Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਅੰਮ੍ਰਿਤਸਰ ’ਚ ਬੀਐੱਸਐੱਫ ਦੇ ਜਵਾਨ ਨੇ ਸਰਵਿਸ ਰਾਈਫਲ ਤੋਂ ਗੋਲ਼ੀ ਮਾਰ ਕੇ ਕੀਤੀ ਆਤਮ ਹੱਤਿਆ, ਪੰਜ ਸਾਲ ਪਹਿਲਾਂ ਹੀ ਹੋਇਆ ਸੀ ਫ਼ੌਜ ’ਚ ਭਰਤੀ

ਅੰਮ੍ਰਿਤਸਰ, ਜੇਐੱਨਐੱਨ : ਅੰਮ੍ਰਿਤਸਰ ’ਚ ਅੰਤਰਰਾਸ਼ਟਰੀ ਅਟਾਰੀ ਸਰਹੱਦ ਦੀ Border Observation Post (BOP) ’ਤੇ ਤੈਨਾਤ ਬੀਐੱਸਐੱਫ ਦੇ ਜਵਾਨ ਨੇ ਆਪਣੀ ਸਰਵਿਸ ਰਾਈਫਲ ਤੋਂ ਖ਼ੁਦ ਨੂੰ ਗੋਲ਼ੀ ਮਾਰ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ। 32 ਸਾਲਾ ਚੰਦਨ ਕੁਮਾਰ ਸਿੰਘ ਬਿਹਾਰ ਦੇ ਬਾਂਕਾ ਗੁਲਨੀ ਕੁਸ਼ਹਾ ਪਿੰਡ ਦਾ ਰਹਿਣ ਵਾਲਾ ਸੀ। ਉਸ ਨੇ ਆਪਣੇ ਗਲ਼ੇ ’ਤੇ ਸਰਵਿਸ ਰਾਈਫਲ ਰੱਖੀ ਤੇ ਟਰਿੱਗਰ ਨੂੰ ਦਬਾਅ ਦਿੱਤਾ। ਆਤਮਹੱਤਿਆ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਚੱਲ ਸਕਿਆ ਹੈ। ਬੀਐੱਸਐੱਫ ਨੇ ਜਵਾਨ ਦੀ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਜਾਣਕਾਰੀ ਅਨੁਸਾਰ ਚੰਦਨ ਕੁਮਾਰ ਸਿੰਘ ਧਾਰੀਵਾਲ ਬੀਓਪੀ ’ਤੇ ਤੈਨਾਤ ਸੀ।

ਗੋਲ਼ੀ ਉਸ ਦੇ ਸਿਰ ਦੇ ਆਰ-ਪਾਰ ਹੋ ਗਈ ਤੇ ਉਸ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਚੰਦਨ ਕੁਮਾਰ ਪੰਜ ਸਾਲ ਪਹਿਲਾਂ ਬੀਐੱਸਐੱਫ ’ਚ ਭਰਤੀ ਹੋਇਆ ਸੀ। ਉਸ ਦਾ ਵਿਆਹ ਹੋਇਆ ਸੀ ਤੇ ਉਸ ਦੇ ਦੋ ਬੱਚੇ ਹਨ ਤੇ ਤਿੰਨ ਭਰਾਵਾਂ ’ਚੋਂ ਉਹ ਦੂਜੇ ਨੰਬਰ ’ਤੇ ਸੀ। ਉਨ੍ਹਾਂ ਦੇ ਪਿਤਾ ਪਿੰਡ ’ਚ ਕਿਸਾਨ ਹਨ। ਫਿਲਹਾਲ ਚੰਦਨ ਨੇ ਆਤਮਹੱਤਿਆ ਕਿਉਂ ਕੀਤੀ ਇਸ ਬਾਰੇ ’ਚ ਜਾਣਕਾਰੀ ਨਹੀਂ ਮਿਲ ਸਕੀ ਹੈ। ਬੀਐੱਸਐੱਫ ਤੇ ਸਥਾਨਕ ਪੁਲਿਸ ਇਸ ਦੀ ਜਾਂਚ ਕਰਨ ’ਚ ਲੱਗੀ ਹੈ। ਜਵਾਨ ਦੀ ਲਾਸ਼ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਜਹਾਜ਼ ਦੇ ਰਾਹੀਂ ਬਿਹਾਰ ਭੇਜਿਆ ਜਾਵੇਗਾ।

 

Vinkmag ad
Share Our Daily Posts

News Desk

Read Previous

ਖ਼ਬਰਾਂ ਦਿੱਲੀ ਕਮੇਟੀ ਚੋਣ ਨਤੀਜਿਆਂ ਦੇ ਰੁਝਾਣ ਆਉਣੇ ਹੋਏ ਸ਼ੁਰੂ

Read Next

ਜਲੰਧਰ ‘ਚ ਕਿਸਾਨਾਂ ਦਾ ਮੁੜ ਪ੍ਰਦਰਸ਼ਨ, ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਘੇਰਨ ਪਹੁੰਚੇ, PAP ਚੌਕ ‘ਚ ਲਗਾਇਆ ਜਾਮ