Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਦੂਜੇ ਦਿਨ ਸਿੱਖਿਆ ਮੰਤਰੀ ਦਾ ਘਿਰਾਓ ਕਰਨ ਆਏ ਅਧਿਆਪਕਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ, ਸਿੰਗਲਾ ਨੇ ਦਿੱਤਾ ਭਰੋਸਾ, ਕਿਹਾ- ਖਾਲੀ ਅਸਾਮੀਆਂ ਨੂੰ ਜਲਦ ਭਰ ਦਿੱਤਾ ਜਾਵੇਗਾ

ਭਵਾਨੀਗੜ੍ਹ : ਰੋਜ਼ਗਾਰ ਪ੍ਰ‍ਾਪਤੀ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਬੀਐੱਡ ਟੈੱਟ ਪਾਸ ਅਧਿਆਪਕਾਂ ਨੇ ਅੱਜ ਐਤਵਾਰ ਨੂੰ ਲਗਾਤਾਰ ਦੂਜੇ ਦਿਨ ਭਵਾਨੀਗੜ੍ਹ ‘ਚ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਪਰੰਤੂ ਪਹਿਲਾਂ ਦੀ ਮੁਸਤੈਦ ਖੜੀ ਪੁਲਿਸ ਨੇ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਖਿਲਾਫ਼ ਨਾਅਰੇ ਮਾਰਦੇ ਅਧਿਆਪਕਾਂ ਨੂੰ ਹਿਰਾਸਤ ਵਿੱਚ ਲੈ ਲਿਆ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਵੀ ਬੀਐੱਡ ਟੈੱਟ ਪਾਸ ਅਧਿਆਪਕਾਂ ਨੇ ਸਿੱਖਿਆ ਮੰਤਰੀ ਸਿੰਗਲਾ ਦਾ ਫੱਗੂਵਾਲਾ ਵਿਖੇ ਵਿਰੋਧ ਕੀਤਾ ਸੀ। ਅੱਜ ਨੇੜਲੇ ਪਿੰਡ ਕਾਕੜਾ ਵਿਖੇ 75 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਸਪੋਰਟਸ ਪਾਰਕ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ। ਸਿੰਗਲਾ ਦੇ ਸਮਾਗਮ ’ਚ ਪੁੱਜਣ ਤੋਂ ਠੀਕ ਪੰਜ ਕੁ ਮਿੰਟ ਪਹਿਲਾਂ ਬੇਰੁਜ਼ਗਾਰ ਅਧਿਆਪਕ ਵੀ ਸਮਾਗਮ ਵਾਲੀ ਥਾਂ ‘ਤੇ ਆ ਪੁੱਜੇ ਜਿਨ੍ਹਾਂ ਨੇ ਸਮਾਗਮ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਅਧਿਆਪਕਾਂ ਨੂੰ ਜਬਰਦਸਤੀ ਚੁੱਕ ਕੇ ਬੱਸ ‘ਚ ਬਿਠਾ ਲਿਆ ਤੇ ਥਾਣੇ ਲਿਜਾ ਕੇ ਬੰਦ ਕਰ ਦਿੱਤਾ।

ਇਸ ਮੌਕੇ ਬੇਰੁਜ਼ਗਾਰ ਅਧਿਆਪਕ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਰੋਸ ਪ੍ਰਗਟਾਉੰਦਿਆ ਕਿਹਾ ਕਿ ਸਿੱਖਿਆ ਮੰਤਰੀ ਦੀ ਕੋਠੀ ਦੇ ਗੇਟ ‘ਤੇ ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਪੱਕਾ ਮੋਰਚੇ ਲਗਾਇਆ ਗਿਆ ਹੈ ਉੱਥੇ ਹੀ ਦੂਜੇ ਪਾਸੇ ਸਮਾਜਿਕ ਸਿੱਖਿਆ, ਹਿੰਦੀ ਤੇ ਪੰਜਾਬੀ ਅਧਿਆਪਕਾਂ ਦੀਆਂ ਅਸਾਮੀਆਂ ਭਰਨ ਦੀ ਮੰਗ ਨੂੰ ਲੈ ਕੇ ਇਸ 21 ਅਗਸਤ ਤੋਂ ਸੰਗਰੂਰ ਵਿਖੇ ਉਨ੍ਹਾਂ ਦਾ ਸਾਥੀ ਸਿਵਲ ਹਸਪਤਾਲ ਦੀ ਪਾਣੀ ਵਾਲੀ ਟੈਂਕੀ ਉੱਤੇ ਚੜ੍ਹ ਕੇ ਬੈਠਾ ਹੋਇਆ ਹੈ। ਆਗੂਆਂ ਨੇ ਕਿਹਾ ਕਿ ਯੂਨੀਅਨ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ ਕਿ ਜਦੋਂ ਤੱਕ ਸਰਕਾਰ ਰੋਜਗਾਰ ਸਬੰਧੀ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀੰ ਕਰਦੀ ਸਰਕਾਰ ਦਾ ਵਿਰੋਧ ਕਰਦਿਆਂ ਸਿੱਖਿਆ ਮੰਤਰੀ ਦਾ ਹਰੇਕ ਸਮਾਗਮ ‘ਚ ਘਿਰਾਓ ਕੀਤਾ ਜਾਵੇਗਾ। ਕਾਕੜਾ ਵਿਖੇ ਸਿੱਖਿਆ ਮੰਤਰੀ ਦੇ ਸਮਾਗਮ ਦੇ ਬਾਹਰ ਪੁਲਿਸ ਵੱਲੋਂ ਅਧਿਆਪਕ ਯੂਨੀਅਨ ਦੇ ਆਗੂ ਗੁਰਮੇਲ ਸਿੰਘ ਬਰਗਾੜੀ, ਸੁਖਜੀਤ ਸਿੰਘ ਬੀਰ ਖੁਰਦ, ਗੁਰਪ੍ਰੀਤ ਸਿੰਘ ਗਾਜੀਪੁਰ, ਲੇਖ ਸਿੰਘ ਗੁਰੁਹਰਸਹਾਏ, ਅਮਨ ਕੌਰ ਬਠਿੰਡਾ, ਕੰਵਲਜੀਤ ਕੌਰ ਬਠਿੰਡਾ ਨੂੰ ਗ੍ਰਿਫਤਾਰ ਕੀਤਾ।

 

Vinkmag ad
Share Our Daily Posts

News Desk

Read Previous

ਛੋਟੀ ਭੈਣ ਨੂੰ ਘੂਰਨ ਤੋਂ ਰੋਕਿਆ ਤਾਂ ਪੂਰੇ ਪਰਿਵਾਰ ਦੀ ਕਰ ਦਿੱਤੀ ਕੁੱਟਮਾਰ, ਮੁਟਿਆਰਾਂ ਦੇ ਕੱਪੜੇ ਪਾੜੇ

Read Next

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਯਾਦ ‘ਚ ਸਮਾਗਮ