Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਕਲਯੁਗੀ ਪੁੱਤਰ ਨੇ ਪਿਤਾ ‘ਤੇ ਚਲਾਈਆਂ 3 ਗੋਲੀਆਂ, PGI ‘ਚ ਭਰਤੀ

ਪੰਚਕੂਲਾ ਦੇ ਕਾਲਕਾ ਵਿਚ ਪਿਉ-ਪੁੱਤਰ ਵਿਚ ਝਗੜਾ ਹੋ ਗਿਆ। ਮਾਮਲਾ ਸਬ ਡਵੀਜ਼ਨ ਦੇ ਖਡਕੁਆਨ ਪਿੰਡ ਦਾ ਹੈ। ਜਿੱਥੇ ਕਿਸੇ ਗੱਲ ਨੂੰ ਲੈ ਕੇ ਪਿਤਾ ਅਤੇ ਉਸਦੇ ਬੇਟੇ ਵਿਚ ਝਗੜਾ ਹੋ ਗਿਆ ਸੀ। ਪਹਿਲਾਂ ਬਹਿਸ ਅਤੇ ਫਿਰ ਮਾਮਲਾ ਇਕ ਦੂਜੇ ਨੂੰ ਮਾਰਨ ਤਕ ਵਧ ਗਿਆ। ਗੁੱਸੇ ਵਿਚ ਆਏ ਪੁੱਤਰ ਨੇ ਆਪਣੇ ਪਿਤਾ ਵੱਲ ਬੰਦੂਕ ਤਾਣੀ। ਮਾਮਲਾ ਇੱਥੇ ਹੀ ਖ਼ਤਮ ਨਹੀਂ ਹੋਇਆ, ਦੋਸ਼ੀ ਪੁੱਤਰ ਨੇ ਪਿਤਾ ‘ਤੇ ਇਕ ਤੋਂ ਬਾਅਦ ਇਕ ਤਿੰਨ ਗੋਲੀਆਂ ਚਲਾਈਆਂ। ਗੋਲੀਬਾਰੀ ਦੀ ਆਵਾਜ਼ ਨੇ ਪੂਰੇ ਪਿੰਡ ਵਿਚ ਸਨਸਨੀ ਫੈਲਾ ਦਿੱਤੀ। ਪਿੰਡ ਵਾਸੀ ਮੌਕੇ ‘ਤੇ ਪਹੁੰਚੇ ਜਿੱਥੇ 49 ਸਾਲਾ ਓਮਪ੍ਰਕਾਸ਼ ਗੋਲੀ ਲੱਗਣ ਤੋਂ ਬਾਅਦ ਜ਼ਖਮੀ ਹਾਲਤ ਵਿਚ ਪਿਆ ਸੀ। ਇਸ ਦੌਰਾਨ ਲੋਕਾਂ ਨੇ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਅਤੇ ਜ਼ਖਮੀ ਓਮਪ੍ਰਕਾਸ਼ ਨੂੰ ਹਸਪਤਾਲ ਪਹੁੰਚਾਇਆ।

ਦੱਸਿਆ ਜਾ ਰਿਹਾ ਹੈ ਕਿ ਪਰਿਵਾਰਕ ਝਗੜੇ ਕਾਰਨ ਓਮਪ੍ਰਕਾਸ਼ ਦੇ ਪੁੱਤਰ ਯੋਗਰਾਜ ਨੇ ਗੁੱਸੇ ‘ਚ ਆ ਕੇ ਆਪਣੇ ਪਿਤਾ ‘ਤੇ ਤਿੰਨ ਰਾਊਂਡ ਫਾਇਰ ਕੀਤੇ। ਦੋ ਗੋਲੀਆਂ ਉਸਦੇ ਪਿਤਾ ਦੇ ਬਹੁਤ ਨੇੜਿਓਂ ਲੰਘੀਆਂ ਅਤੇ ਇਕ ਗੋਲੀ ਉਸਦੀ ਕਮਰ ‘ਚ ਲੱਗੀ। ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਲੋਕ ਜ਼ਖਮੀ ਨੂੰ ਕਾਲਕਾ ਦੇ ਸਰਕਾਰੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸਦੀ ਗੰਭੀਰ ਹਾਲਤ ਦੇ ਮੱਦੇਨਜ਼ਰ ਉਸਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ। ਜਿਸ ਦਾ ਪੀਜੀਆਈ ਵਿਚ ਇਲਾਜ ਚੱਲ ਰਿਹਾ ਹੈ। ਦੋਸ਼ੀ ਯੋਗਰਾਜ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਦੋਸ਼ੀ ਕੋਲੋਂ ਉਹ ਬੰਦੂਕ ਵੀ ਬਰਾਮਦ ਕੀਤੀ ਹੈ, ਜਿਸ ਨਾਲ ਉਸਨੇ ਆਪਣੇ ਪਿਤਾ ‘ਤੇ ਗੋਲੀ ਚਲਾਈ ਸੀ। ਪੁਲਿਸ ਨੇ ਉਸਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

Vinkmag ad
Share Our Daily Posts

News Desk

Read Previous

ਗ਼ਲਤੀ ਨਾਲ ਭਾਰਤ ਅੰਦਰ ਦਾਖਲ ਹੋਏ ਪਾਕਿ ਨਾਗਰਿਕ ਨੂੰ ਬੀਐੱਸਐੱਫ ਨੇ ਪਾਕਿ ਰੇਂਜ਼ਰਜ਼ ਹਵਾਲੇ ਕੀਤਾ

Read Next

ਪੀਟੀਸੀ ਦਾ ਸ਼ੋਅ ‘ਵਾਇਸ ਆਫ਼ ਪੰਜਾਬ ਛੋਟਾ ਚੈਂਪ’ ਅੱਜ ਤੋਂ