Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਭਾਜਪਾ ਦਾ ਦਫ਼ਤਰ ਘੇਰਨ ਜਾ ਰਹੀਆਂ ਆਮ ਆਦਮੀ ਪਾਰਟੀ ਦੀਆਂ ਮਹਿਲਾ ਵਰਕਰਾਂ ‘ਤੇ ਲਾਠੀਚਾਰਜ, ਅਨਮੋਲ ਗਗਨ ਸਣੇ ਕਈ ਆਗੂ ਜ਼ਖ਼ਮੀ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮਹਿਲਾ ਵਿੰਗ ਦੀਆਂ ਵਰਕਰਾਂ ਨੇ ਔਰਤਾਂ ਅਤੇ ਕਿਸਾਨਾਂ ਖਿਲਾਫ ਭਾਜਪਾ ਆਗੂਆਂ ਵੱਲੋਂ ਭੱਦੀ ਸ਼ਬਦਾਵਲੀ ਬੋਲਣ ਤੇ ਹਮਲੇ ਕਰਨ ਦੇ ਵਿਰੋਧ ਵਿਚ ਚੰਡੀਗੜ੍ਹ ਸਥਿਤ ਭਾਜਪਾ ਦੇ ਸੂਬਾਈ ਦਫਤਰ ਦਾ ਘਿਰਾਓ ਕੀਤਾ। ਮਹਿਲਾ ਵਰਕਰਾਂ ਨੇ ਨਰਿੰਦਰ ਮੋਦੀ, ਅਮਿਤ ਸ਼ਾਹ, ਮਨੋਹਰ ਲਾਲ ਖੱਟਰ ਤੇ ਭਾਜਪਾ ਖਿਲਾਫ ਨਾਅਰੇਬਾਜ਼ੀ ਕੀਤੀ। ਭਾਜਪਾ ਦਫਤਰ ਵੱਲੋਂ ਜਾ ਰਹੀਆਂ ਆਪ ਵਰਕਰਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੂੰ ਲਾਠੀਆਂ ਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕਰਨੀ ਪਈ।

ਪੁਲਿਸ ਵੱਲੋਂ ਕੀਤੇ ਲਾਠੀਚਾਰਜ ਵਿਚ ਆਪ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ, ਨੌਜਵਾਨ ਆਗੂ ਅਨਮੋਲ ਗਗਨ ਮਾਨ ਜ਼ਖਮੀ ਹੋ ਗਈਆਂ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ।

ਐਤਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਦਫਤਰ ਦਾ ਘਿਰਾਓ ਕਰਨ ਲਈ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀਆਂ ਵਰਕਰਾਂ ਚੰਡੀਗੜ੍ਹ ਦੇ ਸੈਕਟਰ 37 ਵਿਚ ਇਕੱਠੀਆਂ ਹੋਈਆਂ। ਇਸ ਦੇ ਬਾਅਦ ਉਨ੍ਹਾਂ ਨੇ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ ਤੇ ਅਨਮੋਲ ਗਗਨ ਮਾਨ ਦੀ ਅਗਵਾਈ ਵਿਚ ਭਾਜਪਾ ਦਫਤਰ ਵੱਲ ਮਾਰਚ ਸ਼ੁਰੂ ਕਰ ਦਿੱਤਾ। ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਨੇ ਕਿਹਾ ਕਿ ਸੱਤਾ ਦੇ ਹੰਕਾਰ ਵਿਚ ਭਾਜਪਾ ਦੇ ਗੁੰਡੇ ਦੇਸ਼ ਦੇ ਮੁੱਲਾਂ ਨੂੰ ਭੁੱਲ ਗਏ ਹਨ। ਸੱਤਾਧਾਰੀਆਂ ਦੀ ਪੁਲਿਸ ਵੀ ਔਰਤਾਂ ਤੇ ਕਿਸਾਨਾਂ ’ਤੇ ਹੋ ਰਹੇ ਅੱਤਿਆਚਾਰਾਂ ਨੂੰ ਆਪਣੀ ਪ੍ਰਾਪਤੀ ਮੰਨਣ ਲੱਗੀ ਹੈ।

ਭਾਜਪਾ ਦਫਤਰ ਵੱਲੋਂ ਜਾ ਰਹੀਆਂ ਵਰਕਰਾਂ ਨੂੰ ਰੋਕਣ ਵਿਚ ਜਦੋਂ ਚੰਡੀਗੜ੍ਹ ਪੁਲਿਸ ਪੂਰੀ ਤਰ੍ਹਾਂ ਨਾਕਾਮ ਹੋ ਰਹੀ ਸੀ ਤਾਂ ਪੁਲਿਸ ਨੂੰ ਉਨ੍ਹਾਂ ’ਤੇ ਪਾਣੀ ਦੀਆਂ ਬੁਛਾੜਾਂ ਤੇ ਲਾਠੀਚਾਰਜ ਕਰਨਾ ਪਿਆ। ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਵਿਚ ਕਈ ਵਰਕਰਾਂ ਜ਼ਖਮੀ ਹੋ ਗਈਆਂ ਜਦਕਿ ਕਈ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਵੀ ਲਿਆ। ਬਾਅਦ ਵਿਚ ਉਨ੍ਹਾਂ ਨੂੰ ਛੱਡ ਦਿੱਤਾ ਗਿਆ।

Vinkmag ad
Share Our Daily Posts

News Desk

Read Previous

ਪਾਕਿ ਤੋਂ ਹਥਿਆਰ ਮੰਗਵਾਉਣ ਵਾਲੇ ਗੈਂਗਸਟਰ ਅਰਸ਼ਦੀਪ ਦਾ ਭਰਾ ਬਲਦੀਪ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ

Read Next

ਜਲੰਧਰ ਦੀ ਫੈਕਟਰੀ ‘ਚ ਖੌਫ਼ਨਾਕ ਘਟਨਾ, ਮਜ਼ਦੂਰ ਨੇ ਦਿਵਿਆਂਗ ਔਰਤ ਦੇ ਸਿਰ ਤੋਂ ਪੈਰਾਂ ਤਕ ਪਾਇਆ ਤੇਜ਼ਾਬ, ਹਾਲਤ ਗੰਭੀਰ