Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 3, 2026

ਨਵੇਂ ਟਰੇਡ ਲਾਇਸੈਂਸ ਅਤੇ ਟਰੇਡ ਲਾਇਸੈਂਸ ਰੀਨਿਊ ਕਰਵਾਉਣ ਲਈ ਸੇਵਾ ਕੇਂਦਰਾਂ ਵਿੱਚ ਕੀਤਾ ਜਾ ਸਕਦੈ ਅਪਲਾਈ : ਡਿਪਟੀ ਕਮਿਸ਼ਨਰ

ਜਲੰਧਰ : ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਦੋ ਨਵੀਂਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿਚ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਨਵੇਂ ਟਰੇਡ ਲਾਇਸੈਂਸ ਜਾਰੀ ਕਰਨ ਅਤੇ ਟਰੇਡ ਲਾਇਸੈਂਸ ਰੀਨਿਊ ਕਰਨ ਸਬੰਧੀ ਸੇਵਾਵਾਂ ਜ਼ਿਲ੍ਹੇ ਦੇ ਸਮੁੱਚੇ ਸੇਵਾ ਕੇਂਦਰਾਂ ਵਿੱਚ ਸ਼ੁਰੂ ਹੋ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਵਿਚੋਂ ਇਹ ਸੇਵਾਵਾਂ ਲੈਣ ਲਈ 610 ਰੁਪਏ ਸੇਵਾ ਕੇਂਦਰ ਫੀਸ ਤੈਅ ਕੀਤੀ ਗਈ ਹੈ ਅਤੇ ਜ਼ਿਲ੍ਹੇ ਵਿੱਚ ਕੋਈ ਵੀ ਵਿਅਕਤੀ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿਚ ਇਨ੍ਹਾਂ ਸੇਵਾਵਾਂ ਲਈ ਅਪਲਾਈ ਕਰ ਸਕਦਾ ਹੈ।

ਸ਼੍ਰੀ ਥੋਰੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੁੱਲ 33 ਸੇਵਾ ਕੇਂਦਰ ਹਨ, ਜਿਨ੍ਹਾਂ ਵਿੱਚੋਂ 18 ਜਲੰਧਰ ਸ਼ਹਿਰ ਵਿੱਚ ਚੱਲ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸੇਵਾ ਕੇਂਦਰਾਂ ਵਿਚ ਆਧਾਰ ਕਾਰਡ ਨਾਲ ਸਬੰਧਤ, ਜਨਮ ਤੇ ਮੌਤ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਵਿਆਹ ਰਜਿਸਟ੍ਰੇਸ਼ਨ ਸਰਟੀਫਿਕੇਟ, ਐਨ.ਆਰ.ਆਈ. ਸੈੱਲ, ਪੰਜਾਬ ਤੋਂ ਦਸਤਾਵੇਜ਼ਾਂ ਦੀ ਤਸਦੀਕ ਸਮੇਤ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 332 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

 

Vinkmag ad
Share Our Daily Posts

News Desk

Read Previous

ਮ੍ਰਿਤਕ ਨੌਜਵਾਨ ਦੀ ਕਾਰ ‘ਚੋਂ ਮਿਲੀ ਲਾਸ਼, ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ

Read Next

ਗੁਰਦਾਸ ਮਾਨ ਖ਼ਿਲਾਫ਼ ਜਲੰਧਰ ਹਾਈਵੇਅ ‘ਤੇ ਲੱਗਾ ਧਰਨਾ, ਅਜਨਾਲਾ ਨੇ ਕਿਹਾ- ਗੁਰਦਾਸ ਮਾਨ ਦੇ ਪੰਜਾਬ ਅਖਾੜੇ ਨਹੀਂ ਲੱਗਣ ਦੇਵਾਂਗੇ