Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਪਾਕਿ ਤੋਂ ਹਥਿਆਰ ਮੰਗਵਾਉਣ ਵਾਲੇ ਗੈਂਗਸਟਰ ਅਰਸ਼ਦੀਪ ਦਾ ਭਰਾ ਬਲਦੀਪ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ

ਮੋਗਾ : ਮੋਗਾ ਪੁਲਿਸ ਨੇ ਕਾਰੋਬਾਰੀਆਂ ਕੋਲੋਂ ਰੰਗਦਾਰੀ ਮੰਗਣ ਤੇ ਜਾਨਲੇਵਾ ਹਮਲਾ ਕਰਵਾ ਕੇ ਦਹਿਸ਼ਤ ਫੈਲਾਉਣ ਵਾਲੇ ਏ-ਸ਼੍ਰੇਣੀ ਦੇ ਗੈਂਗਸਟਰ ਅਰਸ਼ਦੀਪ ਸਿੰਘ ਦੇ ਭਰਾ ਬਲਦੀਪ ਸਿੰਘ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕਰਨ ’ਚ ਕਾਮਯਾਬੀ ਹਾਸਲ ਕੀਤੀ ਹੈ। ਅਦਾਲਤ ਵੱਲੋਂ ਭਗੌੜਾ ਐਲਾਨਿਆ ਬਲਦੀਪ ਸਟਡੀ ਵੀਜ਼ਾ ’ਤੇ ਕੈਨੇਡਾ ਭੱਜਣ ਦੀ ਤਾਕ ’ਚ ਸੀ। ਇਸ ਤੋਂ ਪਹਿਲਾਂ ਕਿ ਉਹ ਕੈਨੇਡਾ ਫ਼ਰਾਰ ਹੁੰਦਾ ਉਸ ਨੂੰ ਮੋਗਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।

ਐੱਸਐੱਸਪੀ ਧਰੁਮਨ ਐੱਚ ਨਿੰਬਾਲੇ ਨੇ ਦੇਰ ਸ਼ਾਮ ਮੀਡੀਆ ਨੂੰ ਦੱਸਿਆ ਕਿ ਬਲਦੀਪ ਸਿੰਘ ਪੁੱਤਰ ਚਰਨਜੀਤ ਸਿੰਘ ਨਿਵਾਸੀ ਡਾਲਾ ਖ਼ਿਲਾਫ਼ ਧੋਖਾਧੜੀ, ਜਾਨੋਂ ਮਾਰਨ ਦੀ ਧਮਕੀ ਦੇਣ ਤੇ ਹਥਿਆਰ ਸਮੱਗÇਲੰਗ ਦਾ ਮਾਮਲਾ ਦਰਜ ਹੈ। ਬਲਦੀਪ ਸਿੰਘ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਉਹ ਭਗੌੜਾ ਹੋ ਗਿਆ ਸੀ। ਉਸ ਖ਼ਿਲਾਫ਼ ਮੋਗਾ ਪੁਲਿਸ ਨੇ ਲੁੱਕ ਆਊਟ ਸਰਟੀਫਿਕੇਟ ਜਾਰੀ ਕੀਤਾ ਹੋਇਆ ਸੀ।

ਐੱਸਐੱਸਪੀ ਨੇ ਦੱਸਿਆ ਕਿ ਮੋਗਾ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਕੈਨੇਡਾ ’ਚ ਬੈਠੇ ਗੈਂਗਸਟਰ ਅਰਸ਼ਦੀਪ ਸਿੰਘ ਤੇ ਉਸ ਦੇ ਭਰਾ ਬਲਦੀਪ ਸਿੰਘ ਨੇ ਪੰਜਾਬ ’ਚ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਪਾਕਿਸਤਾਨ ਤੋਂ ਅਟਾਰੀ ਸਰਹੱਦ ਰਾਹੀਂ ਵਿਦੇਸ਼ੀ ਅਸਲੇ ਦੀ ਖੇਪ ਮੰਗਵਾਈ ਸੀ। ਸੂਚਨਾ ਮਿਲਦੇ ਹੀ ਡੀਐੱਸਪੀ ਸਿਟੀ ਜਸ਼ਨਦੀਪ ਸਿੰਘ ਗਿੱਲ, ਥਾਣਾ ਇੰਚਾਰਜ ਸਿਟੀ-1 ਇੰਸਪੈਕਟਰ ਗੁਰਪ੍ਰੀਤ ਸਿੰਘ ਦੀ ਅਗਵਾਈ ’ਚ ਇਕ ਟੀਮ ਗਠਿਤ ਕੀਤੀ ਗਈ, ਇਸ ਟੀਮ ਨੇ ਸ਼ਨਿਚਰਵਾਰ ਨੂੰ ਤਰਨਤਾਰਨ ਪਹੁੰਚ ਕੇ ਉੱਥੇ ਬੀਐੱਸਐੱਫ ਨਾਲ ਸੰਪਰਕ ਕਰ ਕੇ ਜੱਜੌਲ ਨਾਂ ਦੇ ਸਥਾਨ ਤੋਂ ਜ਼ੀਰੋ ਲਾਈਨ ਤੋਂ ਪੰਜ ਅਤਿ-ਆਧੁਨਿਕ ਆਟੋਮੈਟਿਕ ਵਿਦੇਸ਼ੀ ਪਿਸਤੌਲ, ਚਾਰ ਮੈਗਜੀਨ, ਅੱਠ ਗੋਲ਼ੀਆਂ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਸੀ। ਇਸ ਮਾਮਲੇ ’ਚ 28 ਅਗਸਤ ਨੂੰ ਥਾਣਾ ਸਿਟੀ-1 ’ਚ ਗੈਂਗਸਟਰ ਅਰਸ਼ਦੀਪ ਸਿੰਘ ਤੇ ਬਲਦੀਪ ਸਿੰਘ ਨਿਵਾਸੀ ਡਾਲਾ ਨੂੰ ਨਾਮਜ਼ਦ ਕੀਤਾ ਗਿਆ ਸੀ।

ਐੱਸਐੱਸਪੀ ਨੇ ਦੱਸਿਆ ਕਿ ਬਲਦੀਪ ਸਿੰਘ ਸਟਡੀ ਵੀਜ਼ਾ ’ਤੇ ਕੈਨੇਡਾ ਪਹੁੰਚ ਕੇ ਆਪਣੇ ਭਰਾ ਅਰਸ਼ਦੀਪ ਨਾਲ ਮਿਲ ਕੇ ਰੰਗਦਾਰੀ ਦੇ ਰੈਕਟ ਨੂੰ ਨਵੇਂ ਸਿਰੇ ਤੋਂ ਚਲਾਉਣ ਦੀ ਤਿਆਰੀ ਕਰ ਰਿਹਾ ਸੀ।

ਉਸ ਦਾ ਸਟਡੀ ਵੀਜ਼ਾ ਅਪ੍ਰੈਲ-2021 ’ਚ ਕਨਫਰਮ ਹੋਇਆ ਸੀ। 28 ਅਗਸਤ ਨੂੰ ਬਲਦੀਪ ਸਿੰਘ ਦੀ ਦਿੱਲੀ ਏਅਰਪੋਰਟ ਤੋਂ ਕੈਨੇਡਾ ਲਈ ਸਵੇਰੇ 7.20 ਵਜੇ ਉਡਾਣ ਸੀ। ਬਲਦੀਪ ਜਿਵੇਂ ਹੀ ਏਅਰਪੋਰਟ ਪੁੱਜਾ ਤਾਂ ਪਹਿਲਾਂ ਤੋਂ ਹੀ ਜਾਰੀ ਐੱਲਓਸੀ ਕਾਰਨ ਏਅਰਪੋਰਟ ਪੁਲਿਸ ਨੇ ਮੋਗਾ ਪੁਲਿਸ ਨੂੰ ਸੂਚਨਾ ਦਿੱਤੀ। ਮੋਗਾ ਪੁਲਿਸ ਨੇ ਦਿੱਲੀ ਪਹੁੰਚ ਕੇ ਬਲਦੀਪ ਸਿੰਘ ਨੂੰ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ। ਪੁਲਿਸ ਬਲਦੀਪ ਸਿੰਘ ਤੋਂ ਪੁੱਛਗਿੱਛ ਕਰ ਰਹੀ ਹੈ ਤੇ ਇਸ ਮਾਮਲੇ ’ਚ ਕਈ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

Vinkmag ad
Share Our Daily Posts

News Desk

Read Previous

ਕਿਸਾਨਾਂ ’ਤੇ ਬੇਰਹਿਮੀ ਨਾਲ ਲਾਠੀਚਾਰਜ ਕਰਨ ਦਾ ਹੁਕਮ ਦੇਣ ਵਾਲੇ ਐੱਸਡੀਐੱਮ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਮਾਮਲਾ ਭਖਿਆ

Read Next

ਭਾਜਪਾ ਦਾ ਦਫ਼ਤਰ ਘੇਰਨ ਜਾ ਰਹੀਆਂ ਆਮ ਆਦਮੀ ਪਾਰਟੀ ਦੀਆਂ ਮਹਿਲਾ ਵਰਕਰਾਂ ‘ਤੇ ਲਾਠੀਚਾਰਜ, ਅਨਮੋਲ ਗਗਨ ਸਣੇ ਕਈ ਆਗੂ ਜ਼ਖ਼ਮੀ