Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਪੈਟਰੋਲ ਹੋਇਆ ਸਸਤਾ, ਡੀਜ਼ਲ ਦੇ ਭਾਅ ‘ਚ ਵੀ ਕਟੌਤੀ, ਜਾਣੋ ਨਵੇਂ ਭਾਅ

ਨਵੀਂ ਦਿੱਲੀ – ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲੀ। ਦਿੱਲੀ ‘ਚ ਪੈਟਰੋਲ 15 ਪੈਸੇ ਸਸਤਾ ਹੋ ਕੇ 101.49 ਰੁਪਏ ਪ੍ਰਤੀ ਲੀਟਰ ਹੋ ਰਿਹਾ ਹੈ, ਜਦਕਿ ਡੀਜ਼ਲ ਵੀ 15 ਪੈਸੇ ਸਸਤਾ ਹੋ ਕੇ 88.92 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਇਸ ਤੋਂ ਪਹਿਲਾਂ ਕੱਲ੍ਹ ਦੋਵਾਂ ਬਾਲਣਾਂ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਹੋਇਆ ਸੀ। ਮੁੰਬਈ ਵਿਚ ਪੈਟਰੋਲ 107.52 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 16 ਪੈਸੇ ਸਸਤਾ ਹੋ ਕੇ 96.48 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਚੇਨਈ ਦੀ ਗੱਲ ਕਰੀਏ ਤਾਂ ਪੈਟਰੋਲ 12 ਪੈਸੇ ਘੱਟ ਕੇ 99.20 ਰੁਪਏ ਹੋ ਗਿਆ ਹੈ। ਜਦਕਿ ਡੀਜ਼ਲ ਦੀ ਕੀਮਤ 93.52 ਰੁਪਏ ਹੈ। ਕੋਲਕਾਤਾ ਵਿਚ ਪੈਟਰੋਲ ਦੀ ਕੀਮਤ 101.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.98 ਰੁਪਏ ਪ੍ਰਤੀ ਲੀਟਰ ਹੈ। ਭੋਪਾਲ ਵਿਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਰਿਹਾ ਹੈ ਅਤੇ ਕ੍ਰਮਵਾਰ 109.91 ਰੁਪਏ ਅਤੇ 97.72 ਰੁਪਏ ਪ੍ਰਤੀ ਲੀਟਰ ਵਿਚ ਵਿਕ ਰਿਹਾ ਹੈ।

ਪਿਛਲੇ 38 ਦਿਨਾਂ ਵਿਚ ਇਹ ਦੂਜੀ ਵਾਰ ਹੈ ਜਦੋਂ ਪੈਟਰੋਲ ਦੀ ਕੀਮਤ ਵਿਚ ਕਮੀ ਆਈ ਹੈ। ਹਾਲਾਂਕਿ, ਇਸ ਸਮੇਂ ਦੌਰਾਨ ਇਕ ਵਾਰ ਵੀ ਪੈਟਰੋਲ ਮਹਿੰਗਾ ਨਹੀਂ ਹੋਇਆ। ਜਦਕਿ ਡੀਜ਼ਲ ਦੀਆਂ ਕੀਮਤਾਂ ਇਕ ਹਫ਼ਤੇ ਵਿਚ 5 ਵੀਂ ਵਾਰ ਹੇਠਾਂ ਆਈਆਂ ਹਨ। ਹੁਣ ਦਿੱਲੀ ਵਿਚ ਪੈਟਰੋਲ ਦੀ ਕੀਮਤ 101.49 ਰੁਪਏ ਅਤੇ ਡੀਜ਼ਲ ਦੀ ਕੀਮਤ 88.92 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਅੰਤਰ-ਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ ਮਈ ਤੋਂ ਬਾਅਦ ਆਪਣੇ ਹੇਠਲੇ ਪੱਧਰ ‘ਤੇ ਹਨ। ਸੰਸਦ ਦੇ ਪੂਰੇ ਮੌਨਸੂਨ ਸੈਸ਼ਨ ਦੌਰਾਨ ਵਾਹਨਾਂ ਦੇ ਬਾਲਣ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਹੋਇਆ। ਪੈਟਰੋਲ ਅਤੇ ਡੀਜ਼ਲ ‘ਤੇ ਟੈਕਸ ਦੀ ਦਰ ਸੂਬੇ ਤੋਂ ਸੂਬੇ ਤਕ ਵੱਖਰੀ ਹੁੰਦੀ ਹੈ। ਭਾਰਤ ਆਪਣੀ ਜ਼ਰੂਰਤ ਦਾ 89 ਫੀਸਦੀ ਕੱਚਾ ਤੇਲ ਦਰਾਮਦ ਕਰਦਾ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਜਾਰੀ ਕੀਤੀਆਂ ਜਾਂਦੀਆਂ ਹਨ। ਇਹ ਜਾਣਕਾਰੀ RSP ਦੇ ਨਾਲ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ 9224992249 ਨੰਬਰ ‘ਤੇ SMS ਭੇਜ ਕੇ ਪ੍ਰਾਪਤ ਕੀਤੀ ਜਾ ਸਕਦੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਕਿਸਾਨਾਂ ਨੇ ਵਧਾਈ ਰੇਲ ਯਾਤਰੀਆਂ ਦੀ ਪਰੇਸ਼ਾਨੀ, ਮੰਗਲਵਾਰ ਨੂੰ ਵੀ 27 ਟ੍ਰੇਨਾਂ ਰਹਿਣਗੀਆਂ ਰੱਦ, 11 ਦੇ ਰੂਟ ਬਦਲੇ

Read Next

ਰੇਲਵੇ ਕਾਲੋਨੀ ਦੇ ਕੁਆਰਟਰ ‘ਚੋਂ ਸੋਨੇ-ਚਾਂਦੀ ਦੇ ਗਹਿਣਿਆਂ ਸਮੇਤ 13 ਲੱਖ ਦਾ ਸਾਮਾਨ ਚੋਰੀ