Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 30, 2026

ਏਡੀਸੀ ਦੀ ਰੇਂਜ ਰੋਵਰ ਨੇ ਮਾਰੀ ਸਕੂਟਰ ‘ਚ ਟੱਕਰ, ਤਿੰਨ ਗੰਭੀਰ ਫੱਟੜ

ਬਰਨਾਲਾ : ਬੀਤੀ ਰਾਤ ਚੰਡੀਗੜ੍ਹ ਵੱਲੋਂ ਆਉਂਦੀ ਇਕ ਰੇਂਜ ਰੋਵਰ ਕਾਰ ਨੇ ਇਕ ਸਕੂਟਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨ ਜਣੇ ਨੂੰ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ। ਭਾਵੇਂ ਡੀਐਸਪੀ (ਅੰਡਰ ਟ੍ਰੇਨਿੰਗ) ਵਿਸ਼ਵਜੀਤ ਸਿੰਘ ਮਾਨ ਨੇ ਕਾਰ ਮਾਲਕਾਂ ਦੀ ਜਾਣਕਾਰੀ ਦੇਣ ਤੋਂ ਟਾਲਮਟੋਲ ਕਰ ਦਿੱਤਾ, ਪਰ ਯੂਪੀ ਨੰਬਰ ਦੀ ਰੇਂਜ ਰੋਵਰ ਵਧੀਕ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸਾਗਰ ਸੇਤੀਆ ਦੀ ਦੱਸੀ ਜਾ ਰਹੀ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਏਡੀਸੀ ਫ਼ਾਜ਼ਿਲਕਾ ਸਾਗਰ ਸੇਤੀਆ, ਉਨ੍ਹਾਂ ਦੀ ਧਰਮ ਪਤਨੀ ਤੇ ਗੰਨਮੈਨ ਰੱਖੜੀ ਦਾ ਤਿਉਹਾਰ ਮਨਾ ਕੇ ਚੰਡੀਗੜ੍ਹ ਤੋਂ ਫਾਜ਼ਿਲਕਾ ਪਰਤ ਰਹੇ ਸਨ ਕਿ ਬਰਨਾਲਾ ਨੇੜੇ ਹਰੀਗੜ੍ਹ ਕੋਲ ਅਚਾਨਕ ਇਕ ਸਕੂਟਰ ਕੱਚੇ ਰੋਡ ‘ਤੋਂ ਜਦੋਂ ਹਾਈਵੇ ਰੋਡ ‘ਤੇ ਚੜ੍ਹਿਆ ਤਾਂ ਰੇਂਜ ਰੋਵਰ ਪਿੱਛੋਂ ਦੀ ਉਨ੍ਹਾਂ ‘ਚ ਜਾ ਟਕਰਾਈ। ਸਕੂਟਰ ‘ਤੇ ਤਿੰਨ ਵਿਅਕਤੀ ਸਵਾਰ ਸਨ, ਜੋ ਕਿ ਪਿੰਡ ਫਰਵਾਹੀ ਤੋਂ ਮਜ਼ਦੂਰੀ ਆਦਿ ਦਾ ਕੰਮ ਕਰਕੇ ਵਾਪਸ ਪਿੰਡ ਭੂਰੇ ਕੁੱਬੇ ਪਰਤ ਰਹੇ ਸਨ। ਹਾਦਸੇ ‘ਚ ਸਕੂਟਰ ‘ਤੇ ਸਵਾਰ ਪਰਗਟ ਸਿੰਘ, ਅੰਮ੍ਰਿਤਪਾਲ ਸਿੰਘ ਪੁੱਤਰ ਅਮਰੀਕ ਸਿੰਘ ਤੇ ਵੀਰਪਾਲ ਕੌਰ ਪਤਨੀ ਮਿੱਠੂ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਲਿਆਂਦਾ ਗਿਆ। ਇਸ ਸਬੰਧੀ ਸਿਵਲ ਹਸਪਤਾਲ ਬਰਨਾਲਾ ‘ਚ ਮੌਕੇ ‘ਤੇ ਹਾਜ਼ਰ ਡਾਕਟਰ ਸਮਾਇਲੀ ਨੇ ਦੱਸਿਆ ਕਿ ਹਾਦਸੇ ‘ਚ ਤਿੰਨੋਂ ਜਣੇ ਗੰਭੀਰ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ।

 

Vinkmag ad
Share Our Daily Posts

News Desk

Read Previous

ਥਾਣਾ ਬੱਧਨੀ ਕਲਾਂ ਦੇ ਤੱਤਕਾਲੀ ਐੱਸਐੱਚਓ ਸਮੇਤ ਚਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ, ਪੜ੍ਹੋ ਪੂਰਾ ਮਾਮਲਾ

Read Next

ਲੁਧਿਆਣਾ ਤੋਂ ਅੰਮ੍ਰਿਤਸਰ ਲਈ ਬੱਸਾਂ ਦੀ ਆਵਾਜਾਈ ਸ਼ੁਰੂ, ਟ੍ਰੇਨਾਂ ਵੀ ਫੜ੍ਹਣਗੀਆਂ ਰਫ਼ਤਾਰ