Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

36 ਘੰਟਿਆਂ ਅੰਦਰ ਅਮਰੀਕਾ ਨੇ ਲਿਆ ਕਾਬੁਲ ਹਮਲੇ ਦਾ ਬਦਲਾ, ISIS-K ਦੇ ਟਿਕਾਣਿਆਂ ‘ਤੇ ਡਰੋਨ ਨਾਲ ਕੀਤੀ ਬੰਬਾਰੀ, ਮਾਸਟਰ ਮਾਈਂਡ ਨੂੰ ਮਾਰਨ ਦਾ ਦਾਅਵਾ

ਅਮਰੀਕਾ ਨੇ ਕਾਬੁਲ ਏਅਰਪੋਰਟ ਹਮਲੇ ਦਾ ਬਦਲਾ ਲੈਣਾ ਸ਼ੁਰੂ ਕਰ ਦਿੱਤਾ ਹੈ। ਪੈਂਟਾਗਨ ਤੋਂ ਮਿਲੀ ਜਾਣਕਾਰੀ ਮੁਤਾਬਕ ਅਮਰੀਕੀ ਫ਼ੌਜ ਨੇ ਇਸਲਾਮਕ ਸਟੇਟ-K (ISIS-K) ਨੂੰ ਨਿਸ਼ਾਨਾ ਬਣਾਉਂਦੇ ਹੋਏ ਅਫ਼ਗਾਨਿਸਤਾਨ ‘ਚ ਏਅਰ ਸਟ੍ਰਾਈਕ ਕੀਤੀ ਹੈ। ਡ੍ਰੋਨ ਨਾਲ ਕੀਤੀ ਬੰਬਾਰੀ ‘ਚ ਕਈ ਅੱਤਵਾਦੀਆਂ ਦੇ ਮਾਰੇ ਜਾਣ ਦੀ ਸੂਚਨਾ ਹੈ। ਹਾਲਾਂਕਿ ਅਮਰੀਕੀ ਫ਼ੌਜ ਵੱਲੋਂ ਪ੍ਰੈੱਸ ਕਾਨਫਰੰਸ ਕਰ ਕੇ ਅਧਿਕਾਰਤ ਜਾਣਕਾਰੀ ਦਿੱਤੀ ਜਾਵੇਗੀ। ਦੱਸ ਦੇਈਏ ਕਿ ਵੀਰਵਾਰ ਰਾਤ ਕਾਬੁਲ ਏਅਰਪੋਰਟ ਦੇ ਬਾਹਰ ਹੋਏ ਆਤਮਘਾਤੀ ਹਮਲਿਆਂ ‘ਚ 100 ਤੋਂ ਜ਼ਿਆਦਾ ਲੋਕ ਮਾਰੇ ਗਏ ਸਨ। ਇਨ੍ਹਾਂ ਵਿਚ 13 ਅਮਰੀਕੀ ਫ਼ੌਜੀ ਵੀ ਸ਼ਾਮਲ ਸਨ। ਇਸ ਤੋਂ ਬਾਅਦ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਸੀ ਕਿ ਉਹ ਇਸ ਹਮਲੇ ਦੇ ਜ਼ਿੰਮੇਵਾਰ ਲੋਕਾਂ ਦਾ ਪਤਾ ਲਗਾਉਣਗੇ ਤੇ ਉਨ੍ਹਾਂ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ। ਹਮਲੇ ਦੀ ਜ਼ਿੰਮੇਵਾਰੀ ਇਸਲਾਮਕ ਸਟੇਟ ਦੇ ਖੋਰਾਸਨ ਗਰੁੱਪ ਨੇ ਲਈ ਸੀ ਜਿਸ ਨੂੰ ਫਿਲਹਾਲ ਸਭ ਤੋਂ ਜ਼ਿਆਦਾ ਖੂੰਖਾਰ ਮੰਨਿਆ ਜਾਂਦਾ ਹੈ।

ਕਾਬੁਲ ਹਮਲੇ ਦੇ ਮਾਸਟਰਮਾਈਂਡ ਨੂੰ ਮਾਰ ਮੁਕਾਉਣ ਦਾ ਦਾਅਵਾ

ਅਮਰੀਕੀ ਫ਼ੌਜ ਦੇ ਹਵਾਲੇ ਤੋਂ ਜਾਰੀ ਮੀਡੀਆ ਰਿਪੋਰਟਸ ‘ਚ ਦਾਅਵਾ ਕੀਤਾ ਗਿਆ ਹੈ ਕਿ ਇਸ ਹਮਲੇ ‘ਚ ਕਾਬੁਲ ਹਮਲੇ ਦਾ ਮਾਸਟਰ ਮਾਈਂਡ ਮਾਰ ਮੁਕਾਇਆ ਗਿਆ ਹੈ। ਇਹ ਹਮਲਾ ਨੰਗਰਹਾਲ ਸੂਬੇ ‘ਚ ਕੀਤਾ ਗਿਆ। ਇਹ ਇਲਾਕਾ ਇਸਲਾਮਕ ਸਟੇਟ ਦਾ ਗੜ੍ਹ ਮੰਨਿਆ ਜਾਂਦਾ ਹੈ। ਇੱਥੇ ਹੀ ਅਮਰੀਕਾ ਨੇ 2017 ‘ਚ ਮਦਰ ਆਫ ਆਲ ਬੰਬ ਦਾ ਪ੍ਰੀਖਣ ਕੀਤਾ ਸੀ ਤੇ ਉਦੋਂ ਆਈਐੱਸ ਦੇ ਵੱਡੇ ਕਮਾਂਡਰ ਹਾਫਿਜ਼ ਸਈਦ ਖਾਨ ਨੂੰ ਮਾਰਨ ਦਾ ਦਾਅਵਾ ਕੀਤਾ ਸੀ।

ਅਮਰੀਕਾ ਨੇ ਕਾਬੁਲ ਏਅਰਪੋਰਟ ਦੇ ਬਾਹਰ ਭੀੜ ਨੂੰ ਹਟਣ ਲਈ ਕਿਹਾ

ਇਸੇ ਦੌਰਾਨ ਇਕ ਹੋਰ ਘਟਨਾਕ੍ਰਮ ਤਹਿਤ ਅਮਰੀਕੀ ਫ਼ੌਜ ਨੇ ਕਾਬੁਲ ਏਅਰਪੋਰਟ ਦੇ ਬਾਹਰ ਇਕੱਤਰ ਲੋਕਾਂ ਨੂੰ ਜਗ੍ਹਾ ਖਾਲੀ ਕਰਨ ਲਈ ਕਿਹਾ ਹੈ। ਅਮਰੀਕਾ ਨੂੰ ਖਦਸ਼ਾ ਹੈ ਕਿ ਇੱਥੇ ਹਾਲੇ ਹੋਰ ਹਮਲੇ ਹੋ ਸਕਦੇ ਹਨ। ਅਮਰੀਕੀ ਫ਼ੌਜ ਦੀ ਤਾਜ਼ਾ ਕਾਰਵਾਈ ਤੋਂ ਬਾਅਦ ਅੱਤਵਾਦੀ ਬਦਲੇ ਦੀ ਕਾਰਵਾਈ ਲਈ ਵੀ ਹਮਲੇ ਕਰ ਸਕਦੇ ਹਨ।

Vinkmag ad
Share Our Daily Posts

News Desk

Read Previous

Gurdas Maan FIR: ਹੁਣ ਇੰਟਰਨੈੱਟ ਮੀਡੀਆ ’ਤੇ ਪਹੁੰਚਿਆ ਵਿਵਾਦ, ਡੇਰਾ ਬਾਬਾ ਮੁਰਾਦ ਸ਼ਾਹ ਦੀ ਅਪੀਲ – ਨਫ਼ਰਤ ਨਾ ਫੈਲਾਓ

Read Next

16 ਸਾਲਾ ਬੱਚੇ ਦਾ ਕਾਰਨਾਮਾ ! PUBG ਖੇਡਣ ਲਈ ਪਹਿਲਾਂ ਖਾਤੇ ‘ਚੋਂ ਉਡਾਏ 10 ਲੱਖ ਰੁਪਏ, ਮਾਪਿਆਂ ਨੇ ਡਾਂਟਿਆਂ ਤਾਂ ਘਰੋਂ ਭੱਜਿਆ