Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਸੁਖਬੀਰ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿੰਨ ਹੋਰ ਉਮੀਦਵਾਰਾਂ ਦੇ ਨਾਂ ਐਲਾਨੇ

ਬਠਿੰਡਾ : ਸਾਲ 2022 ‘ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਨੇ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਪਾਰਟੀ ਟਿਕਟਾਂ ਦਾ ਐਲਾਨ ਵੀ ਕਰਨ ਲੱਗੇ ਹਨ। ਸੁਖਬੀਰ ਬਾਦਲ ਨੇ ਭੁੱਚੋ ਮੰਡੀ ਤੋਂ ਦਰਸ਼ਨ ਸਿੰਘ ਕੋਟ ਫੱਤਾ, ਬਠਿੰਡਾ ਦਿਹਾਤੀ ਤੋਂ ਪ੍ਰਕਾਸ਼ ਸਿੰਘ ਭੱਟੀ ਤੇ

ਰਾਮਪੁਰਾ ਫੂਲ ਤੋਂ ਸਿਕੰਦਰ ਸਿੰਘ ਮਲੂਕਾ ਉਮੀਦਵਾਰ ਹੋਣਗੇ।

ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਸਬੰਧੀ ਕਈ ਮਹੀਨਿਆਂ ਤੋਂ ਚਰਚਾ ਸੀ ਕਿ ਉੱਥੋਂ ਚੋਣ ਸਿਕੰਰ ਸਿੰਘ ਮਲੂਕਾ ਖ਼ੁਦ ਲੜਨਗੇ ਜਾਂ ਫਿਰ ਉਨ੍ਹਾਂ ਦਾ ਬੇਟਾ ਗੁਰਪ੍ਰੀਤ ਸਿੰਘ ਮਲੂਕਾ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿਕੰਦਰ ਸਿੰਘ ਮਲੂਕਾ ਨੂੰ ਪਿਛਲੇ ਕਈ ਮਹੀਨਿਆਂ ਤੋਂ ਮੌੜ ਹਲਕੇ ਦੀ ਜ਼ਿੰਮੇਵਾਰੀ ਵੀ ਸੌਂਪੀ ਹੋਈ ਸੀ। ਪਾਰਟੀ ਉਮੀਦਵਾਰਾਂ ਦੇ ਐਲਾਨਾਂ ਦੇ ਨਾਲ ਹੀ ਇਨ੍ਹਾਂ ਚਰਚਿਆਂ ‘ਤੇ ਵਿਰਾਮ ਲੱਗ ਗਿਆ ਹੈ। ਉੱਥੇ ਹੀ ਭੁੱਚੋ ਮੰਡੀ ਵਿਧਾਨ ਸਭ ਹਲਕੇ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੂੰ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਗਿਆ ਹੈ ਜਦਕਿ ਉਹ ਬਠਿੰਡਾ ਦੇਹਾਤੀ ਖੇਤਰ ਤੋਂ ਚੋਣ ਲੜਨ ਦੇ ਚਾਹਵਾਨ ਸਨ। ਇੱਥੋਂ ਦੋ ਵਾਰ ਉਹ ਚੋਣ ਲੜ ਚੁੱਕੇ ਹਨ, ਪਰ ਪਿਛਲੀਆਂ ਵਿਧਾਨ ਸਭਾ ਚੋਣਾਂ ਵੇਲੇ ਉਨ੍ਹਾਂ ਨੂੰ ਇੱਥੋਂ ਮਲੋਟ ਭੇਜ ਦਿੱਤਾ ਗਿਆ ਸੀ। ਇੱਥੇ ਉਹ ਚੋਣ ਹਾਰ ਗਏ ਸਨ। ਹੁਣ ਉਨ੍ਹਾਂ ਨੇ ਬਠਿੰਡਾ ਦੇਹਾਤੀ ਖੇਤਰ ‘ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ, ਪਰ ਉਨ੍ਹਾਂ ਦਾ ਹਲਕਾ ਮੁੜ ਬਦਲ ਦਿੱਤਾ ਗਿਆ ਹੈ। ਉਨ੍ਹਾਂ ਨੂੰ ਬਠਿੰਡਾ ਦੇਹਾਤੀ ਦੀ ਬਜਾਏ ਭੁੱਚੋ ਮੰਡੀ ਤੋਂ ਉਮੀਦਵਾਰ ਐਲਾਨਿਆ ਗਿਆ ਹੈ।

ਬਠਿੰਡਾ ਦੇਹਾਤੀ ਖੇਤਰ ਤੋਂ ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਅਮਿਤ ਰਤਨ ਕੋਟਫੱਤਾ ਨੂੰ ਟਿਕਟ ਦਿੱਤੀ ਗਈ ਸੀ ਪਰ ਉਹ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਨੂੰ ਕੱਢ ਦਿੱਤਾ ਸੀ। ਹੁਣ ਬਠਿੰਡਾ ਦੇਹਾਤੀ ਹਲਕੇ ਤੋਂ ਪ੍ਰਕਾਸ਼ ਸਿੰਘ ਭੱਟੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਉਹ ਪਹਿਲਾਂ ਕੋਟਕਪੂਰਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਹਿ ਚੁੱਕੇ ਹਨ ਤੇ ਕਾਂਗਰਸ ਦੀ ਟਿਕਟ ‘ਤੇ ਵੀ ਚੋਣ ਲੜ ਚੁੱਕੇ ਹਨ। ਬਾਅਦ ਵਿਚ ਉਹ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ ਸਨ ਤੇ ਹੁਣ ਬਠਿੰਡਾ ਦੇਹਾਤੀ ਹਲਕੇ ਤੋਂ ਉਮੀਦਵਾਰ ਬਣਾਏ ਗਏ ਹਨ।

Vinkmag ad
Share Our Daily Posts

News Desk

Read Previous

ਕਿਸਾਨਾਂ ਨੇ ਜਲੰਧਰ-ਦਿੱਲੀ ਨੈਸ਼ਨਲ ਹਾਈਵੇ ਕੀਤਾ ਜਾਮ, ਸੈਂਕੜੇ ਵਾਹਨ ਫਸੇ, ਦੇਖੋ ਤਸਵੀਰਾਂ

Read Next

ਕੋਰੋਨਾ ਦੀ ਤੀਜੀ ਲਹਿਰ ਦਾ ਡਰ, ਸ਼ੈਡਿਊਲ ਇੰਟਰਨੈਸ਼ਨਲ ਫਲਾਈਟ 30 ਸਤੰਬਰ ਤਕ ਸਸਪੈਂਡ, ਪੂਰੀ ਰਿਪੋਰਟ