Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਲੁਧਿਆਣਾ ਤੋਂ ਅੰਮ੍ਰਿਤਸਰ ਲਈ ਬੱਸਾਂ ਦੀ ਆਵਾਜਾਈ ਸ਼ੁਰੂ, ਟ੍ਰੇਨਾਂ ਵੀ ਫੜ੍ਹਣਗੀਆਂ ਰਫ਼ਤਾਰ

ਲੁਧਿਆਣਾ, ਜੇਐਨਐਨ : Punjab Train Travel Alert ਪੰਜਾਬ ‘ਚ ਕਿਸਾਨਾਂ ਦਾ ਧਰਨਾ ਖਤਮ ਹੋਣ ਤੋਂ ਬਾਅਦ ਮੰਗਲਵਾਰ ਸ਼ਾਮ ਤੋਂ ਲੁਧਿਆਣਾ ਤੋਂ ਜਲੰਧਰ ਤੇ ਅੰਮ੍ਰਿਤਸਰ ਲਈ ਬੱਸਾਂ ਦੀ ਆਵਾਜਾਈ ਸ਼ੁਰੂ ਹੋ ਗਈ। ਧਰਨੇ ਕਾਰਨ ਬੱਸਾਂ ਨੂੰ ਪਿੰਡਾਂ ਦੇ ਰਸਤੇ ਜਾਣਾ ਪੈ ਰਿਹਾ ਸੀ ਜਿਸ ਨਾਲ ਯਾਤਰੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਧਰਨ ਖਤਮ ਹੋਣ ਤੋਂ ਬਾਅਦ ਸ਼ਾਮ ਨੂੰ ਕਈ ਬੱਸਾਂ ਅੰਮ੍ਰਿਤਸਰ ਲਈ ਰਵਾਨਾ ਹੋਈਆਂ। ਇਸ ਨਾਲ ਯਾਤਰੀਆਂ ਨੂੰ ਕਾਫੀ ਹੱਦ ਤਕ ਰਾਹਤ ਮਿਲੀ। ਦੂਜੇ ਪਾਸੇ ਬੁੱਧਵਾਰ ਤੋਂ ਰੇਲਵੇ ਸਟੇਸ਼ਨ ‘ਤੇ ਪਸਰਿਆ ਸੰਨਾਟਾ ਵੀ ਸਮਾਪਤ ਹੋ ਜਾਵੇਗਾ। ਹਾਲਾਂਕਿ ਕਿਸਾਨਾਂ ਦਾ ਧਰਨਾ ਖਤਮ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਕਝ ਯਾਤਰੀ ਟ੍ਰੇਨ ਫੜਣ ਲਈ ਸਟੇਸ਼ਨ ਵੀ ਪਹੁੰਚੇ ਸੀ।

ਸ਼ਡਿਊਲ ਤਿਆਰ ਕਰ ਕੇ ਟ੍ਰੇਨਾਂ ਵੀ ਫੜ੍ਹਣਗੀਆਂ ਰਫ਼ਤਾਰ

ਰੇਲ ਅਧਿਕਾਰੀਆਂ ਨੇ ਦੱਸਿਆ ਕਿ ਧਰਨਾ ਖਤਮ ਹੋਣ ਦੀ ਸੂਚਨਾ ਉਨ੍ਹਾਂ ਨੂੰ ਮਿਲੀ ਹੈ ਪਰ ਹਾਲੇ ਸ਼ਡਿਊਲ ਤਿਆਰ ਕਰ ਕੇ ਟ੍ਰੇਨਾਂ ਦਾ ਸੰਚਾਲਨ ਸ਼ੁਰੂ ਹੋਵੇਗਾ। ਜਲਦ ਹੀ ਅੰਮ੍ਰਿਤਸਰ ਤੇ ਜੰਮੂਤਵੀ, ਕਟਰਾ ਤੋਂ ਚੱਲਣ ਵਾਲੀਆਂ ਟ੍ਰੇਨਾਂ ਦੀ ਰਫ਼ਤਾਰ ਤੇਜ਼ ਹੋ ਜਾਵੇਗੀ। ਧਰਨੇ ਵਾਲੀ ਥਾਂ ਤੋਂ ਹੁਣ ਕਿਸਾਨ ਹੁਣ ਹਟ ਚੁੱਕੇ ਹਨ। ਬੱਸ ਸਟੈਂਡ ‘ਤੇ ਅਧਿਕਾਰੀ ਨੇ ਦੱਸਿਆ ਕਿ ਗੰਨੇ ਦੇ ਸਮਰਥਨ ਮੁੱਲ ਨੂੰ ਲੈ ਕੇ ਚਲ ਰਿਹਾ ਅੰਦੋਲਨ ਖਤਮ ਹੁੰਦੇ ਹੀ ਬੱਸਾਂ ਦੀ ਆਵਾਜਾਈ ਸ਼ੁਰੂ ਹੋ ਗਈ ਸੀ। ਪਹਿਲਾਂ ਵੀ ਬੱਸਾਂ ਚੱਲ ਰਹੀਆਂ ਸੀ ਪਰ ਅੰਮ੍ਰਿਤਸਰ ਜਾਣ ‘ਚ ਪਰੇਸ਼ਾਨੀ ਹੋ ਰਹੀ ਸੀ। ਹੁਣ ਪ੍ਰਦੇਸ਼ ਭਰ ਲਈ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ।

 

Vinkmag ad
Share Our Daily Posts

News Desk

Read Previous

ਏਡੀਸੀ ਦੀ ਰੇਂਜ ਰੋਵਰ ਨੇ ਮਾਰੀ ਸਕੂਟਰ ‘ਚ ਟੱਕਰ, ਤਿੰਨ ਗੰਭੀਰ ਫੱਟੜ

Read Next

ਟਿਕਰੀ ਬਾਰਡਰ ‘ਤੇ ਬਾਂਡੀ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ