Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਸਿੱਧੂ ਦੀ ਹਾਈਕਮਾਨ ਨੂੰ ਲਲਕਾਰ,ਕਿਹਾ-ਫੈਸਲੇ ਲੈਣ ਦੀ ਤਾਕਤ ਨਾ ਮਿਲੀ ਤਾਂ ਇੱਟ ਨਾਲ ਇੱਟ ਖਡ਼ਕਾ ਦੇਵਾਂਗਾ

ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਧਡ਼ੇ ਦੇ ਖਿਲਾਫ਼ ਬੋਲਣ ਦੇ ਨਾਲ ਨਾਲ ਪਾਰਟੀ ਹਾਈਕਮਾਨ ਦੇ ਖਿਲਾਫ਼ ਵੀ ਡਟ ਕੇ ਬੋਲਦੇ ਨਜ਼ਰ ਆਏ।

ਬੀਤੇ ਦਿਨ ਅੰਮ੍ਰਿਤਸਰ ਵਿਚ ਵਪਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਦੇ ਸਹੁੰ ਚੁੱਕਣ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ‘ਮੈਂ ਨਾ ਕੋਈ ਸਹੁੰ ਖਾਵਾਂ ਤੇ ਨਾ ਕੋਈ ਵਾਅਦਾ ਕਰਾਂ,, ਮੈਂ ਵਚਨ ਦਿੰਦਾ ਹਾਂ।’

ਹਾਈਕਮਾਨ ਨੂੰ ਦੋਹੀਂ ਹੱਥੀਂ ਲੈਂਦਿਆਂ ਸਿੱਧੂ ਨੇ ਕਿਹਾ ਕਿ ‘ਮੈਂ ਹਾਈਕਮਾਨ ਨੂੰ ਇਕੋ ਗੱਲ ਕਹਿ ਕੇ ਆਇਆ ਹਾਂ। ਜੇ ਮੇਰੇ ਬਣਾਏ ਪੰਜਾਬ ਮਾਡਲ ਉੱਤੇ, ਕੰਮ ਹੋਇਆ ਤੇ ਮੈਂ ਲੋਕਾਂ ਦੀਆਂ ਆਸਾਂ ’ਤੇ, ਖ਼ਰਾ ਉਤਰਿਆ ਮੈਂ ਆਉਂਦੇ 20 ਸਾਲਾਂ ਤਕ ਪੰਜਾਬ ਦੀ ਸਿਆਸਤ ਵਿਚੋਂ ਕਾਂਗਰਸ ਨੂੰ ਬਾਹਰ ਨਹੀਂ ਹੋਣ ਦੇਵਾਂਗਾ। ਪਰ ਜੇ ਤੁਸੀਂ ਮੈਨੂੰ ਨਿਰਣੇ ਨਹੀਂ ਲੈਣ ਦਿਓਗੇ ਤਾਂ ਮੈਂ ਇੱਟ ਨਾਲ ਇੱਟ ਵੀ ਖੜਕਾ ਦੇਵਾਂਗਾ। ਉਨ੍ਹਾਂ ਕਿਹਾ ਕਿ ‘ਨਿਰਣੇ ਲੈਣ ਤੋਂ ਬਿਨਾਂ ਦਰਸ਼ਨੀ ਘੋੜਾ ਬਣਨ ਦਾ ਕੋਈ ਫ਼ਾਇਦਾ ਨਹੀਂ।

ਸਿੱਧੂ ਦਾ ਇਹ ਭਾਸ਼ਣ ਉਸ ਵੇਲੇ ਸਾਹਮਣੇ ਆਇਆ ਹੈ ਜਦ ਕੈਪਟਨ ਧੜੇ ਨੇ ਕੈਬਨਿਟ ਮੰਤਰੀ ਰਾਣਾ ਸੋਢੀ ਦੀ ਚੰਡੀਗਡ਼੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਰਾਤਰੀ ਭੋਜ ਕਰਦਿਆਂ 58 ਵਿਧਾਇਕਾਂ ਅਤੇ 8 ਸੰਸਦ ਮੈਂਬਰਾਂ ਦੇ ਹਾਜ਼ਰ ਹੋਣ ਦਾ ਦਾਅਵਾ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ ਸੀ। ਇਸ ਡਿਨਰ ਵਿਚ ਖ਼ੁਦ ਕੈਪਟਨ ਅਮਰਿੰਦਰ ਸਿੰਘ ਵੀ ਪੁੱਜੇ ਹੋਏ ਸਨ।

ਇਸ ਦੇ ਨਾਲ ਹੀ ਬੀਤੇ ਦਿਨ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਇੱਥੋਂ ਤਕ ਕਹਿ ਦਿੱਤਾ ਸੀ ਕਿ ਸਿੱਧੂ ਆਪਣੇ ਸਲਾਹਕਾਰਾਂ ਨੂੰ ਹਟਾਉਣ ਨਹੀਂ ਤਾਂ ਮੈਂ ਹਟਾ ਦੇਵਾਂਗਾ।

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਦੀ ਕੈਬਨਿਟ ਮੀਟਿੰਗ ਵਿੱਚ ਟੀਮ ‘ਕੈਪਟਨ ਹਟਾਉ’ ਮੁਹਿੰਮ ਨਾਲ ਸਬੰਧਤ 4 ਮੰਤਰੀਆਂ ਵਿੱਚੋਂ ਤਿੰਨ ਤਾਂ ਕੈਬਨਿਟ ਮੀਟਿੰਗ ਤੋਂ ਗੈਰ ਹਾਜ਼ਰ ਰਹੇ ਪਰ ਚਰਨਜੀਤ ਸਿੰਘ ਚੰਨੀ ਜੋ ਮੁੱਖ ਮੰਤਰੀ ’ਤੇ ਬੇਭਰੋਸਗੀ ਜਤਾਉਣ ਵਿੱਚ ਮੋਹਰੀ ਨਜ਼ਰ ਆ ਰਹੇ ਸਨ ਨੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਇਸ ਕੈਬਨਿਟ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ ਸੀ।

Vinkmag ad
Share Our Daily Posts

News Desk

Read Previous

ਦਿਲ ਦਹਿਲਾਉਣ ਵਾਲੀ ਘਟਨਾ, ਧੀ ਨੂੰ ਫਾਹੇ ‘ਤੇ ਲਟਕਾ ਖ਼ੁਦ ਵੀ ਝੂਲ ਗਿਆ ਪਿਤਾ, ਇਕ ਸਾਲ ਪਹਿਲਾਂ ਪਤਨੀ ਨੇ ਵੀ ਕੀਤੀ ਸੀ ਖ਼ੁਦਕੁਸ਼ੀ

Read Next

ਪੰਜਾਬ ਕਾਂਗਰਸ ’ਚ ਹਾਲਤ ਹੋ ਰਹੀ ‘ਧਮਾਕੇਦਾਰ’, ਹਾਈਕਮਾਨ ਲਈ ਵੱਡੀ ਸਮੱਸਿਆ ਬਣਿਆ ਸਿੱਧੂ ਦਾ ਬਿਆਨ, ਰਾਵਤ ਬੋਲੇ-ਗੱਲ ਕਰਾਂਗਾ