Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਸਾਬਕਾ DGP ਸੁਮੇਧ ਸੈਣੀ ਨੂੰ ਵਿਜੀਲੈਂਸ ਬਿਊਰੋ ਦਾ ਨੋਟਿਸ, ਇਕ ਸਤੰਬਰ ਤਕ ਜਾਂਚ ‘ਚ ਸ਼ਾਮਲ ਹੋਣ ਦੇ ਹੁਕਮ

ਮੋਹਾਲੀ : ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀਆਂ ਮੁਸ਼ਕਲਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਜਾਂਚ ਵਿਚ ਸ਼ਾਮਲ ਹੋਣ ਦਾ ਨੋਟਿਸ ਜਾਰੀ ਕੀਤਾ ਹੈ। ਨੋਟਿਸ ‘ਚ ਸੈਣੀ ਨੂੰ ਆਗਾਮੀ ਇਕ ਸਤੰਬਰ ਤਕ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।

ਪੰਜਾਬ ਵਿਜੀਲੈਂਸ ਬਿਊਰੋ ਦੇ ਐੱਸਪੀ ਹਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਨੋਟਿਸ ਸੈਣੀ ਨੂੰ ਚੰਡੀਗੜ੍ਹ ਦੇ ਸੈਕਟਰ-20 ਸਥਿਤ ਆਵਾਸ ‘ਤੇ ਭੇਜ ਦਿੱਤਾ ਗਿਆ ਹੈ। ਹੁਣ ਸੈਣੀ ਇਕ ਸਤੰਬਰ ਤਕ ਕਦੀ ਵੀ ਇਨਵੈਸਟੀਗੇਸ਼ਨ ਜੁਆਇਨ ਕਰ ਸਕਦੇ ਹਨ। ਧਿਆਨ ਰਹੇ ਕਿ ਇਹ ਮਾਮਲਾ ਸਾਬਕਾ ਡੀਜੀਪੀ ਸੁਮੇਧ ਸੈਣੀ ਵੱਲੋਂ ਚੰਡੀਗੜ੍ਹ ਸਥਿਤ ਸੈਕਟਰ-20 ‘ਚ ਕੋਠੀ ਖਰੀਦਣ ਨਾਲ ਸੰਬੰਧਤ ਹੈ ਜਿਸ ਵਿਚ ਸੈਣੀ ਕਿਰਾਏਦਾਰ ਬਣ ਕੇ ਰਹਿ ਰਹੇ ਹਨ। ਵਿਜੀਲੈਂਸ ਨੇ ਕੋਰਟ ‘ਚ ਅਰਜ਼ੀ ਦਾਖ਼ਲ ਕਰ ਕੇ ਉਕਤ ਜਾਇਦਾਦ ਕੁਰਕ ਕਰਨ ਦੀ ਮੰਗ ਕੀਤੀ ਹੈ। ਚੰਡੀਗੜ੍ਹ ਦੇ ਸੈਕਟਰ 20 ‘ਚ ਮਕਾਨ ਕੁਰਕ ਕਰਨ ਦੇ ਹੁਕਮ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ 16 ਜੁਲਾਈ ਨੂੰ ਜਾਰੀ ਕੀਤੇ ਗਏ ਸਨ।

ਅਦਾਲਤ ਨੇ ਸੈਣੀ ਨੂੰ ਮਾਮਲੇ ਦੀ ਕਾਰਵਾਈ ਤਕ ਅਦਾਲਤ ਦੇ ਨਾਲ ਮਾਸਿਕ ਕਿਰਾਇਆ ਢਾਈ ਲੱਖ ਜਮ੍ਹਾਂ ਕਰਨ ਦਾ ਵੀ ਨਿਰਦੇਸ਼ ਦਿੱਤਾ ਸੀ। 20 ਅਗਸਤ ਨੂੰ ਵਿਜੀਲੈਂਸ ਬਿਊਰੋ ਨੇ ਸੈਣੀ ਨੂੰ ਮੋਹਾਲੀ ਜ਼ਿਲ੍ਹੇ ਦੇ ਕੁਰਾਲੀ ‘ਚ ਇਕ ਜ਼ਮੀਨ ਦੀ ਧੋਖਾਧੜੀ ਨਾਲ ਸੰਬੰਧਤ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਹੁਕਮਾਂ ਤੋਂ ਜ਼ਮਾਨਤ ਦੇ ਦਿੱਤੀ ਗਈ ਸੀ। ਪੰਜਾਬ ਸਰਕਾਰ ਤੇ ਵਿਜੀਲੈਂਸ ਬਿਊਰੋ ‘ਤੇ ਸੈਣੀ ਦੇ ਕੇਸ ਨੂੰ ਸਹੀ ਤਰੀਕੇ ਨਾਲ ਹੈਂਡਲ ਨਾ ਕਰਨ ਦੇ ਦੋਸ਼ ਲੱਗੇ ਸਨ। ਹਾਲਾਂਕਿ ਸੈਣੀ ਨੂੰ ਮਿਲੀ ਜ਼ਮਾਨਤ ਦੇ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਆ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ।

Vinkmag ad
Share Our Daily Posts

News Desk

Read Previous

ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਹੁਣ ਚੰਡੀਗੜ੍ਹ ਆਉਣਗੇ ਹਰੀਸ਼ ਰਾਵਤ, ਕਿਹਾ- ਪਾਰਟੀ ਅਗਵਾਈ ਦਾ ਫ਼ੈਸਲਾ ਅੰਤਿਮ ਹੋਵੇਗਾ

Read Next

ਨਵੀਂ ਗੈਲਰੀ, ਰੈਨੋਵੇਟਿਡ ਸ਼ਹੀਦੀ ਖੂਹ ਨਾਲ ਡੇਢ ਸਾਲ ਬਾਅਦ ਖੁੱਲ੍ਹਿਆ ਜਲ੍ਹਿਆਂਵਾਲਾ ਬਾਗ, ਦੇਖੋ ਤਸਵੀਰਾਂ