Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਹਰਿਆਣਾ ਸਰਕਾਰ ਦੀ ਕਾਰਵਾਈ ਖ਼ਿਲਾਫ਼ ਕਿਸਾਨਾਂ ਨੇ ਬੜੌਦੀ ਟੋਲ ਪਲਾਜ਼ਾ ਕੀਤਾ ਜਾਮ

ਕੁਰਾਲੀ : ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਤੇ ਕੀਤੇ ਗਏ ਅੱਤਿਆਚਾਰ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਇਲਾਕੇ ਦੇ ਕਿਸਾਨਾਂ ਵੱਲੋਂ ਸ਼ਾਤ ਮਈ ਤਰੀਕੇ ਨਾਲ ਰੋਸ ਪ੍ਰਗਟ ਕਰਦੇ ਹੋਏ ਬੜੌਦੀ ਟੋਲ ਪਲਾਜ਼ੇ ‘ਤੇ ਦੋ ਘੰਟਿਆਂ ਲਈ ਚੱਕਾ ਜਾਮ ਕੀਤਾ ਗਿਆ। ਇਸੇ ਦੌਰਾਨ ਕਿਸਾਨਾਂ ਨੇ ਹਰਿਆਣਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਹਰਿਆਣਾ ਸਰਕਾਰ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ।

ਇਸ ਸਬੰਧੀ ਹਰਿਆਣਾ ਸਰਕਾਰ ਵੱਲੋਂ ਸਾਂਤਮਈ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੌਰਾਨ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਜ਼ਖ਼ਮੀ ਹੋ ਗਏ ਸਨ। ਇਸੇ ਦੌਰਾਨ ਪੁਲਿਸ ਵੱਲੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਜਿਸ ਦੇ ਰੋਸ ਵੱਲੋਂ ਕਿਸਾਨ ਮੋਰਚੇ ਵੱਲੋਂ ਸਮੂਹ ਭਾਰਤ ਵਿਚ ਦੋ ਘੰਟੇ ਲਈ ਕੌਮੀ ਮਾਰਗ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ।

ਅੱਜ ਇਲਾਕੇ ਦੇ ਕਿਸਾਨਾਂ ਵੱਲੋਂ ਸਿਸਵਾਂ ਮਾਰਗ ਤੇ ਪੈਂਦੇ ਬੜੌਦੀ ਟੋਲ ਪਲਾਜ਼ੇ ਵਿਖੇ ਦੋ ਘੰਟਿਆਂ ਲਈ ਜਾਮ ਲਾਏ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਦੌਰਾਨ ਇਲਾਕੇ ਦੇ ਕਿਸਾਨ ਆਗੂਆਂ ਹਰਨੇਕ ਸਿੰਘ ਮਾਵੀ, ਗੁਰਮੀਤ ਸਿੰਘ ਸ਼ਾਂਟੂ, ਸੁਖਦੇਵ ਸਿੰਘ ਕੰਸਾਲਾ , ਰਵਿੰਦਰ ਸਿੰਘ ਵਜੀਦਪੁਰ, ਦਲਵਿੰਦਰ ਸਿੰਘ ਬੈਨੀਪਾਲ, ਹਰਜੀਤ ਸਿੰਘ ਢਕੋਰਾਂ, ਸਿੰਗਾਰਾ ਸਿੰਘ, ਰਵਿੰਦਰ ਸਿੰਘ ਬੈਂਸ ਤੇ ਹਰਜੀਤ ਸਿੰਘ ਹਰਮਨ ਆਦਿ ਕਿਸਾਨਾਂ ਆਗੂਆਂ ਨੇ ਸੰਬੋਧਨ ਦੌਰਾਨ ਹਰਿਆਣਾ ਸਰਕਾਰ ਦੀ ਕਿਸਾਨਾਂ ਖਿਲਾਫ਼ ਕੀਤੇ ਗਏ ਲਾਠੀਚਾਰਜ ਤੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਦੀ ਸਖ਼ਤ ਸ਼ਬਦਾ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰਾਂ ਦੇ ਜ਼ੁਲਮ ਉਨ੍ਹਾਂ ਨੂੰ ਹੋਰ ਵੀ ਬਲ ਦਿੰਦੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਜਿੰਨਾ ਮਰਜ਼ੀ ਧੱਕਾ ਕਰ ਲਵੇ ਪਰ ਕਿਸਾਨ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਿਸਾਨ ਮਾਰੂ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਆਪਣੇ ਘਰ ਬੈਠਣਗੇ । ਇਸੇ ਦੌਰਾਨ ਜਸਮੇਰ ਸਿੰਘ ਬਾਠ ਤੇ ਮਨਿੰਦਰ ਸਿੰਘ ਪੰਜੋਲਾ ਨੇ ਢਾਡੀ ਜਥੇ ਨੇ ਗੁਰਬਾਣੀ ਦੀਆਂ ਵਾਰਾਂ ਪੇਸ਼ ਕੀਤੀਆਂ ਅਤੇ ਇਸ ਮੌਕੇ ਕਿਸਾਨਾਂ ਵੱਲੋਂ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਦਰਸ਼ਨ ਸਿੰਘ ਖੇੜਾ, ਗੁਰਦੀਪ ਸਿੰਘ ਮਹਿਰਮਪੁਰ, ਗੁਰਸ਼ਰਨ ਸਿੰਘ ਨੱਗਲ, ਬਲਿਹਾਰ ਸਿੰਘ ਮੰਧੋ, ਰਵਿੰਦਰ ਸਿੰਘ ਬਿੰਦਾ, ਲਖਵੀਰ ਸਿੰਘ ਜੰਟੀ, ਹਰਨੇਕ ਸਿੰਘ ਤੱਕੀਪੁਰ, ਲਾਲਾ ਸਲੇਮਪੁਰ, ਤੇਜਿੰਦਰ ਸਿੰਘ ਨਗਲੀਆਂ ਤੇ ਜੈਮਲ ਸਿੰਘ ਰਾਣਾ ਮਾਜਰੀ ਆਦਿ ਇਲਾਕੇ ਦੇ ਕਿਸਾਨ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਯਾਦ ‘ਚ ਸਮਾਗਮ

Read Next

ਕਿਸਾਨਾਂ ’ਤੇ ਬੇਰਹਿਮੀ ਨਾਲ ਲਾਠੀਚਾਰਜ ਕਰਨ ਦਾ ਹੁਕਮ ਦੇਣ ਵਾਲੇ ਐੱਸਡੀਐੱਮ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਮਾਮਲਾ ਭਖਿਆ