Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਪੰਜਾਬ ਕਾਂਗਰਸ ’ਚ ਹਾਲਤ ਹੋ ਰਹੀ ‘ਧਮਾਕੇਦਾਰ’, ਹਾਈਕਮਾਨ ਲਈ ਵੱਡੀ ਸਮੱਸਿਆ ਬਣਿਆ ਸਿੱਧੂ ਦਾ ਬਿਆਨ, ਰਾਵਤ ਬੋਲੇ-ਗੱਲ ਕਰਾਂਗਾ

ਚੰਡੀਗੜ੍ਹ : ਪੰਜਾਬ ਕਾਂਗਰਸ ’ਚ ਹਾਲਾਤ ਹੁਣ ‘ਧਮਾਕੇਦਾਰ’ ਹੁੰਦੇ ਜਾ ਰਹੇ ਹਨ। ਪੰਜਾਬ ਕਾਂਗਰਸ ਦੀ ਖਿੱਚੋਤਾਣ ਪਾਰਟੀ ਹਾਈਕਮਾਨ ਲਈ ਵੱਡੀ ਸਮੱਸਿਆ ਬਣ ਗਈ ਹੈ। ਕਾਂਗਰਸ ਲੀਡਰਸ਼ਿਪ ਲਈ ਇਹ ਨਾ ਸੁਲਝਣ ਵਾਲੀ ਬੁਝਾਰਤ ਬਣ ਗਈ ਹੈ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਦੇ ਬਿਆਨਾਂ ਤੋਂ ਬਅਦ ਖ਼ੁਦ ਸਿੱਧੂ ਦੇ ਬਿਆਨ ਨੇ ਹਾਈਕਮਾਨ ਲਈ ਮੁਸ਼ਕਲ ਖੜ੍ਹੀ ਕਰ ਦਿੱਤੀ ਹੈ। ਸਿੱਧੂ ਨੂੰ ਹੋਣ ਅੱਖਾਂ ਵਿਖਾਉਣ ਅਤੇ ਉਨ੍ਹਾਂ ਦੇ ਇੱਟ ਨਾਲ ਇੱਟ ਖੜਕਾਉਣ ਵਾਲੇ ਬਿਆਨ ’ਤੇ ਹਾਈ ਕਮਾਨ ਗੰਭੀਰ ਹੋ ਗਈ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਇਸ ਬਾਰੇ ਸਿੱਧੂ ਨਾਲ ਗੱਲ ਕੀਤੀ ਜਾਵੇਗੀ। ਸਿੱਧੂ ਦੇ ਇਸ ਤਰ੍ਹਾਂ ਦੇ ਬਿਆਨ ਸਹੀ ਨਹੀਂ ਹਨ।

ਇਸ ਤੋਂ ਪਹਿਲਾਂ ਹਰੀਸ਼ ਰਾਵਤ ਨੇ ਕਾਂਗਰਸ ਦੀ ਕਾਰਜਕਾਰੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੀ ਹਾਲਤ ਬਾਰੇ ਜਾਣਕਾਰੀ ਦਿੱਤੀ। ਸਿੱਧੂ ਨੇ ਕਥਿਤ ਤੌਰ ’ਤੇ ਕਿਹਾ ਹੈ ਕਿ ‘ਜੇਕਰ ਅਧਿਕਾਰ ਨਾ ਮਿਲੇ ਤਾਂ ਇੱਟ ਨਾਲ ਇੱਟ ਵਜਾ ਦਿਆਂਗਾ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਇੱਟ ਨਾਲ ਇੱਟ ਖੜਕਾਉਣ ਵਾਲੇ ਬਿਆਨ ਨੂੰ ਪਾਰਟੀ ਹਾਈ ਕਮਾਨ ਨੇ ਸੰਜੀਦਗੀ ਨਾਲ ਲਿਆ ਹੈ। ਹਰੀਸ਼ ਰਾਵਤ ਨੇ ਕਿਹਾ ਕਿ ਉਹ ਮੀਡੀਆ ਰਿਪੋਰਟਾਂ ਦੇ ਹਵਾਲੇ ਨਾਲ ਤਾਂ ਕੁਝ ਨਹੀਂ ਕਹਿਣਗੇ ਪਰ ਸਿੱਧੂ ਨਾਲ ਇਹ ਗੱਲ ਜ਼ਰੂਰ ਕਰਨਗੇ ਕਿ ਉਨ੍ਹਾਂ ਨੇ ਇ ਬਿਆਨ ਕਿਸ ਬਾਰੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦਾ ਇਹ ਕਹਿਣਾ ਸਹੀ ਨਹੀਂ ਹੈ ਕਿ ਉਨ੍ਹਾਂ ਨੂੰ ਫੈਸਲੇ ਲੈਣ ਤੋਂ ਰੋਕਿਆ ਹੋਇਆ ਹੈ। ਜੇਕਰ ਪ੍ਰਧਾਨ ਕੋਲ ਹੱਲ ਨਹੀਂ ਹਨ ਤਾਂ ਕਿਸ ਕੋਲ ਹਨ। ਉਨ੍ਹਾਂ ਕਿਹਾ ਕਿ ਸਿੱਧੂ ਦੇ ਸਲਾਹਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਬਿਆਨ ਉਨ੍ਹਾਂ ਦੇ ਨਿੱਜੀ ਹਨ ਅਤੇ ਇਹ ਸਲਾਹਕਾਰ ਦੇ ਤੌਰ ’ਤੇ ਨਹੀਂ ਦਿੱਤਾ ਹੈ। ਉਨ੍ਹਾ ਕਿਹਾ ਕਿ ਸਲਾਹਕਾਰ ਦਾ ਜੰਮੂ-ਕਸ਼ਮੀਰ ਸਬੰਧੀ ਦਿੱਤਾ ਗਿਆ ਬਿਆਨ ਕਾਂਗਰਸ ਨੂੰ ਮਨਜ਼ੂਰ ਨਹੀਂ ਹੈ। ਇਹ ਇਕ ਸੰਵੇਦਨਸ਼ੀਲ ਮਾਮਲਾ ਹੈ।

ਇਸ ਤੋਂ ਪਹਿਲਾਂ ਰਾਵਤ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਨਾਰਾਜ ਚਾਰ ਮੰਤਰੀ ਅਤੇ ਦੋ ਵਿਧਾਇਕ ਵੀ ਮਿਲੇ ਸਨ। ਉਨ੍ਹਾਂ ਦੀਆਂ ਜ਼ਿਆਦਾਤਰ ਮੰਗਾਂ ਨੂੰ ਉਹ ਸੁਲਝਾ ਦੇਣਗੇ ਜੋ ਸੋਨੀਆ ਗਾਂਧੀ ਦੇ ਪੱਧਰ ’ਤੇ ਹੋਣਗੀਆਂ, ਉਹ ਉਨ੍ਹਾਂ ਦੇ ਸਾਹਮਣੇ ਰੱਖਣਗੇ। ਉਨ੍ਹਾਂ ਕਿਹਾ ਕਿ ਕਿਉਂਕਿ ਪੰਜਾਬ ’ਚ ਚੋਣਾਂ ਨੇੜੇ ਹਨ ਇਸ ਲਈ ਇਸ ਤਰ੍ਹਾਂ ਦੀ ਹਲਚਲ ਜ਼ਿਆਦਾ ਹੈ।

ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਹੀਰਸ ਰਾਵਤ ਨੇ ਕਿਹਾ ਕਿ ਮੈਂ ਪਾਰਟੀ ਪ੍ਰਧਾਨ ਨੂੰ ਪੰਜਾਬ ਕਾਂਗਰਸ ਦੀ ਸਥਿਤ ਬਾਰੇ ਸਾਰੀ ਜਾਣਕਾਰੀ ਦੇ ਦਿੱਤੀ ਹੈ। ਮੈਂ ਉਨ੍ਹਾਂ ਨੂੰ ਦੱਸ ਦਿੱਤਾ ਹੈ ਕਿ ਪੂਰੀ ਪਾਰਟੀ ਉਨ੍ਹਾਂ ਦੇ ਨਿਰਦੇਸ਼ਾਂ ਨੂੰ ਮੰਨੇਗੀ। ਪੰਜਾਬ ਕਾਂਗਰਸ ’ਚ ਕੁਝ ਪਰੇਸ਼ਾਨੀ ਹੈ, ਪਰ ਉਸ ਦਾ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਸਥਿਤੀ ਅਜੇ ਕਾਬੂ ਹੇਠ ਹੈ।

 

Vinkmag ad
Share Our Daily Posts

News Desk

Read Previous

ਸਿੱਧੂ ਦੀ ਹਾਈਕਮਾਨ ਨੂੰ ਲਲਕਾਰ,ਕਿਹਾ-ਫੈਸਲੇ ਲੈਣ ਦੀ ਤਾਕਤ ਨਾ ਮਿਲੀ ਤਾਂ ਇੱਟ ਨਾਲ ਇੱਟ ਖਡ਼ਕਾ ਦੇਵਾਂਗਾ

Read Next

Gurdas Maan FIR: ਹੁਣ ਇੰਟਰਨੈੱਟ ਮੀਡੀਆ ’ਤੇ ਪਹੁੰਚਿਆ ਵਿਵਾਦ, ਡੇਰਾ ਬਾਬਾ ਮੁਰਾਦ ਸ਼ਾਹ ਦੀ ਅਪੀਲ – ਨਫ਼ਰਤ ਨਾ ਫੈਲਾਓ