ਆਉਂਦੇ ਪਿੰਡ ਝੁੰਗੀਆਂ ਵਿਖੇ ਵਿਆਹਿਆ ਹੋਇਆ ਹੈ ਤੇ ਅਮਰੀਕਾ ‘ਚ ਰਹਿ ਰਿਹਾ ਹੈ। ਉਹ ਬੀਤੀ ਰਾਤ ਆਪਣੇ ਸਹੁਰੇ ਪਿੰਡ ਝੁੰਗੀਆਂ, ਥਾਣਾ ਚੱਬੇਵਾਲ ਵਿਖੇ ਆਇਆ ਹੋਇਆ ਸੀ ਤੇ ਕਿਸੇ ਗੱਲੋਂ ਖਫ਼ਾ ਹੋ ਕੇ ਅੱਜ ਸਵੇਰੇ ਕਰੀਬ 7 ਵਜੇ ਆਪਣੀ ਸੱਸ ਬਲਵੀਰ ਕੌਰ ਪਤਨੀ ਰਾਜਦੀਪ ਸਿੰਘ ਤੇ ਪਤਨੀ ਸ਼ਬਦੀਪ ਕੌਰ ਉੱਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ। ਉਸ ਦੀ ਸੱਸ ਬਲਵੀਰ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਉਸ ਦੀ ਪਤਨੀ ਸ਼ਵਦੀਪ ਕੌਰ ਗੋਲ਼ੀਆਂ ਲੱਗਣ ਕਾਰਨ ਗੰਭੀਰ ਰੂਪ ‘ਚ ਜ਼ਖਮੀ ਹੋ ਗਈ ਜਿਸ ਨੂੰ ਜਲੰਧਰ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਵਾਸਤੇ ਦਾਖ਼ਲ ਕਰਵਾਇਆ ਗਿਆ ਹੈ ਤੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਪਰੋਕਤ ਮਨਦੀਪ ਸਿੰਘ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਡੀਐਸਪੀ ਪ੍ਰੇਮ ਸਿੰਘ, ਡੀਐਸਪੀ ਰਕੇਸ਼ ਕੁਮਾਰ, ਪਰਵੇਸ਼ਨਲੀ ਡੀਐਸਪੀ ਸਤਵੀਰ ਸਿੰਘ ਥਾਣਾ ਮੁਖੀ ਚੱਬੇਵਾਲ, ਸਬ ਇੰਸਪੈਕਟਰ ਪਰਦੀਪ ਕੁਮਾਰ, ਸਬ ਇੰਸਪੈਕਟਰ ਹਰੀਸ਼ ਕੁਮਾਰ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਸਾਰੀ ਸਥਿਤੀ ਬਾਰੇ ਜਾਇਜ਼ਾ ਲਿਆ ਅਤੇ ਦੱਸਿਆ ਕਿ ਚੱਬੇਵਾਲ ਪੁਲਿਸ ਵਲੋਂ ਮਨਦੀਪ ਸਿੰਘ ਨੂੰ ਕਾਬੂ ਕਰਨ ਲਈ ਤੇਜ਼ੀ ਨਾਲ ਭਾਲ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਕੇਂਦਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ, ਤਨਖ਼ਾਹ ਦੇ ਨਾਲ ਹੀ ਮਿਲੇਗਾ CEA ਅਲਾਊਂਸ ਦਾ ਪੈਸਾ

Read Next

ਔਰਤਾਂ ਦੀ ਭੀੜ ਅੱਗੇ ਘੱਟ ਪੈ ਗਈਆਂ ਬੱਸਾਂ, ਜਲੰਧਰ ਬੱਸ ਸਟੈਂਡ ਪੁੱਜੀਆਂ ਦੁੱਗਣੀਆਂ ਸਵਾਰੀਆਂ