Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਜਲੰਧਰ ‘ਚ ਫੇਸਬੁੱਕ ‘ਤੇ ਲਾਈਵ ਹੋ ਕੇ ਆਤਮਹੱਤਿਆ ਦੀ ਕੋਸ਼ਿਸ਼, ਕਾਂਗਰਸ ਵਿਧਾਇਕ ਸਮੇਤ 5 ਲੋਕਾਂ ਨੂੰ ਦੱਸਿਆ ਜ਼ਿੰਮੇਵਾਰ

ਜਲੰਧਰ : ਲਾਂਬੜਾ ਥਾਣਾ ਹਲਕੇ ‘ਚ ਇਕ ਗਊਸ਼ਾਲਾ ਸੰਚਾਲਕ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਆਤਮਹੱਤਿਆ ਦਾ ਯਤਨ ਕੀਤਾ। ਉਸ ਨੇ ਮੌਤ ਹੋਣ ‘ਤੇ ਇਕ ਕਾਂਗਰਸੀ ਵਿਧਾਇਕ ਸੁਰਿੰਦਰ ਸਿੰਘ, ਪੁਲਿਸ ਅਫ਼ਸਰ ਪੁਸ਼ਪ ਬਾਲੀ ਸਮੇਤ ਪੰਜ ਲੋਕਾਂ ਨੂੰ ਜ਼ਿੰਮੇਵਾਰ ਦੱਸਿਆ ਹੈ। ਗਊਸ਼ਾਲਾ ਸੰਚਾਲਕ ਧਰਮਵੀਰ ਬਖਸ਼ੀ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਸ ਨੂੰ ਬਿਨਾਂ ਕਿਸੇ ਸ਼ਿਕਾਇਤ ਦੇ ਵਾਰ-ਵਾਰ ਤੰਗ ਕੀਤਾ ਜਾ ਰਿਹਾ ਹੈ ਤੇ ਉਸ ਦੀ ਗਊਸ਼ਾਲਾ ਤੇ ਹਨੂਮਾਨ ਮੰਦਰ ਨੂੰ ਤੋੜਨ ਦੀ ਲਗਾਤਾਰ ਧਮਕੀ ਦਿੱਤੀ ਜਾ ਰਹੀ ਹੈ। ਇਸ ਤੋਂ ਪਰੇਸ਼ਾਨ ਹੋ ਕੇ ਉਹ ਆਪਣੀ ਜਾਨ ਦੇ ਰਿਹਾ ਹੈ। ਮਾਮਲੇ ‘ਚ ਜਿਨ੍ਹਾਂ ਲੋਕਾਂ ‘ਤੇ ਧਰਮਵੀਰ ਨੇ ਦੋਸ਼ ਲਗਾਏ, ਉਨ੍ਹਾਂ ਵਿਚੋਂ ਕਿਸੇ ਦਾ ਵੀ ਪੱਖ ਹੁਣ ਤਕ ਸਾਹਮਣੇ ਨਹੀਂ ਆ ਸਕਿਆ ਹੈ। ਧਰਮਵੀਰ ਨੂੰ ਇਕ ਨਿੱਜੀ ਹਸਪਤਾਲ ‘ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਉੱਥੇ ਹੀ ਮਾਮਲੇ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਮਹਿਕਮੇ ‘ਚ ਹੜਕੰਪ ਮਚਿਆ ਹੈ। ਦੇਹਾਤ ਪੁਲਿਸ ਦੇ ਅਫਸਰ ਵੀਡੀਓ ਦੀ ਜਾਂਚ ਵਿਚ ਜੁਟੇ ਹਨ। ਧਰਮਵੀਰ ਦੀ ਹਾਲਤ ਗੰਭੀਰ ਹੋਣ ਕਾਰਨ ਪੁਲਿਸ ਹੁਣ ਤਕ ਉਸ ਦਾ ਬਿਆਨ ਨਹੀਂ ਦਰਜ ਕਰ ਸਕੀ ਹੈ। ਉੱਥੇ ਦੀ ਦੇਹਾਤ ਪੁਲਿਸ ਦੀ ਇਕ ਟੀਮ ਮਾਮਲੇ ਦੀ ਖੋਜਬੀਣ ‘ਚ ਜੁਟ ਗਈ ਹੈ।

ਫੇਸਬੁੱਕ ਲਾਈਵ ਦੌਰਾਨ ਧਰਮਵੀਰ ਨੇ ਦੋਸ਼ ਲਗਾਇਆ ਕਿ ਉਹ ਗੋਵਿੰਦ ਗਊਧਾਮ ਨਾਂ ਤੋਂ ਇਕ ਗਊਸ਼ਾਲਾ ਲਾਂਬੜਾ ਇਲਾਕੇ ‘ਚ ਚਲਾਉਂਦਾ ਹੈ। ਕਾਂਗਰਸ ਸਰਕਾਰ ਤੋਂ ਬਹੁਤ ਹੀ ਜ਼ਿਆਦਾ ਪਰੇਸ਼ਾਨ ਹੈ। ਕਰਤਾਰਪੁਰ ਦੇ ਵਿਧਾਇਕ ਸੁਰਿੰਦਰ ਸਿੰਘ ਚੌਧਰੀ, ਸੀਆਈਏ ਸਟਾਫ ਦੇ ਇੰਚਾਰਜ ਪੁਸ਼ਪ ਬਾਲੀ, ਸੰਜੀਵ ਕਾਲਾ, ਗੌਤਮ ਮੋਹਨ ਤੇ ਸ਼੍ਰੀ ਰਾਮ ਮੋਹਨ ਉਸ ਨੂੰ ਬਿਨਾਂ ਗੱਲ ਦੇ ਪਰੇਸ਼ਾਨ ਕਰ ਰਹੇ ਹਨ। ਕਾਂਗਰਸੀ ਵਿਧਾਇਕ ਬਿਨਾਂ ਕਿਸੇ ਗੱਲ ਦੇ ਉਨ੍ਹਾਂ ਦੇ ਲੋਕਾਂ ਨੂੰ ਚੁੱਕਵਾ ਦਿੰਦਾ ਹੈ। ਧਰਮਵੀਰ ਨੇ ਦੋਸ਼ ਲਗਾਇਆ ਕਿ ਉਨ੍ਹਾਂ ਆਪਣੀ ਜੇਬ ‘ਚੋਂ ਪੈਸੇ ਲਗਾ ਕੇ ਗਊਸ਼ਾਲਾ ਬਣਵਾਈ ਹੈ ਤੇ ਲੋਕ ਉਸ ਨੂੰ ਤੋੜਨ ਦੀ ਧਮਕੀ ਦੇ ਰਹੇ ਹਨ ਜਿਸ ਕਾਰਨ ਪਰੇਸ਼ਾਨ ਹੋ ਕੇ ਉਹ ਜ਼ਹਿਰ ਪੀ ਕੇ ਆਪਣੀ ਜਾਨ ਦੇ ਰਿਹਾ ਹੈ।

Vinkmag ad
Share Our Daily Posts

News Desk

Read Previous

ਚੰਡੀਗਡ਼੍ਹ ’ਚ ਹਰਿਆਣਾ ਦੇ ਸੀਐਮ ਦੇ ਵਿਰੋਧ ’ਚ ਇਕੱਠੇ ਹੋਏ ਕਿਸਾਨ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਰੋਕਿਆ, ਪੂਰਾ ਇਲਾਕਾ ਸੀਲ

Read Next

ਵਿਦੇਸ਼ ਜਾਣ ਵਾਲਿਆਂ ਲਈ ਖ਼ੁਸ਼ਖ਼ਬਰੀ, ਅੰਮ੍ਰਿਤਸਰ ਤੋਂ ਇਸ ਦਿਨ ਸ਼ੁਰੂ ਹੋਵੇਗੀ ਬਰਮਿੰਘਮ ਲਈ ਸਿੱਧੀ ਉਡਾਣ