Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਵਿਆਹ ਕਰਵਾ ਕੇ ਕੈਨੇਡਾ ਲੈ ਜਾਣ ਦਾ ਝਾਂਸਾ ਦੇ ਕੇ ਠੱਗੇ 34 ਲੱਖ, ਪਤੀ ਨੂੰ ਬੁਲਾਉਣ ਤੋਂ ਕੀਤਾ ਇਨਕਾਰ

ਨਵਾਂਸ਼ਹਿਰ : ਪੁਲਿਸ ਥਾਣਾ ਸਿਟੀ ਬਲਾਚੌਰ ਵਿਖੇ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ਸੁਖਵਿੰਦਰ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਵਾਰਡ ਨੰਬਰ 12 ਮਹਿੰਦੀਪੁਰ ਬਲਾਚੌਰ ਨੇ ਦੱਸਿਆ ਕਿ ਸੁੱਚਾ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਪਿੰਡ ਜਗਤਪੁਰ ਥਾਣਾ ਬਲਾਚੌਰ ਨੇ ਆਪਣੀ ਲੜਕੀ ਕਿਰਨਦੀਪ ਕੌਰ ਦਾ ਰਿਸ਼ਤਾ ਉਸ ਦੇ ਲੜਕੇ ਅਰਸ਼ਪ੍ਰੀਤ ਸਿੰਘ ਬਾਸੀ ਨਾਲ ਕਰਕੇ ਉਸ ਦੀ ਲੜਕੀ ਕਿਰਨਦੀਪ ਕੌਰ ਵੱਲੋਂ ਅਰਸ਼ਪ੍ਰੀਤ ਨੂੰ ਕੈਨੇਡਾ ਨਾਲ ਲਿਜਾਉਣ ਦਾ ਭਰੋਸਾ ਦਿੱਤਾ ਸੀ ਪਰ ਵਾਅਦੇ ਮੁਤਾਬਕ ਕਿਰਨਦੀਪ ਕੌਰ ਨੇ ਕੈਨੇਡਾ ਜਾ ਕੇ ਅਰਸ਼ਪ੍ਰੀਤ ਸਿੰਘ ਨੂੰ ਕੈਨੇਡਾ ਨਹੀਂ ਬੁਲਾਇਆ। ਸ਼ਿਕਾਇਤ ਦੀ ਪੜਤਾਲ ਐੱਸਐੱਸਪੀ ਖੰਨਾ ਵੱਲੋਂ ਕੀਤੀ ਗਈ। ਜਿਨ੍ਹਾਂ ਨੇ ਆਪਣੀ ਪੜਤਾਲ ਰਿਪੋਰਟ ਵਿਚ ਲਿਖਿਆ ਕਿ ਕਿਰਨਦੀਪ ਕੌਰ ਦੇ ਪਿਤਾ ਸੁੱਚਾ ਸਿੰਘ, ਮਾਤਾ ਲਖਵਿੰਦਰ ਕੌਰ ਅਤੇ ਭਰਾ ਅੰਮਿ੍ਰਤਪਾਲ ਸਿੰਘ ਨੇ ਕਿਰਨਦੀਪ ਦਾ ਵਿਆਹ ਮੁਦਈ ਮੁਕੱਦਮਾ ਸੁਖਵਿੰਦਰ ਸਿੰਘ ਦੇ ਲੜਕੇ ਅਰਸ਼ਪ੍ਰੀਤ ਸਿੰਘ ਨਾਲ ਕਰਕੇ ਉਸ ਨੂੰ ਵਿਦੇਸ਼ ਕੈਨੇਡਾ ਲੈ ਜਾਣ ਦਾ ਭਰੋਸਾ ਦਿੱਤਾ ਸੀ।

ਜਿਸ ਖਾਤਿਰ ਸੁਖਵਿੰਦਰ ਸਿੰਘ ਨੇ 19.65 ਲੱਖ ਰੁਪਏ ਸੁੱਚਾ ਸਿੰਘ ਦੇ ਬੈਂਕ ਖਾਤੇ ਵਿਚ ਜਮ੍ਹਾਂ ਕਰਵਾਏ ਸਨ ਅਤੇ 15 ਲੱਖ ਰੁਪਏ ਵਿਆਹ ’ਤੇ ਖਰਚ ਕੀਤੇ ਸਨ ਪਰ ਕਿਰਨਦੀਪ ਕੌਰ ਨੇ ਕੈਨੇਡਾ ਜਾ ਕੇ ਅਰਸ਼ਪ੍ਰੀਤ ਸਿੰਘ ਨੂੰ ਕੈਨੇਡਾ ਲੈ ਜਾਣ ਦੀ ਫਾਇਲ ਨਹੀਂ ਲਗਾਈ। ਇਸ ਤਰ੍ਹਾਂ ਇਨ੍ਹਾਂ ਨੇ ਮੁਦਈ ਸੁਖਵਿੰਦਰ ਸਿੰਘ ਨਾਲ ਧੋਖਾਧੜੀ ਕਰਕੇ 34.65 ਲੱਖ ਰੁਪਏ ਦੀ ਠੱਗੀ ਮਾਰੀ ਹੈ। ਪੜਤਾਲ ਰਿਪੋਰਟ ਅਨੁਸਾਰ ਪੁਲਿਸ ਵੱਲੋਂ ਉਕਤ ਮੁਲਜ਼ਮਾਂ ਖਿਲਾਫ ਧਾਰਾ 420, 120-ਬੀ, ਆਈਪੀਸੀ ਦੇ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ। ਮਾਮਲਾ ਜ਼ੇਰੇ ਤਫਤੀਸ਼ ਹੈ।

Vinkmag ad
Share Our Daily Posts

News Desk

Read Previous

ਜਲੰਧਰ ’ਚ ਸੋਮਵਾਰ ਨੂੰ ਵੀ ਰੋਡ-ਰੇਲ ਬਲਾਕ, ਫਗਵਾਡ਼ਾ, ਚੰਡੀਗਡ਼੍ਹ ਤੇ ਹੁਸ਼ਿਆਰਪਰ ਵਾਲੇ ਅਪਨਾਉਣ ਇਹ ਰੂਟ

Read Next

ਪੰਜਾਬ ‘ਚ ਕਿਸਾਨਾਂ ਨੇ ਵਧਾਈ ਰੇਲ ਯਾਤਰੀਆਂ ਦੀ ਪਰੇਸ਼ਾਨੀ, ਮੰਗਲਵਾਰ ਨੂੰ ਵੀ 27 ਟ੍ਰੇਨਾਂ ਰਹਿਣਗੀਆਂ ਰੱਦ, 11 ਦੇ ਰੂਟ ਬਦਲੇ