Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਪੰਜਾਬ ‘ਚ ਕਿਸਾਨਾਂ ਨੇ ਵਧਾਈ ਰੇਲ ਯਾਤਰੀਆਂ ਦੀ ਪਰੇਸ਼ਾਨੀ, ਮੰਗਲਵਾਰ ਨੂੰ ਵੀ 27 ਟ੍ਰੇਨਾਂ ਰਹਿਣਗੀਆਂ ਰੱਦ, 11 ਦੇ ਰੂਟ ਬਦਲੇ

ਨਵੀਂ ਦਿੱਲੀ – : ਗੰਨੇ ਦੇ ਸਮਰਥਨ ਮੁੱਲ ਸਬੰਧੀ ਪੰਜਾਬ ਸਰਕਾਰ ਦੇ ਨਾਲ ਕਿਸਾਨਾਂ ਦੀ ਗੱਲਬਾਤ ਬੇਸਿੱਟਾ ਰਹਿਣ ਨਾਲ ਰੇਲ ਯਾਤਰੀਆਂ ਦੀ ਸਮੱਸਿਆ ਹੌਰ ਵਧਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪਿਛਲੇ ਸ਼ੁੱਕਰਵਾਰ ਤੋਂ ਪੰਜਾਬ ਤੇ ਜੰਮੂ ਜਾਣ ਵਾਲੀਆਂ ਜ਼ਿਆਦਾਤਰ ਟ੍ਰੇਨਾਂ ਰੱਦ ਹਨ। ਕੁਝ ਟ੍ਰੇਨਾਂ ਨੂੰ ਰੂਟ ਬਦਲ ਕੇ ਚਲਾਇਆ ਜਾ ਰਿਹਾ ਹੈ। ਸੋਮਵਾਰ ਨੂੰ 48 ਟ੍ਰੇਨਾਂ ਰੱਦ ਰਹੀਆਂ। ਮੰਗਵਲਾਰ ਨੂੰ ਵੀ 27 ਟ੍ਰੇਨਾਂ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। 11 ਟ੍ਰੇਨਾਂ ਦੇ ਰੂਟ ‘ਚ ਬਦਲਾਅ ਕਰਨ ਅਤੇ 11 ਟ੍ਰੇਨਾਂ ਨੂੰ ਮੰਜ਼ਿਲ ਤੋਂ ਪਹਿਲਾਂ ਰੋਕਣ ਦਾ ਫ਼ੈਸਲਾ ਕੀਤਾ ਗਿਆ ਹੈ।

ਪਿਛਲੇ ਸ਼ੁੱਕਰਵਾਰ ਤੋਂ ਕਿਸਾਨ ਪੰਜਾਬ ‘ਚ ਜਲੰਧਰ ਤੇ ਫਗਵਾੜਾ ਵਿਚਕਾਰ ਰੇਲਵੇ ਟ੍ਰੇਕ ‘ਤੇ ਧਰਨਾ ਦੇ ਰਹੇ ਹਨ ਜਿਸ ਨਾਲ ਟ੍ਰੇਨਾਂ ਦੀ ਆਵਾਜਾਈ ‘ਚ ਅੜਿੱਕਾ ਪੈ ਰਿਹਾ ਹੈ। ਆਸ ਸੀ ਕਿ ਪੰਜਾਬ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਕੋਈ ਨਤੀਜਾ ਨਿਕਲੇਗਾ ਤੇ ਟ੍ਰੇਨਾਂ ਦੀ ਆਵਾਜਾਈ ਸ਼ੁਰੂ ਹੋ ਸਕੇਗੀ ਪਰ ਗੱਲਬਾਤ ਅਸਫਲ ਰਹਿਣ ਨਾਲ ਰੇਲਵੇ ਅਧਿਕਾਰੀਆਂ ਦੇ ਨਾਲ ਹੀ ਯਾਤਰੀਆਂ ਦੀ ਚਿੰਤਾ ਵਧ ਗਈ ਹੈ।

ਵਧੀ ਯਾਤਰੀਆਂ ਦੀ ਪਰੇਸ਼ਾਨੀ

ਯਾਤਰੀਆਂ ਨੂੰ ਜ਼ਿਆਦਾ ਪਰੇਸ਼ਾਨੀ ਇਸ ਕਾਰਨ ਹੋ ਰਹੀ ਹੈ ਕਿ ਅਗਲੇ ਦਿਨ ਰੱਦ ਰਹਿਣ ਵਾਲੀਆਂ ਟ੍ਰੇਨਾਂ ਦਾ ਐਲਾਨ ਸ਼ਾਮ ਵੇਲੇ ਕੀਤਾ ਜਾਂਦਾ ਹੈ। ਇਸ ਸਥਿਤੀ ‘ਚ ਯਾਤਰੀ ਸਫ਼ਰ ਲਈ ਕੋਈ ਹੋਰ ਬਦਲ ਵੀ ਨਹੀਂ ਤਲਾਸ਼ ਕਰ ਪਾ ਰਹੇ। ਇਸ ਬਾਰੇ ਰੇਲਵੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਲਾਤ ‘ਚ ਨਜ਼ਰ ਰੱਖੀ ਜਾ ਰਹੀ ਹੈ। ਟ੍ਰੈਕ ਖਾਲੀ ਹੋਣ ਦੀ ਆਸ ‘ਚ ਟ੍ਰੇਨਾਂ ਨੂੰ ਰੱਦ ਕਰਨ ਦੇ ਐਲਾਨ ‘ਚ ਦੇਰ ਹੋ ਰਹੀ ਹੈ। ਯਾਤਰੀਆਂ ਦੀ ਸੁਰੱਖਿਆ ਦੇ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ, ਇਸ ਲਈ ਟ੍ਰੈਕ ਪੂਰੀ ਤਰ੍ਹਾਂ ਨਾਲ ਖਾਲੀ ਹੋਣ ਤੋਂ ਬਾਅਦ ਹੀ ਆਵਾਜਾਈ ਸ਼ੁਰੂ ਹੋਵੇਗੀ।

ਮੰਗਲਵਾਰ ਨੂੰ ਰੱਦ ਰਹਿਣ ਵਾਲੀ ਪ੍ਰਮੁੱਖ ਟ੍ਰੇਨਾਂ

ਨਵੀਂ ਦਿੱਲੀ ਤੋਂ ਅੰਮ੍ਰਿਤਸਰ ਵਿਚਕਾਰ ਚੱਲਣ ਵਾਲੀਆਂ ਦੋਵੇਂ ਸ਼ਤਾਬਦੀ, ਅੰਮ੍ਰਿਤਸਰ-ਹਰਿਦੁਆਰਾ ਜਨਸ਼ਤਾਬਦੀ, ਜੰਮੂਤਵੀ-ਸਰਾਏ ਰੋਹਿੱਲਾ ਐਕਸਪ੍ਰੈੱਸ, ਸ਼ਾਨ-ਏ-ਪੰਜਾਬ, ਪੁਰਾਣੀ ਦਿੱਲੀ-ਪਠਾਨਕੋਟ ਐਕਸਪ੍ਰੈੱਸ, ਨਵੀਂ ਦਿੱਲੀ-ਅੰਮ੍ਰਿਤਸਰ ਐਕਸਪ੍ਰੈੱਸ।

Vinkmag ad
Share Our Daily Posts

News Desk

Read Previous

ਵਿਆਹ ਕਰਵਾ ਕੇ ਕੈਨੇਡਾ ਲੈ ਜਾਣ ਦਾ ਝਾਂਸਾ ਦੇ ਕੇ ਠੱਗੇ 34 ਲੱਖ, ਪਤੀ ਨੂੰ ਬੁਲਾਉਣ ਤੋਂ ਕੀਤਾ ਇਨਕਾਰ

Read Next

ਪੈਟਰੋਲ ਹੋਇਆ ਸਸਤਾ, ਡੀਜ਼ਲ ਦੇ ਭਾਅ ‘ਚ ਵੀ ਕਟੌਤੀ, ਜਾਣੋ ਨਵੇਂ ਭਾਅ