Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਹੁਣ ਚੰਡੀਗੜ੍ਹ ਆਉਣਗੇ ਹਰੀਸ਼ ਰਾਵਤ, ਕਿਹਾ- ਪਾਰਟੀ ਅਗਵਾਈ ਦਾ ਫ਼ੈਸਲਾ ਅੰਤਿਮ ਹੋਵੇਗਾ

ਚੰਡੀਗੜ੍ਹ/ਏਐੱਨਆਈ : ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ‘ਚ ਰਾਵਤ ਨੇ ਕਿਹਾ ਕਿ ਪੂਰੇ ਮਾਮਲੇ ‘ਚ ਕਾਂਗਰਸ ਅਗਵਾਈ ਦਾ ਫ਼ੈਸਲਾ ਅੰਤਿਮ ਹੋਵੇਗਾ। ਪੰਜਾਬ ਕਾਂਗਰਸ ਦੇ ਇੰਚਾਰਜ ਦੇ ਤੌਰ ‘ਤੇ ਆਪਣੇ ਕੰਮ ਕਰਨ ਨੂੰ ਲੈ ਕੇ ਰਾਵਤ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਨ ਦੇ ਨਿਰਦੇਸ਼ ਦਾ ਪੂਰੀ ਤਰ੍ਹਾਂ ਨਾਲ ਪਾਲਣ ਕਰਨਗੇ। ਉਹ ਹੁਣ ਇਕ-ਦੋ ਦਿਨ ‘ਚ ਚੰਡੀਗੜ੍ਹ ਆਉਣਗੇ। ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਸਾਰੇ ਖੇਮੇ ਦੇ ਆਗੂਆਂ ਨਾਲ ਮਿਲਣਗੇ।

ਦੱਸ ਦੇਈਏ ਕਿ ਪੰਜਾਬ ਕਾਂਗਰਸ ‘ਚ ਮਚੇ ਘਮਸਾਣ ‘ਚ ਅੱਜ ਵੱਡਾ ਫ਼ੈਸਲਾ ਹੋ ਸਕਦਾ ਹੈ। ਪੰਜਾਬ ‘ਚ ਸੀਐੱਮ ਕੈਪਟਨ ਅਮਰਿੰਦਰ ਸਿੰਘ (CM Captain Amarinder Singh) ਖ਼ਿਲਾਫ਼ ਚਾਰ ਮੰਤਰੀਆਂ ਤੇ ਕਰੀਬ ਦੋ ਦਰਜਨ ਵਿਧਾਇਕਾਂ ਬਗਾਵਤ ਵਿਚਕਾਰ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ (Harish Rawat) ਪਾਰਟੀ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ (Rahul Gandhi) ਨੂੰ ਮਿਲਣ ਪਹੁੰਚੇ ਹਨ। ਰਾਤਵ ਨੇ ਸ਼ੁੱਕਰਵਾਰ ਨੂੰ ਪਾਰਟੀ ਦੀ ਕਾਰਜਕਾਰੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੂੰ ਪੰਜਾਬ ਕਾਂਗਰਸ ਦੀ ਹਾਲਤ ਦੇ ਬਾਰੇ ਜਾਣਕਾਰੀ ਦਿੱਤੀ ਸੀ।

ਮੰਨਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਨਾਲ ਹਰੀਸ਼ ਰਾਵਤ ਦੀ ਮੁਲਾਕਾਤ ਪੰਜਾਬ ਕਾਂਗਰਸ ਦੇ ਨਜ਼ਰੀਏ ਤੋਂ ਬੇਹੱਦ ਅਹਿਮ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਆਹਲਾਕਮਾਨ ਨੂੰ ਈਂਟ ਨਾਲ ਈਂਟ ਵਜਾਉਣ ਦੀ ਧਮਕੀ ਵਾਲੇ ਵੀਡੀਓ ਦਾ ਮੁੱਦਾ ਵੀ ਰਾਵਤ ਤੇ ਰਾਹੁਲ ਗਾਂਧੀ ਦੀ ਬੈਠਕ ‘ਚ ਉਠੇਗਾ।

ਜਾਣਕਾਰੀ ਮੁਤਾਬਿਕ ਤਿੰਨ ਦਿਨ ਪਹਿਲਾਂ ਦਿੱਲੀ ਗਏ ਤਿੰਨ ਬਾਗੀ ਮੰਤਰੀ ਵੀ ਆਹਲਾਕਮਾਨ ਨੂੰ ਮਿਲਣ ਦੀ ਕੋਸ਼ਿਸ਼ ‘ਚ ਲੱਗੇ ਹਨ ਪਰ ਉਨ੍ਹਾਂ ਨੂੰ ਨਾ ਤਾਂ ਰਾਹੁਲ ਗਾਂਧੀ ਤੇ ਨਾ ਹੀ ਸੋਨੀਆ ਗਾਂਧੀ ਨਾਲ ਮਿਲਣ ਦਾ ਸਮਾਂ ਦਿੱਤਾ ਜਾ ਰਿਹਾ ਹੈ। ਦੂਜੇ ਪਾਸੇ, ਦੱਸਿਆ ਜਾ ਰਿਹਾ ਹੈ ਕਿ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਬਾਗੀ ਖੇਮੇ ‘ਚ ਨਜ਼ਰ ਆਏ ਵਿਧਾਇਕਾਂ ਨਾਲ ਸਪੰਰਕ ਕਰ ਆਪਣੇ ਪਾਲੇ ‘ਚ ਲਿਆਉਣ ਦੀਆਂ ਕੋਸ਼ਿਸ਼ਾਂ ‘ਚ ਜੁਟੇ ਹਨ।

Vinkmag ad
Share Our Daily Posts

News Desk

Read Previous

16 ਸਾਲਾ ਬੱਚੇ ਦਾ ਕਾਰਨਾਮਾ ! PUBG ਖੇਡਣ ਲਈ ਪਹਿਲਾਂ ਖਾਤੇ ‘ਚੋਂ ਉਡਾਏ 10 ਲੱਖ ਰੁਪਏ, ਮਾਪਿਆਂ ਨੇ ਡਾਂਟਿਆਂ ਤਾਂ ਘਰੋਂ ਭੱਜਿਆ

Read Next

ਸਾਬਕਾ DGP ਸੁਮੇਧ ਸੈਣੀ ਨੂੰ ਵਿਜੀਲੈਂਸ ਬਿਊਰੋ ਦਾ ਨੋਟਿਸ, ਇਕ ਸਤੰਬਰ ਤਕ ਜਾਂਚ ‘ਚ ਸ਼ਾਮਲ ਹੋਣ ਦੇ ਹੁਕਮ