Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਛੋਟੀ ਭੈਣ ਨੂੰ ਘੂਰਨ ਤੋਂ ਰੋਕਿਆ ਤਾਂ ਪੂਰੇ ਪਰਿਵਾਰ ਦੀ ਕਰ ਦਿੱਤੀ ਕੁੱਟਮਾਰ, ਮੁਟਿਆਰਾਂ ਦੇ ਕੱਪੜੇ ਪਾੜੇ

ਲੁਧਿਆਣਾ : ਨਸ਼ੇ ‘ਚ ਟੱਲੀ ਨੌਜਵਾਨਾਂ ਨੂੰ ਨਾਬਾਲਗ ਲੜਕੀ ਨੂੰ ਘੂਰਨ ਤੋਂ ਰੋਕਿਆ ਗਿਆ ਤਾਂ ਤੈਸ਼ ‘ਚ ਆਏ ਮੁਲਜ਼ਮਾਂ ਨੇ ਪੂਰੇ ਪਰਿਵਾਰ ਦੀ ਕੁੱਟਮਾਰ ਕਰ ਦਿੱਤੀ। ਏਨਾ ਹੀ ਨਹੀਂ ਦੋਵਾਂ ਨੌਜਵਾਨਾਂ ਨੇ ਲੜਕੀਆਂ ਦੇ ਕੱਪੜੇ ਪਾੜ ਦਿੱਤੇ। ਇਸ ਮਾਮਲੇ ‘ਚ ਥਾਣਾ ਦੁੱਗਰੀ ਦੀ ਪੁਲਿਸ ਨੇ ਭਾਈ ਹਿੰਮਤ ਸਿੰਘ ਨਗਰ ਦੀ ਰਹਿਣ ਵਾਲੀ ਲੜਕੀ ਦੇ ਬਿਆਨਾਂ ਉਪਰ ਭਾਈ ਹਿੰਮਤ ਸਿੰਘ ਨਗਰ ਗਲੀ ਨੰਬਰ ਪੰਜ ਦੇ ਵਾਸੀ ਹਰਪ੍ਰੀਤ ਕੁਮਾਰ ਤੇ ਭਾਈ ਹਿੰਮਤ ਸਿੰਘ ਨਗਰ ਗਲੀ ਨੰਬਰ ਚਾਰ ਦੇ ਵਾਸੀ ਸੰਜੀਵ ਕੁਮਾਰ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਜਾਣਕਾਰੀ ਦਿੰਦਿਆਂ ਮੁਟਿਆਰ ਨੇ ਦੱਸਿਆ ਕਿ ਰਾਤ ਸਾਢੇ ਅੱਠ ਵਜੇ ਦੇ ਕਰੀਬ ਉਹ ਆਪਣੀ ਛੋਟੀ ਭੈਣ ਨਾਲ ਘਰ ਵਿਚ ਮੌਜੂਦ ਸੀ।

ਘਰ ਦੇ ਬਾਹਰ ਖੜ੍ਹੇ ਦੋਵੇਂ ਨੌਜਵਾਨ ਨੇ ਸ਼ਰਾਬੀ ਹਾਲਤ ਵਿਚ ਲੜਕੀਆਂ ਨੂੰ ਘੂਰਨ ਲੱਗ ਪਏ। ਅਜਿਹਾ ਕਰਨ ਤੋਂ ਰੋਕਿਆ ਗਿਆ ਤਾਂ ਮੁਲਜ਼ਮਾਂ ਨੇ ਲੜਕੀਆਂ ਦੇ ਕੱਪੜੇ ਪਾੜ ਦਿੱਤੇ। ਥੋੜ੍ਹੀ ਦੇਰ ਬਾਅਦ ਲੜਕੀਆਂ ਦਾ ਭਰਾ ਦੋ ਭੈਣਾਂ ਤੇ ਮਾਂ ਵੀ ਮੌਕੇ ‘ਤੇ ਆ ਗਏ।ਕੁੱਟਮਾਰ ਕਰ ਰਹੇ ਨੌਜਵਾਨਾਂ ਕੋਲੋਂ ਜਦੋਂ ਉਨ੍ਹਾਂ ਨੇ ਲੜਕੀਆਂ ਨੂੰ ਛੁਡਵਾਉਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਉਨ੍ਹਾਂ ਦੀ ਵੀ ਬੁਰੀ ਤਰ੍ਹਾਂ ਕੁੱਟਮਾਰ ਕਰ ਦਿੱਤੀ। ਰੌਲਾ ਪਾਉਣ ‘ਤੇ ਦੋਵੇਂ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਇਸ ਮਾਮਲੇ ‘ਚ ਜਾਂਚ ਅਧਿਕਾਰੀ ਏਐਸਆਈ ਸੁਰਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਹਰਪ੍ਰੀਤ ਕੁਮਾਰ ਅਤੇ ਸੰਜੀਵ ਕੁਮਾਰ ਦੇ ਖਿਲਾਫ ਐੱਫ ਆਈ ਆਰ ਦਰਜ ਕਰ ਲਈ ਹੈ। ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ

 

Vinkmag ad
Share Our Daily Posts

News Desk

Read Previous

ਕੋਰੋਨਾ ਦੀ ਤੀਜੀ ਲਹਿਰ ਦਾ ਡਰ, ਸ਼ੈਡਿਊਲ ਇੰਟਰਨੈਸ਼ਨਲ ਫਲਾਈਟ 30 ਸਤੰਬਰ ਤਕ ਸਸਪੈਂਡ, ਪੂਰੀ ਰਿਪੋਰਟ

Read Next

ਦੂਜੇ ਦਿਨ ਸਿੱਖਿਆ ਮੰਤਰੀ ਦਾ ਘਿਰਾਓ ਕਰਨ ਆਏ ਅਧਿਆਪਕਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ, ਸਿੰਗਲਾ ਨੇ ਦਿੱਤਾ ਭਰੋਸਾ, ਕਿਹਾ- ਖਾਲੀ ਅਸਾਮੀਆਂ ਨੂੰ ਜਲਦ ਭਰ ਦਿੱਤਾ ਜਾਵੇਗਾ