Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਓਲੰਪਿਕ ਤਮਗੇ ਜਿੱਤਣ ਵਾਲੇ ਪੰਜਾਬੀ ਹਾਕੀ ਖਿਡਾਰੀਆਂ ਨੂੰ ਸਮਰਪਿਤ ਕੀਤੇ ਗਏ 10 ਸਰਕਾਰੀ ਸਕੂਲਾਂ ਦੇ ਨਾਂ : ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਓਲੰਪਿਕ ਤਗਮਾ ਜੇਤੂ ਹਾਕੀ ਖਿਡਾਰੀਆਂ ਦੇ ਸਬੰਧਤ ਖੇਤਰਾਂ ਦੇ ਸਕੂਲਾਂ ਦਾ ਨਾਂ ਇਨ੍ਹਾਂ ਖਿਡਾਰੀਆਂ ਨੂੰ ਸਮਰਪਿਤ ਕੀਤੇ ਹਨ। ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਟੋਕੀਓ ਓਲੰਪਿਕ 2020 ‘ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ 11 ਪੰਜਾਬੀ ਖਿਡਾਰੀਆਂ ਦੇ ਨਾਂ ’ਤੇ ਸਕੂਲਾਂ ਦੇ ਨਾਂ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਮੰਤਰੀ ਨੇ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਜੀਐੱਸਐੱਸਐੱਸ) ਮਿੱਠਾਪੁਰ, ਜਲੰਧਰ ਦਾ ਨਾਂ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲ ਹੁਣ ਓਲੰਪੀਅਨ ਮਨਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿੱਠਾਪੁਰ ਦੇ ਨਾਂ ਨਾਲ ਜਾਣਿਆ ਜਾਵੇਗਾ। ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੰਮੋਵਾਲ, ਅੰਮ੍ਰਿਤਸਰ ਦਾ ਨਾਮ ਉਪ ਕਪਤਾਨ ਹਰਮਨਪ੍ਰੀਤ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ ਜੋ ਓਲੰਪਿਕ ਵਿੱਚ ਭਾਰਤ ਲਈ ਸਭ ਤੋਂ ਵੱਧ ਛੇ ਗੋਲ ਦਾਗਣ ਵਾਲਾ ਭਾਰਤੀ ਖਿਡਾਰੀ ਹੈ। ਉਨਾਂ ਕਿਹਾ ਕਿ ਹੁਣ ਇਹ ਸਕੂਲ ਓਲੰਪੀਅਨ ਹਰਮਨਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਟਿੰਮੋਵਾਲ ਵਜੋਂ ਜਾਣਿਆ ਜਾਵੇਗਾ।

ਸਿੰਗਲਾ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਮਿੱਠਾਪੁਰ, ਜਲੰਧਰ ਦਾ ਨਾਂ ਓਲੰਪੀਅਨ ਮਨਦੀਪ ਸਿੰਘ ਵਰੁਣ ਕੁਮਾਰ ਸਰਕਾਰੀ ਪ੍ਰਾਇਮਰੀ ਸਕੂਲ ਮਿੱਠਾਪੁਰ, ਜਲੰਧਰ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਖਿਡਾਰੀਆਂ ਨੇ ਕ੍ਰਮਵਾਰ ਸਟਰਾਈਕਰ ਅਤੇ ਡਿਫੈਂਸ ਖਿਡਾਰੀ ਵਜੋਂ ਓਲੰਪਿਕ ਦੌਰਾਨ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਉਨਾਂ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ, ਅੰਮ੍ਰਿਤਸਰ ਹੁਣ ਓਲੰਪੀਅਨ ਸਮਸ਼ੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਵਜੋਂ ਜਾਣਿਆ ਜਾਵੇਗਾ, ਜਿਸ ਨੇ ਟੂਰਨਾਮੈਂਟ ਦੌਰਾਨ ਇੱਕ ਸਫਲ ਮਿਡਫੀਲਡਰ ਵਜੋਂ ਬਿਹਤਰੀਨ ਭੂਮਿਕਾ ਨਿਭਾਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰੀ ਮਿਡਲ ਸਕੂਲ, ਬੇਸਿਕ ਗਰਲਜ਼ ਫਰੀਦਕੋਟ ਨੂੰ ਓਲੰਪੀਅਨ ਰੁਪਿੰਦਰਪਾਲ ਸਿੰਘ ਸਰਕਾਰੀ ਮਿਡਲ ਸਕੂਲ, ਬੇਸਿਕ ਗਰਲਜ ਫਰੀਦਕੋਟ ਦਾ ਨਾਮ ਦਿੱਤਾ ਗਿਆ ਹੈ। ਰੁਪਿੰਦਰਪਾਲ ਨੇ ਵੀ ਟੋਕੀਓ ਓਲੰਪਿਕਸ ਵਿੱਚ 4 ਗੋਲ ਕੀਤੇ ਸਨ।

ਉਨ੍ਹਾਂ ਕਿਹਾ ਕਿ ਸਰਕਾਰੀ ਮਿਡਲ ਸਕੂਲ ਖੁਸਰੋਪੁਰ, ਜਲੰਧਰ ਨੂੰ ਓਲੰਪੀਅਨ ਹਾਰਦਿਕ ਸਿੰਘ ਸਰਕਾਰੀ ਮਿਡਲ ਸਕੂਲ ਖੁਸਰੋਪੁਰ, ਜਲੰਧਰ ਦਾ ਨਾਂ ਦਿੱਤਾ ਗਿਆ ਹੈ ਕਿਉਂਕਿ ਹਾਰਦਿਕ ਨੇ ਨਾਕ ਆਉਟ ਪੜਾਅ ਵਿੱਚ ਬਹੁਤ ਅਹਿਮ ਭੂਮਿਕਾ ਨਿਭਾਈ ਸੀ।

ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਖਲਹਿਰਾ, ਅੰਮ੍ਰਿਤਸਰ ਦਾ ਨਾਂ ਓਲੰਪੀਅਨ ਗੁਰਜੰਟ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਖਲਹਿਰਾ, ਅੰਮ੍ਰਿਤਸਰ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ, ਅੰਮ੍ਰਿਤਸਰ ਦਾ ਨਾਂ ਓਲੰਪੀਅਨ ਦਿਲਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਰੱਖਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਰਜੰਟ ਅਤੇ ਦਿਲਪ੍ਰੀਤ ਦੋਵੇਂ ਭਾਰਤੀ ਹਾਕੀ ਟੀਮ ਵਿੱਚ ਸਟਰਾਈਕਰ ਵਜੋਂ ਖੇਡ ਰਹੇ ਸਨ। ਉਨਾਂ ਕਿਹਾ ਕਿ ਸਰਕਾਰੀ ਹਾਈ ਸਕੂਲ ਚਾਹਲ ਕਲਾਂ, ਗੁਰਦਾਸਪੁਰ ਨੂੰ ਓਲੰਪੀਅਨ ਸਿਮਰਨਜੀਤ ਸਿੰਘ ਸਰਕਾਰੀ ਹਾਈ ਸਕੂਲ ਚਾਹਲ ਕਲਾਂ, ਗੁਰਦਾਸਪੁਰ ਦਾ ਨਾਮ ਦਿੱਤਾ ਗਿਆ ਹੈ। ਕਾਂਸੀ ਦੇ ਤਗਮੇ ਦੇ ਮੁਕਾਬਲੇ ਵਿੱਚ ਸਿਮਰਨਜੀਤ ਨੇ ਦੋ ਬਹੁਤ ਅਹਿਮ ਗੋਲ ਦਾਗੇ ਸਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸੈਨਪੁਰ, ਆਰ.ਸੀ.ਐਫ., ਕਪੂਰਥਲਾ ਨੂੰ ਓਲੰਪੀਅਨ ਕ੍ਰਿਸ਼ਨ ਬੀ. ਪਾਠਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸੈਨਪੁਰ, ਆਰ.ਸੀ.ਐਫ, ਕਪੂਰਥਲਾ ਦਾ ਨਾਂ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਪਾਠਕ ਭਾਰਤੀ ਟੀਮ ਵਿੱਚ ਰਾਖਵੇਂ ਗੋਲਕੀਪਰ ਵਜੋਂ ਸ਼ਾਮਲ ਸਨ।

ਸਿੰਗਲਾ ਨੇ ਕਿਹਾ ਕਿ ਭਾਰਤੀ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਸੁਨਹਿਰੀ ਯੋਗਦਾਨ ਹੈ ਅਤੇ ਇਸ ਨੇ ਦੇਸ਼ ਵਿੱਚ ਓਲੰਪਿਕ ਲਈ ਦੂਜੀ ਸਭ ਤੋਂ ਵੱਡੀ ਟੀਮ ਭੇਜੀ ਸੀ ਕਿਉਂਕਿ ਕੁੱਲ 124 ਖਿਡਾਰੀਆਂ ਵਿੱਚੋਂ 20 ਪੰਜਾਬ ਦੇ ਸਨ। ਸਿੰਗਲਾ ਜੋ ਲੋਕ ਨਿਰਮਾਣ ਵਿਭਾਗ ਦਾ ਕਾਰਜਭਾਰ ਵੀ ਸੰਭਾਲ ਰਹੇ ਹਨ, ਨੇ ਦੱਸਿਆ ਕਿ ਇਸ ਤੋਂ ਇਲਾਵਾ, ਸਬੰਧਤ ਤਗਮਾ ਜੇਤੂ ਖਿਡਾਰੀ ਦੇ ਨਿਵਾਸ ਜਾਂ ਪਿੰਡ ਜਾਂ ਖੇਤਰ ਨੂੰ ਜੋੜਨ ਵਾਲੀਆਂ ਸੜਕਾਂ ਦਾ ਨਾਂ ਵੀ ਉਨਾਂ ਖਿਡਾਰੀਆਂ ਦੇ ਨਾਂ ‘ਤੇ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਇਹ ਉਪਰਾਲਾ ਵਿਦਿਆਰਥੀਆਂ ਅਤੇ ਹੋਰ ਨੌਜਵਾਨਾਂ ਨੂੰ ਉਨਾਂ ਦੀਆਂ ਮਨਪਸੰਦ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ।

Vinkmag ad
Share Our Daily Posts

News Desk

Read Previous

ਕਿਸਾਨਾਂ ਦਾ ਤੀਜੇ ਦਿਨ ਧਰਨਾ ਜਾਰੀ, ਚੰਡੀਗੜ੍ਹ ‘ਚ ਮੰਤਰੀ ਰੰਧਾਵਾ ਕਰ ਰਹੇ ਬੈਠਕ

Read Next

ਗੋਸਲਾਂ ਤੋਂ ਮਿਲੀ ਔਰਤ ਦੀ ਗਲੀ-ਸੜੀ ਲਾਸ਼, ਕੁਕਰਮ ਕਰਕੇ ਸਬੂਤ ਮਿਟਾਉਣ ਦੀ ਨੀਅਤ ਨਾਲ ਥੈਲੇ ‘ਚ ਪਾਕੇ ਸੁੱਟੀ