Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 8, 2026

ਰੱਖੜੀ ਦੇ ਤਿਉਹਾਰ ਲਈ ਲੁਧਿਆਣਾ ਤੋਂ ਲਿਆਂਦੀ ਢੋਡਾ ਮਠਿਆਈ ‘ਚੋਂ ਨਿਕਲੀਆਂ ਸੁੰਡੀਆਂ, ਨਵਾਂਸ਼ਹਿਰ ’ਚ ਮਠਿਆਈ ਖਾਣ ਵਾਲੇ ਹੋਏ ਬਿਮਾਰ

ਨਵਾਂਸ਼ਹਿਰ : ਲੁਧਿਆਣਾ ਤੋਂ ਰੱਖੜੀ ਦਾ ਤਿਉਹਾਰ ਮਨਾਉਣ ਨਵਾਂਸ਼ਹਿਰ ਦੀ ਨਵੀਂ ਆਬਾਦੀ ਆਈ ਇਕ ਲੜਕੀ ਵੱਲੋਂ ਜਦੋਂ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਢੋਡਾ ਮਠਿਆਈ ਖਵਾਈ ਤਾਂ ਪਰਿਵਾਰਿਕ ਮੈਂਬਰਾਂ ਦਾ ਉਲਟੀਆਂ ਕਰਕੇ ਬੁਰਾ ਹਾਲ ਹੋ ਗਿਆ ਹੈ।

ਇਸ ਮਠਿਆਈ ਵਿਚ ਚੱਲ ਰਹੀਆਂ ਸੁੰਡੀਆਂ ਨੇ ਨਾਮਵਰ ਦੁਕਾਨ ਦੀ ਪੋਲ ਖੋਲ੍ਹ ਦਿੱਤੀ ਹੈ। ਮਠਿਆਈ ਖਾ ਕੇ ਪਰੇਸ਼ਾਨ ਹੋਏ ਲੜਕੀ ਦੇ ਭਰਾ ਪਵਨ ਕੁਮਾਰ ਨੇ ਦੱਸਿਆ ਕਿ ਉਸ ਦੀ ਭੈਣ ਰੱਖੜੀ ਦੇ ਤਿਉਹਾਰ ਨੂੰ ਦੇਖਦਿਆਂ ਲੁਧਿਆਣਾ ਦੀ ਇਕ ਪ੍ਰਸਿੱਧ ਦੁਕਾਨ ਤੋਂ ਢੋਡਾ ਮਠਿਆਈ ਜੋ 360 ਰੁਪਏ ਕਿੱਲੋ ਗ੍ਰਾਮ ਵਿਕ ਰਹੀ ਹੈ ਲੈ ਕੇ ਆਈ ਸੀ ਪਰ ਜਦੋਂ ਉਨ੍ਹਾਂ ਨੇ ਰੱਖੜੀ ਦੀ ਰਸਮ ਨੂੰ ਪੂਰਾ ਕਰਦਿਆਂ ਇਹ ਮਠਿਆਈ ਪਰਿਵਾਰਿਕ ਮੈਂਬਰਾਂ ਨੂੰ ਖਾਣ ਲਈ ਦਿੱਤੀ ਤਾਂ ਪਰਿਵਾਰਿਕ ਮੈਂਬਰਾਂ ਨੂੰ ਉਲਟੀਆਂ ਲੱਗ ਗਈਆਂ ਅਤੇ ਉਨ੍ਹਾਂ ਦਾ ਬੁਰਾ ਹਾਲ ਹੋ ਗਿਆ ਹੈ।

ਪਵਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਇਲਾਜ ਲਈ ਨਿੱਜੀ ਕਲੀਨਿਕ ਵੀ ਲਿਜਾਣਾ ਪਿਆ। ਜਦੋਂ ਉਨ੍ਹਾਂ ਘਰ ਵਿਚ ਲਿਆਂਦੀ ਮਠਿਆਈ ਨੂੰ ਦੇਖਿਆ ਤਾਂ ਉਸ ਵਿਚ ਚੱਲ ਰਹੀਆਂ ਸੁੰਡੀਆਂ ਦੇਖ ਕੇ ਉਹ ਬਹੁਤ ਹੀ ਹੈਰਾਨ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤਰਾਂ ਨਾਮਵਰ ਦੁਕਾਨ ਤੋਂ ਵੇਚੀ ਜਾ ਰਹੀ ਮਠਿਆਈ ਦੇ ਮਾਮਲੇ ਵਿਚ ਸਿਹਤ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਨੂੰ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਇਸ ਬਾਰੇ ਦੁਕਾਨ ਦੇ ਮਾਲਕ ਨਾਲ ਫ਼ੋਨ ਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਇਸ ਬਾਰੇ ਮਾਫ਼ੀ ਮੰਗਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਇਸ ਮਠਿਆਈ ਨੂੰ ਆਪਣੇ ਕਾਉਂਟਰ ਤੋਂ ਹਟਵਾ ਦਿੱਤਾ ਗਿਆ ਹੈ। ਪਵਨ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਵਿਚ ਇਸ ਤਰ੍ਹਾਂ ਦੀ ਅਣਗਹਿਲੀ ਵਰਤਣ ਵਾਲੇ ਦੁਕਾਨਦਾਰਾਂ ਖਿਲਾਫ਼ ਵਿਭਾਗ ਨੂੰ ਬਣਦਾ ਗੌਰ ਕਰਨਾ ਚਾਹੀਦਾ ਹੈ ਤਾਂ ਜੋ ਕਿਸੇ ਦੀ ਜ਼ਿੰਦਗੀ ਨਾਲ ਖਿਲਵਾੜ ਨਾ ਹੋ ਸਕੇ।

Vinkmag ad
Share Our Daily Posts

News Desk

Read Previous

ਪੀਟੀਸੀ ਦਾ ਸ਼ੋਅ ‘ਵਾਇਸ ਆਫ਼ ਪੰਜਾਬ ਛੋਟਾ ਚੈਂਪ’ ਅੱਜ ਤੋਂ

Read Next

ਨਾਂ ਬਦਲਣ ‘ਤੇ ਜ਼ਰੂਰੀ ਪਹਿਲ: ਹੁਣ ਨਵੀਂ ਦਿੱਲੀ ਸਥਿਤ ਅੰਤਰ-ਰਾਸ਼ਟਰੀ ਏਅਰਪੋਰਟ ਦਾ ਨਾਂ ਬਦਲਣ ਦੀ ਮੰਗ