Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਕਿਸਾਨਾਂ ਨੇ ਜਲੰਧਰ-ਦਿੱਲੀ ਨੈਸ਼ਨਲ ਹਾਈਵੇ ਕੀਤਾ ਜਾਮ, ਸੈਂਕੜੇ ਵਾਹਨ ਫਸੇ, ਦੇਖੋ ਤਸਵੀਰਾਂ

ਜਲੰਧਰ : ਹਰਿਆਣਾ ਦੇ ਕਰਨਾਲ ਵਿਚ ਬੀਤੇ ਦਿਨ ਖੱਟਰ ਸਰਕਾਰ ਦੇ ਹੁਕਮਾਂ ‘ਤੇ ਟੋਲ ਪਲਾਜ਼ੇ ਉੱਪਰ ਧਰਨਾ ਦੇ ਰਹੇ ਕਿਸਾਨਾਂ ਉੱਪਰ ਜ਼ਬਰਦਸਤ ਲਾਠੀਚਾਰਜ ਕਰਨ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨਾਂ ਨੇ 12 ਤੋਂ 2 ਵਜੇ ਤਕ ਪੀਏਪੀ ਚੌਕ (PAP Chowk) ਜਾਮ ਕਰ ਦਿੱਤਾ ਹੈ ਜਿਸ ਨਾਲ ਜਲੰਧਰ-ਦਿੱਲੀ ਨੈਸ਼ਨਲ ਹਾਈਵੇ ਜਾਮ ਹੋ ਗਿਆ। ਸੈਂਕੜੇ ਵਾਹਨ ਫਸ ਗਏ ਹਨ। ਸਭ ਤੋਂ ਵੱਧ ਪਰੇਸ਼ਾਨੀ ਅੰਮ੍ਰਿਤਸਰ ਤੇ ਲੁਧਿਆਣਾ ਜਾਣ ਵਾਲੇ ਯਾਤਰੀਆਂ ਨੂੰ ਹੋਵੇਗੀ।

ਜ਼ਿਕਰਯੋਗ ਹੈ ਕਿ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਮਰਾ ਤੇ ਜ਼ਿਲ੍ਹਾ ਯੂਥ ਪ੍ਰਧਾਨ ਅਮਰਜੋਤ ਸਿੰਘ ਜੋਤੀ ਨੇ ਦੱਸਿਆ ਸੀ ਕਿ ਖੱਟਰ ਸਰਕਾਰ ਨੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਕਿਸਾਨਾਂ ਉਪਰ ਅੰਨ੍ਹੇਵਾਹ ਤਸ਼ੱਦਦ ਢਾਹਿਆ ਗਿਆ ਹੈ ਜਿਸ ਕਾਰਨ ਕਿਸਾਨਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਤਸ਼ੱਦਦ ਦੇ ਵਿਰੋਧ ‘ਚ ਅੱਜ ਦੁਪਹਿਰ 12 ਤੋਂ 2 ਵਜੇ ਤਕ ਪੀਏਪੀ ਚੌਕ ‘ਚ ਧਰਨਾ ਦਿੱਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਸੋਮਵਾਰ ਨੂੰ ਪੰਜਾਬ ‘ਚ ਭਾਜਪਾ ਆਗੂਆਂ ਦਾ ਦਫ਼ਤਰ ਘੇਰਨ ਦਾ ਵੀ ਐਲਾਨ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ 25 ਸਤੰਬਰ ਨੂੰ ਭਾਰਤ ਬੰਦ ਦੀ ਵੀ ਕਾਲ ਦਿੱਤੀ ਹੋਈ ਹੈ।

ਹਰਿਆਣਾ ਦੇ ਕਰਨਾਲ ‘ਚ ਸ਼ਨਿਚਰਵਾਰ ਨੂੰ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ‘ਚ ਐਤਵਾਰ ਨੂੰ ਸੂਬੇ ਭਰ ‘ਚ ਕਿਸਾਨ ਚੱਕਾ ਜਾਮ ਕਰਨਗੇ। ਜਲੰਧਰ ‘ਚ ਕਿਸਾਨ ਸੰਗਠਨ ਭਾਰਤੀ ਕਿਸਾਨ ਯੂਨੀਅ ਰਾਜਪਾਲ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ 2 ਘੰਟੇ ਲਈ ਚੱਕਾ ਜਾਮ ਕੀਤਾ ਜਾਵੇਗਾ। ਯੂਥ ਪ੍ਰਧਾਨ ਅਮਰਜੋਤ ਸਿੰਘ ਨੇ ਕਿਹਾ ਕਿ ਹਰਿਆਣਾ ਦੇ ਕਰਨਾਲ ‘ਚ ਕਿਸਾਨਾਂ ‘ਤੇ ਲਾਠੀਚਾਰਜ ਦੇ ਵਿਰੋਧ ‘ਚ ਸੰਯੁਕਤ ਕਿਸਾਨ ਮੋਰਚੇ ਨਾਲ ਜੁੜੇ ਕਿਸਾਨ ਸੰਗਠਨ ਪੀਏਪੀ ਚੌਕ ‘ਤੇ ਦੁਪਹਿਰੇ 12 ਤੋਂ 2 ਵਜੇ ਤਕ ਪ੍ਰਦਰਸ਼ਨ ਕਰਨਗੇ।

Vinkmag ad
Share Our Daily Posts

News Desk

Read Previous

ਅਮਰੀਕੀ ਦੂਤਘਰ ਵਲੋਂ ਅਮਰੀਕੀਆਂ ਨੂੰ ਕਾਬੁਲ ਹਵਾਈ ਅੱਡਾ ਛੱਡਣ ਦੀ ਅਪੀਲ, ਹਮਲਾ ਹੋਣ ਦਾ ਖ਼ਤਰਾ ਵਧਿਆ

Read Next

ਸੁਖਬੀਰ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿੰਨ ਹੋਰ ਉਮੀਦਵਾਰਾਂ ਦੇ ਨਾਂ ਐਲਾਨੇ