Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

Gurdas Maan FIR: ਹੁਣ ਇੰਟਰਨੈੱਟ ਮੀਡੀਆ ’ਤੇ ਪਹੁੰਚਿਆ ਵਿਵਾਦ, ਡੇਰਾ ਬਾਬਾ ਮੁਰਾਦ ਸ਼ਾਹ ਦੀ ਅਪੀਲ – ਨਫ਼ਰਤ ਨਾ ਫੈਲਾਓ

ਜਲੰਧਰ :  ਜਲੰਧਰ ’ਚ ਪਿਛਲੇ ਦਿਨੀਂ ਡੇਰਾ ਬਾਬਾ ਮੁਰਾਦ ਸ਼ਾਹ ਦੇ ਮੇਲੇ ’ਤੇ ਪ੍ਰੋਗਰਾਮ ’ਚ ਸਿੰਗਰ ਗੁਰਦਾਸ ਮਾਨ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ’ਤੇ ਕੀਤੀ ਟਿੱਪਣੀ ਨੂੰ ਲੈ ਕੇ ਸਿੱਖ ਸੰਗਠਨਾਂ ਦੇ ਤਿੱਖੇ ਵਿਰੋਧ ਤੋਂ ਬਾਅਦ ਨਕੋਦਰ ਪੁਲਿਸ ਨੇ ਵੀਰਵਾਰ ਨੂੰ ਆਖ਼ਰਕਾਰ ਸਿੰਗਰ ’ਤੇ ਐੱਫਆਈਆਰ ਦਰਜ ਕਰ ਲਈ। ਵੀਰਵਾਰ ਸ਼ਾਮ ਨੂੰ ਸਿੱਖ ਸੰਗਠਨਾਂ ਵੱਲੋਂ ਰਾਮਾ ਮੰਡੀ ਚੌਕ ’ਤੇ ਜਲੰਧਰ-ਦਿੱਲੀ ਨੈਸ਼ਨਲ ਹਾਈਵੇ ਜਾਮ ਕਰਨ ’ਤੇ ਪੁਲਿਸ ਨੇ ਚਾਰ ਦਿਨ ਬਾਅਦ ਇਹ ਕਦਮ ਚੁੱਕਿਆ ਸੀ। ਗੁਰਦਾਸ ਮਾਨ ਪਹਿਲਾਂ ਹੀ ਵਿਵਾਦ ’ਤੇ ਵੀਡੀਓ ਜਾਰੀ ਕਰਕੇ ਮਾਫ਼ੀ ਮੰਗ ਚੁੱਕੇ ਹਨ। ਇਸਤੋਂ ਬਾਅਦ ਮੰਨਿਆ ਜਾ ਰਿਹਾ ਸੀ ਕਿ ਮਾਮਲਾ ਖ਼ਤਮ ਹੋ ਗਿਆ। ਹਾਲਾਂਕਿ ਅਜਿਹਾ ਨਹੀਂ ਹੋਇਆ ਅਤੇ ਹੁਣ ਇਸਨੂੰ ਲੈ ਕੇ ਇੰਟਰਨੈੱਟ ਮੀਡੀਆ ’ਤੇ ਦੂਸ਼ਣਬਾਜ਼ੀ ਦਾ ਦੌਰ ਸ਼ੁਰੂ ਹੋ ਗਿਆ ਹੈ। ਮਾਮਲਾ ਇੰਨਾ ਵੱਧ ਗਿਆ ਹੈ ਕਿ ਡੇਰਾ ਬਾਬਾ ਮੁਰਾਦ ਸ਼ਾਹ ਟਰੱਸਟ ਨੇ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਨਫ਼ਰਤ ਨਾ ਫੈਲਾਉਣ ਦੀ ਅਪੀਲ ਕੀਤੀ ਹੈ।

ਟਰੱਸਟ ਵੱਲੋਂ ਜਾਰੀ ਕੀਤੀ ਵੀਡੀਓ ’ਚ ਕਿਹਾ ਗਿਆ ਹੈ ਕਿ ਇੰਟਰਨੈੱਟ ਮੀਡੀਆ ’ਤੇ ਗਲ਼ਤ ਤੇ ਨਫ਼ਰਤ ਭਰੀਆਂ ਪੋਸਟਾਂ ਪਾਈਆਂ ਜਾ ਰਹੀਆਂ ਹਨ। ਉਨ੍ਹਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ। ਟਰੱਸਟ ਵੱਲੋਂ ਕਿਸੀ ਤਰ੍ਹਾਂ ਦਾ ਇਕੱਠ ਕਰਨ ਦੀ ਅਪੀਲ ਨਹੀਂ ਕੀਤੀ ਗਈ। ਜੋ ਲੋਕ ਨਫ਼ਰਤ ਕਰ ਰਹੇ ਹਨ, ਉਹ ਆਪਣੇ ਸਵਾਰਥ ਲਈ ਅਜਿਹਾ ਕਰ ਰਹੇ ਹਨ, ਉਨ੍ਹਾਂ ਦਾ ਦਰਬਾਰ ਨਾਲ ਕੋਈ ਸਬੰਧ ਨਹੀਂ ਹੈ। ਉਹ ਖ਼ੁਦ ਨੂੰ ਸਾੲੀਂ ਜੀ ਦਾ ਭਗਤ ਦੱਸ ਕੇ ਇੰਟਰਨੈੱਟ ਮੀਡੀਆ ’ਤੇ ਗਲ਼ਤ ਅਫ਼ਵਾਹ ਫੈਲਾ ਰਹੇ ਹਨ। ਸਾੲੀਂ ਜੀ ਨੇ ਹਮੇਸ਼ਾ ਆਪਸ ’ਚ ਪਿਆਰ ਅਤੇ ਭਾਈਚਾਰੇ ਦੇ ਨਾਲ ਰਹਿਣ ਦਾ ਸੰਦੇਸ਼ ਦਿੱਤਾ ਹੈ। ਸਾਰੇ ਧਰਮਾਂ ਦੇ ਸਤਿਕਾਰ ਦੀ ਗੱਲ ਕਹੀ ਹੈ। ਟਰੱਸਟ ਅਪੀਲ ਕਰਦਾ ਹੈ ਕਿ ਗਲ਼ਤ ਜਾਣਕਾਰੀ ਸਾਂਝੀ ਕਰਕੇ ਸਮਾਜ ਦੇ ਭਾਈਚਾਰੇ ਨੂੰ ਤੋੜਨ ਦੀ ਕੋਸ਼ਿਸ਼ ਨਾ ਕੀਤੀ ਜਾਵੇ।

ਡੇਰਾ ਮੁਖੀ ਨੂੰ ਦੱਸਿਆ ਸੀ ਸ਼੍ਰੀ ਗੁਰੂ ਅਮਰਦਾਸ ਜੀ ਦਾ ਵੰਸ਼

20 ਅਗਸਤ ਦੀ ਰਾਤ ਨਕੋਦਰ ’ਚ ਡੇਰਾ ਬਾਬਾ ਮੁਰਾਦ ਸ਼ਾਹ ਦੇ ਮੇਲੇ ਦੌਰਾਨ ਪ੍ਰੋਗਰਾਮ ’ਚ ਸਿੰਗਰ ਗੁਰਦਾਸ ਮਾਨ ਨੇ ਪੇਸ਼ਕਾਰੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਡੇਰਾ ਮੁਖੀ ਨੂੰ ਸਿੱਖ ਗੁਰੂ ਸ਼੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸਿਆ ਸੀ। ਇਸ ਨੂੰ ਸਿੱਖ ਧਰਮ ਦੀ ਮਰਿਆਦਾ ਦੇ ਉਲਟ ਦੱਸ ਕੇ ਰੋਸ ਪ੍ਰਗਟਾਉਂਦੇ ਹੋਏ ਸਿੱਖ ਸੰਗਠਨਾਂ ਨੇ ਜਲੰਧਰ ਐੱਸਐੱਸਪੀ ਦਫ਼ਤਰ ਵਿਖੇ ਧਰਨਾ ਲਗਾ ਦਿੱਤਾ ਸੀ। ਗੁਰਦਾਸ ਮਾਨ ’ਤੇ ਐੱਫਆਈਆਰ ਦਰਜ ਕਰਨ ਦੀ ਮੰਗ ਨੂੰ ਲੈ ਕੇ ਉਹ ਚਾਰ ਦਿਨ ਤਕ ਉਥੇ ਡਟੇ ਰਹੇ। ਵੀਰਵਾਰ ਸ਼ਾਮ ਸਿੱਖ ਸੰਗਠਨਾਂ ਨੇ ਜਲੰਧਰ ਦਿੱਲੀ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਤਾਂ ਪੁਲਿਸ ਨੇ ਹਰਕਤ ’ਚ ਆਉਂਦੇ ਹੋਏ ਸਿੰਗਰ ਗੁਰਦਾਸ ਮਾਨ ’ਤੇ ਕੇਸ ਦਰਜ ਕਰ ਲਿਆ ਸੀ।

Vinkmag ad
Share Our Daily Posts

News Desk

Read Previous

ਪੰਜਾਬ ਕਾਂਗਰਸ ’ਚ ਹਾਲਤ ਹੋ ਰਹੀ ‘ਧਮਾਕੇਦਾਰ’, ਹਾਈਕਮਾਨ ਲਈ ਵੱਡੀ ਸਮੱਸਿਆ ਬਣਿਆ ਸਿੱਧੂ ਦਾ ਬਿਆਨ, ਰਾਵਤ ਬੋਲੇ-ਗੱਲ ਕਰਾਂਗਾ

Read Next

36 ਘੰਟਿਆਂ ਅੰਦਰ ਅਮਰੀਕਾ ਨੇ ਲਿਆ ਕਾਬੁਲ ਹਮਲੇ ਦਾ ਬਦਲਾ, ISIS-K ਦੇ ਟਿਕਾਣਿਆਂ ‘ਤੇ ਡਰੋਨ ਨਾਲ ਕੀਤੀ ਬੰਬਾਰੀ, ਮਾਸਟਰ ਮਾਈਂਡ ਨੂੰ ਮਾਰਨ ਦਾ ਦਾਅਵਾ