Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 5, 2026

ਕਾਬੁਲ ਹਵਾਈ ਅੱਡੇ ਦੇ ਬਾਹਰ ਧਮਾਕਾ, ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ, ਅਮਰੀਕਾ, ਬਰਤਾਨੀਆ ਸਮੇਤ ਕਈ ਦੇਸ਼ਾਂ ਨੇ ਦਿੱਤੀ ਸੀ ਚਿਤਾਵਨੀ

ਕਾਬੁਲ, ਏਜੰਸੀਆਂ : ਕਾਬੁਲ ਹਵਾਈ ਅੱਡੇ ’ਤੇ ਬੰਬ ਧਮਾਕਾ ਹੋਣ ਦੀ ਖ਼ਬਰ ਹੈ, ਜਿਸ ’ਚ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਸਮਾਚਾਰ ਏਜੰਸੀ ਏਐੱਨਆਈ ਨੇ ਪੈਂਟਾਗਨ ਦੇ ਪ੍ਰੈੱਸ ਸਕੱਤਰ ਜਾਨ ਕਿਰਬੀ ਦੇ ਹਵਾਲੇ ਨਾਲ ਦੱਸਿਆ ਕਿ ਇਹ ਧਮਾਕਾ ਕਾਬੁਲ ਹਵਾਈ ਅੱਡੇ ਦੇ ਬਾਹਰ ਹੋਇਆ ਹੈ। ਫਿਲਹਾਲ ਜ਼ਖ਼ਮੀਆਂ ਦੀ ਗਿਣਤੀ ਸਪੱਸ਼ਟ ਨਹੀਂ ਹੋ ਸਕੀ।

ਉੱਥੇ, ਸਮਾਚਾਰ ਏਜੰਸੀ ਰਾਇਟਰ ਨੇ ਤੁਰਕੀ ਦੇ ਰੱਖਿਆ ਮੰਤਰਾਲੇ ਦੇ ਹਵਾਲੇ ਨਾਲ ਦੱਸਿਆ ਕਿ ਕਾਬੁਲ ਹਵਾਈ ਅੱਡੇ ਦੇ ਬਾਹਰ ਦੋ ਬੰਬ ਧਮਾਕੇ ਹੋਏ ਹਨ।

ਜ਼ਿਕਰਯੋਗ ਹੈ ਕਿ ਆਸਟ੍ਰੇਲੀਆ, ਅਮਰੀਕਾ ਅਤੇ ਬਰਤਾਨੀਆ ਸਮੇਤ ਕਈ ਹੋਰ ਸਹਿਯੋਗੀ ਦੇਸ਼ਾਂ ਵੱਲੋਂ ਇਸ ਬਾਰੇ ਅਲਰਟ ਜਾਰੀ ਕੀਤਾ ਗਿਆ ਸੀ।

ਲੋਕਾਂ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਕਾਬੁਲ ਹਵਾਈ ਅੱਡੇ ਤੋਂ ਦੂਰ ਹੀ ਰਹਿਣ। ਬਰਤਾਨਵੀ ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਇਸਲਾਮਿਕ ਸਟੇਟ ਦੇ ਅੱਤਵਾਦੀਆਂ ਵੱਲੋਂ ਕਾਬੁਲ ਹਵਾਈ ਅੱਡੇ ’ਤੇ ਮੌਜ਼ੂਦ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਕੀਤੇ ਜਾ ਸਕਦੇ ਹਨ। ਇਹੀ ਨਹੀਂ, ਅਮਰੀਕੀ ਰੱਖਿਆ ਵਿਭਾਗ ਪੈਂਟਾਗਨ ਵੱਲੋਂ ਵੀ ਲੋਕਾਂ ਨੂੰ ਚੌਕਸ ਕੀਤਾ ਗਿਆ ਸੀ।

ਕਾਬੁਲ ’ਚ ਅਮਰੀਕੀ ਦੂਤਘਰ ਵੱਲੋਂ ਜਾਰੀ ਅਲਰਟ ’ਚ ਕਿਹਾ ਗਿਆ ਸੀ ਕਿ ਅਮਰੀਕੀ ਅਤੇ ਅਫ਼ਗਾਨ ਨਾਗਰਿਕ ਹਵਾਈ ਅੱਡੇ ਵੱਲੋਂ ਯਾਤਰਾ ਕਰਨੀ ਟਾਲ ਦੇਣ। ਇਹੀ ਨਹੀਂ, ਹਵਾਈ ਅੱਡੇ ਦੇ ਗੇਟ ’ਤੇ ਜੋ ਵੀ ਲੋਕ ਪਹਿਲਾਂ ਤੋਂ ਮੌਜ਼ੂਦ ਹਨ, ਉਹ ਤੁਰੰਤ ਉੱਥੋਂ ਦੂਰ ਚਲੇ ਜਾਣ। ਆਸਟ੍ਰੇਲੀਆ ਨੇ ਵੀ ਲੋਕਾਂ ਨੂੰ ਚੌਕਸ ਕਰਦੇ ਹੋਏ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਸੀ।

ਬਰਤਾਨੀਆ ਦੇ ਹਥਿਆਰਬੰਦ ਬਲਾਂ ਦੇ ਮੰਤਰੀ ਜੇਮਸ ਹੈਪੀ ਨੇ ਕਿਹਾ ਸੀ ਕਿ ਕਾਬੁਲ ਏਅਰਪੋਰਟ ’ਤੇ ਅੱਤਵਾਦੀ ਹਮਲੇ ਨੂੰ ਲੈ ਕੇ ਰਿਪੋਰਟ ਆਈ ਹੈ। ਇਸ ਤਰ੍ਹਾਂ ਲੋਕਾਂ ਨੂੰ ਏਅਰਪੋਰਟ ਤੋਂ ਦੂਰ ਚਲੇ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਇਹ ਖ਼ਤਰਾ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਵੱਲੋਂ ਕੀਤਾ ਗਿਆ ਹੈ। ਨਾਟੋ ਦੇ ਡਿਪਲੋਮੈਟ ਅਤੇ ਤਾਲਿਬਾਨੀ ਆਗੂਆਂ ਵੱਲੋਂ ਵੀ ਕਾਬੁਲ ਏਅਰਪੋਰਟ ਦੇ ਇਲਾਕੇ ’ਚ ਆਈਐੱਸ ਵੱਲੋਂ ਹਮਲੇ ਦਾ ਖ਼ਤਰਾ ਹੋਣ ਦੀ ਗੱਲ ਆਖੀ ਗਈ ਸੀ।

Vinkmag ad
Share Our Daily Posts

News Desk

Read Previous

ਨੌਜਵਾਨ ਪਹਿਲਵਾਨ ਦੀ ਹੱਤਿਆ ਨਾਲ ਭਾਜੜਾਂ, ਰਾਤ ‘ਚ ਬਾਈਕ ‘ਤੇ ਨੌਜਵਾਨ ਲੈ ਗਿਆ ਸੀ ਨਾਲ, ਸਵੇਰੇ ਮਿਲੀ ਲਾਸ਼

Read Next

ਪੰਜਾਬ ਰਾਜ ਲਾਟਰੀਜ਼ ਵਿਭਾਗ ਨੇ ਐਲਾਨਿਆ Rakhi Bumper 2021 ਦਾ ਨਤੀਜਾ, ਇਸ ਟਿਕਟ ਨੰਬਰ ਦਾ ਨਿਕਲਿਆ ਦੋ ਕਰੋੜ ਦਾ ਪਹਿਲਾ ਇਨਾਮ