Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਤਖ਼ਤ ਸ੍ਰੀ ਪਟਨਾ ਸਾਹਿਬ ਤੋਂ 15 ਕਿਲੋ ਸੋਨਾ ਤੇ 32 ਕਰੋੜ ਦੀ ਐੱਫਡੀ ਗ਼ਾਇਬ, ਪੜਤਾਲੀਆ ਕਮੇਟੀ ਕਰੇਗੀ ਜਾਂਚ

ਅੰਮ੍ਰਿਤਸਰ : ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬੋਰਡ ਦੀ ਚੁਣੀ ਗਈ ਨਵੀਂ ਕਮੇਟੀ ਨੂੰ ਤਖ਼ਤ ਸਾਹਿਬ ਦਾ 15 ਕਿਲੋ ਸੋਨਾ ਅਤੇ 32 ਕਰੋੜ ਦੇ ਕਰੀਬ ਐੱਫਡੀ ਨਾ ਸੌਂਪਣ ਤੇ ਗਾਇਬ ਕਰਨ ਦੀ ਸ਼ਿਕਾਇਤ ਸਾਬਕਾ ਜਨਰਲ ਸਕੱਤਰ ਮਹਿੰਦਰਪਾਲ ਸਿੰਘ ਤੇ ਸਕੱਤਰ ਮਹਿੰਦਰ ਸਿੰਘ ਛਾਬੜਾ ਖ਼ਿਲਾਫ਼ ਪੁੱਜੀ ਹੈ।

ਇਹ ਸ਼ਿਕਾਇਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਾਰਵਾਈ ਲਈ ਭੇਜ ਦਿੱਤੀ ਹੈ ਜਿਸ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੜਤਾਲ ਕਰਨ ਲਈ ਕਮੇਟੀ ਦਾ ਗਠਨ ਕੀਤਾ ਹੈ।

ਗਿਆਨੀ ਰਣਜੀਤ ਸਿੰਘ ਗੌਹਰ ਨੇ ਕਿਹਾ ਕਿ ਉਪਰੋਕਤ ਮਾਮਲੇ ਨਾਲ ਸਥਾਨਕ ਸੰਗਤਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਚੋਣ ਵਿਚ ਹਾਰ ਗਿਆ ਹੈ ਤਾਂ ਨਵੀਂ ਚੋਣ ਹੋਈ ਹੈ ਤਾਂ ਚੁਣੇ ਹੋਏ ਅਹੁਦੇਦਾਰਾਂ ਨੂੰ ਕਾਰਜਭਾਰ ਸੌਂਪਣ ਦੀ ਬਜਾਏ ਸਾਬਕਾ ਜਨਰਲ ਸਕੱਤਰ ਤੇ ਸਕੱਤਰ ਦਫ਼ਤਰ ਨੂੰ ਤਾਲੇ ਮਾਰ ਕੇ ਚਾਬੀਆਂ ਘਰ ਲੈ ਗਏ ਹਨ।

ਉਨ੍ਹਾਂ ਕਿਹਾ ਕਿ ਉਥੋਂ ਦਾ ਕੰਮ-ਕਾਜ ਦਫ਼ਤਰ ਬੰਦ ਹੋਣ ਕਾਰਨ ਰੁਕ ਗਿਆ ਹੈ, ਜਿਥੇ ਮੁਲਾਜ਼ਮਾਂ ਨੂੰ ਤਨਖ਼ਾਹਾਂ ਨਹੀਂ ਦਿੱਤੀਆਂ ਜਾ ਰਹੀਆਂ, ਉਥੇ ਬਾਕੀ ਕੰਮ-ਕਾਜ ਵੀ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੜਤਾਲੀਆ ਕਮੇਟੀ ਜਲਦ ਤੋਂ ਜਲਦ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੇਗੀ ਤਾਂ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਗਲੇਰੀ ਕਾਰਵਾਈ ਲਈ ਆਦੇਸ਼ ਜਾਰੀ ਹੋ ਸਕੇ।

ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ, ਗੁਰਪ੍ਰੀਤ ਸਿੰਘ ਝੱਬਰ ਨੂੰ ਸ਼ਾਮਲ ਕੀਤਾ ਗਿਆ ਹੈ। ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਸਕੱਤਰ ਗੁਰਮੀਤ ਸਿੰਘ ਕੋਆਰਡੀਨੇਟਰ ਹੋਣਗੇ। ਇਹ ਕਮੇਟੀ ਤੁਰੰਤ ਪਟਨਾ ਸਾਹਿਬ ਜਾ ਕੇ ਪੁਰਾਣੀ ਕਮੇਟੀ ਕੋਲੋਂ ਚਾਰਜ ਲੈ ਕੇ ਨਵੀਂ ਕਮੇਟੀ ਨੂੰ ਸੌਂਪੇਗੀ।

Vinkmag ad
Share Our Daily Posts

News Desk

Read Previous

ਨੌਜਵਾਨਾਂ ਨੇ ਕੀਤਾ ਅਕਸ਼ੈ ਕੁਮਾਰ ਦੀ ਨਵੀਂ ਫ਼ਿਲਮ ਦਾ ਵਿਰੋਧ, ਕਿਸਾਨਾਂ ਖ਼ਿਲਾਫ਼ ਬੋਲਣਾ ਅਦਾਕਾਰ ਨੂੰ ਪਿਆ ਮਹਿੰਗਾ

Read Next

ਕਾਬੁਲ ਏਅਰਪੋਰਟ ਤੋਂ ਬਾਅਦ ਕਜ਼ਾਖ਼ਸਤਾਨ ਦੇ ਮਿਲਟਰੀ ਬੇਸ ’ਤੇ ਵੱਡਾ ਧਮਾਕਾ – ਚਾਰ ਫ਼ੌਜੀਆਂ ਦੀ ਮੌਤ ; 90 ਲੋਕ ਜ਼ਖ਼ਮੀ