ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਅੰਮ੍ਰਿਤਸਰ : ਪਠਾਨਕੋਟ-ਜੰਮੂ ਸਰਹੱਦ ‘ਤੇ ਮਾਧੋਪੁਰ ਇਲਾਕੇ ‘ਚ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਬਾਅਦ ਪੁਲਿਸ ਨੇ ਇੱਕ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਵੀਰਵਾਰ ਤੜਕੇ ਹੋਈ ਕਾਰਵਾਈ ਵਿਚ ਕਾਰ ਵਿੱਚੋਂ ਕੁੱਲ 16 ਕਿਲੋ ਹੈਰੋਇਨ ਬਰਾਮਦ ਹੋਈ ਹੈ। ਫੜਿਆ ਗਿਆ ਦੋਸ਼ੀ ਰਣਜੀਤ ਸਿੰਘ ਅੰਮ੍ਰਿਤਸਰ ਦੇ ਖਜ਼ਾਨਾ ਗੇਟ ਦਾ ਰਹਿਣ ਵਾਲਾ ਹੈ। ਰਣਜੀਤ ਸਿੰਘ ਜੰਮੂ -ਕਸ਼ਮੀਰ ਤੋਂ ਇੱਕ ਤਸਕਰ ਤੋਂ ਇਹ ਹੈਰੋਇਨ ਲੈ ਕੇ ਅੰਮ੍ਰਿਤਸਰ ਵਾਪਸ ਆ ਰਿਹਾ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕਾਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਦੱਸ ਦੇਈਏ ਕਿ ਅੰਮ੍ਰਿਤਸਰ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਕੁੱਲ 56 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਰਣਜੀਤ ਸਿੰਘ ਨੂੰ ਪੁਲਿਸ ਪਾਰਟੀ ਵੱਲੋਂ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਹੈ। ਐਸਐਸਪੀ ਗੁਰਮੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੋਰ ਵੀ ਕਈ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।
