Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 30, 2026

ਟਿਕਰੀ ਬਾਰਡਰ ‘ਤੇ ਬਾਂਡੀ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਸੰਗਤ ਮੰਡੀ : ਸੰਗਤ ਬਲਾਕ ਦੇ ਪਿੰਡ ਬਾਂਡੀ ਦੇ ਇੱਕ ਕਿਸਾਨ ਦੀ ਦਿੱਲੀ ਦੇ ਟਿਕਰੀ ਬਾਰਡਰ ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਕਿਸਾਨ ਕੌਰ ਸਿੰਘ (64) ਪੁੱਤਰ ਕਰਤਾਰ ਸਿੰਘ ਵਾਸੀ ਬਾਂਡੀ ਜਿਲ੍ਹਾ ਬਠਿੰਡਾ ਪਿਛਲੇ ਦਿਨੀਂ ਪਿੰਡੋਂ ਕਿਸਾਨਾਂ ਦੇ ਜੱਥੇ ਨਾਲ ਦਿੱਲੀ ਟਿਕਰੀ ਬਾਰਡਰ ਤੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਗਿਆ ਹੋਇਆ ਸੀ।

ਮ੍ਰਿਤਕ ਦੇ ਭਤੀਜੇ ਅੰਗਰੇਜ਼ ਸਿੰਘ ਨੇ ਦੱਸਿਆ ਕਿ ਬੀਤੀ ਸਵੇਰ 4 ਵਜੇ ਕੌਰ ਸਿੰਘ ਦੀ ਛਾਤੀ ਵਿਚ ਤੇਜ ਦਰਦ ਹੋਇਆ ਜਿਸ ਬਾਰੇ ਉਸਨੇ ਆਪਣੇ ਸਾਥੀਆਂ ਨੂੰ ਦੱਸਿਆ ਪਰ ਕੁਝ ਮਿੰਟਾਂ ਵਿਚ ਹੀ ਉਸਦੀ ਮੌਤ ਹੋ ਗਈ। ਮ੍ਰਿਤਕ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਸਰਗਰਮ ਮੈਂਬਰ ਸੀ ਅਤੇ ਉਸਦਾ ਭਰਾ ਜਲੌਰ ਸਿੰਘ ਬੀਕੇਯੂ ਉਗਰਾਹਾਂ ਦਾ ਇਕਾਈ ਪ੍ਰਧਾਨ ਹੈ।

ਅੰਗਰੇਜ਼ ਸਿੰਘ ਅਨੁਸਾਰ ਕੱਲ੍ਹ ਯੂਨੀਅਨ ਵਲੋਂ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਪਰ ਹੁਣ ਸਹਿਮਤੀ ਬਣਨ ਤੋਂ ਬਾਅਦ ਅੱਜ ਬਹਾਦਰਗੜ੍ਹ ਦੇ ਸਰਕਾਰੀ ਹਸਪਤਾਲ ਵਿਖੇ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ ਜਿਸ ਤੋਂ ਬਾਅਦ ਉਸਨੂੰ ਪਿੰਡ ਲਿਆ ਕੇ ਸੰਸਕਾਰ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਲੁਧਿਆਣਾ ਤੋਂ ਅੰਮ੍ਰਿਤਸਰ ਲਈ ਬੱਸਾਂ ਦੀ ਆਵਾਜਾਈ ਸ਼ੁਰੂ, ਟ੍ਰੇਨਾਂ ਵੀ ਫੜ੍ਹਣਗੀਆਂ ਰਫ਼ਤਾਰ

Read Next

Delhi-NCR: ਗ੍ਰੇਟਰ ਨੋਇਡਾ ‘ਚ ਦਰਦਨਾਕ ਹਾਦਸਾ, 12ਵੀਂ ਮੰਜ਼ਿਲ ਤੋਂ ਡਿੱਗਿਆ ਮਾਸੂਮ, ਪਹਿਲੇ ਜਨਮਦਿਨ ‘ਤੇ ਮੌਤ