Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਵਿਦੇਸ਼ ਜਾਣ ਵਾਲਿਆਂ ਲਈ ਖ਼ੁਸ਼ਖ਼ਬਰੀ, ਅੰਮ੍ਰਿਤਸਰ ਤੋਂ ਇਸ ਦਿਨ ਸ਼ੁਰੂ ਹੋਵੇਗੀ ਬਰਮਿੰਘਮ ਲਈ ਸਿੱਧੀ ਉਡਾਣ

ਅੰਮਿ੍ਤਸਰ : ਭਾਰਤ ਤੇ ਯੂਕੇ ਵਿਚਕਾਰ ਉਡਾਣਾਂ ਦੀ ਵੱਡੀ ਮੰਗ ਨੂੰ ਮੁੱਖ ਰੱਖਦੇ ਹੋਏ ਏਅਰ ਇੰਡੀਆ 3 ਸਤੰਬਰ ਤੋਂ ਆਪਣੀ ਅੰਮਿ੍ਤਸਰ-ਬਰਮਿੰਘਮ ਸਿੱਧੀ ਉਡਾਣ ਮੁੜ ਸ਼ੁਰੂ ਕਰ ਰਹੀ ਹੈ। ਯੂਕੇ ਸਰਕਾਰ ਵਲੋਂ 8 ਅਗਸਤ ਤੋਂ ਭਾਰਤ ਦਾ ਨਾਮ ‘ਲਾਲ’ ਸੂਚੀ ਤੋਂ ਹਟਾ ਕੇ ਇਸਨੂੰ ‘ਏਂਬਰ’ ਸੂਚੀ ‘ਚ ਪਾ ਦਿੱਤੇ ਜਾਣ ਤੋਂ ਬਾਅਦ ਦੋਵਾਂ ਮੁਲਕਾਂ ਵਿਚਕਾਰ ਉਡਾਣਾਂ ਦੀ ਗਿਣਤੀ ਨੂੰ ਵਧਾਇਆ ਜਾ ਰਿਹਾ ਹੈ।

ਇਸ ਸੰਬੰਧੀ ਫਲਾਈ ਅੰਮਿ੍ਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਏਅਰ ਇੰਡੀਆ ਦੀ ਵੈੱਬਸਾਈਟ ‘ਤੇ ਤਾਜ਼ਾ ਜਾਣਕਾਰੀ ਅਨੁਸਾਰ ਅੰਮਿ੍ਤਸਰ ਤੇ ਬਰਮਿੰਘਮ ਵਿਚਕਾਰ ਹਰ ਹਫਤੇ ਇਕ ਸਿੱਧੀ ਉਡਾਣ 3 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਇਹ ਉਡਾਣ ਹਰ ਸ਼ੁੱਕਰਵਾਰ ਨੂੰ ਅੰਮਿ੍ਤਸਰ ਤੋਂ ਦੁਪਹਿਰ 3:00 ਵਜੇ ਉਡਾਣ ਭਰੇਗੀ ਤੇ ਉਸੇ ਦਿਨ ਸ਼ਾਮ ਸਥਾਨਕ ਸਮੇਂ ਮੁਤਾਬਕ 5:20 ਵਜੇ ਬਰਮਿੰਘਮ ਪਹੁੰਚੇਗੀ।

ਵਾਪਸੀ ਦੀ ਉਡਾਣ ਸ਼ਨੀਵਾਰ ਸ਼ਾਮ ਨੂੰ 7:30 ਵਜੇ ਬਰਮਿੰਘਮ ਤੋਂ ਰਵਾਨਾ ਹੋਵੇਗੀ ਤੇ ਅਗਲੇ ਦਿਨ ਐਤਵਾਰ ਸਵੇਰੇ 7:35 ਵਜੇ ਅੰਮਿ੍ਤਸਰ ਪਹੁੰਚੇਗੀ। ਏਅਰ ਇੰਡੀਆ ਇਸ ਰੂਟ ‘ਤੇ ਬੋਇੰਗ 787 ਡ੍ਰੀਮਲਾਈਨ ਜਹਾਜ਼ ਦੀ ਵਰਤੋਂ ਕਰੇਗੀ। ਇਨ੍ਹਾਂ ਉਡਾਣਾਂ ਦੀ ਬੁਕਿੰਗ ਏਅਰ ਇੰਡੀਆ ਦੀ ਵੈਬਸਾਈਟ ‘ਤੇ ਕੀਤੀ ਜਾ ਸਕਦੀ ਹੈ। ਗੁਮਟਾਲਾ ਨੇ ਦੱਸਿਆ ਕਿ ਏਅਰ ਇੰਡੀਆ ਨੇ 16 ਅਗਸਤ ਨੂੰ ਅੰਮਿ੍ਤਸਰ ਤੋਂ ਲੰਡਨ ਹੀਥਰੋ ਲਈ ਹਰ ਹਫਤੇ ‘ਚ ਇਕ ਦਿਨ ਸਿੱਧੀ ਉਡਾਣ ਦੁਬਾਰਾ ਸ਼ੁਰੂ ਕੀਤੀ ਸੀ। ਯੂਕੇ ਨਾਲ ਇਸ ਸਿੱਧੇ ਹਵਾਈ ਸੰਪਰਕ ਨਾਲ ਇੱਕ ਵਾਰ ਫਿਰ ਅੰਮਿ੍ਤਸਰ ਤੋਂ ਯੁਕੇ ਲਈ ਕਾਰਗੋ ਵਪਾਰ ਮੁੜ ਸ਼ੁਰੂ ਹੋ ਗਿਆ ਹੈ।

ਲੰਡਨ ਅਤੇ ਬਰਮਿੰਘਮ ਨਾਲ ਹਵਾਈ ਸੰਪਰਕ ਮੁੜ ਸ਼ੁਰੂ ਹੋਣ ਦਾ ਸਵਾਗਤ ਕਰਦੇ ਹੋਏ, ਅੰਮਿ੍ਤਸਰ ਵਿਕਾਸ ਮੰਚ (ਐਨਜੀਓ) ਦੇ ਸਕੱਤਰ ਯੋਗੇਸ਼ ਕਰਮਾ ਨੇ ਕਿਹਾ, ”ਇਨ੍ਹਾਂ ਉਡਾਣਾਂ ਦੇ ਦੁਬਾਰਾ ਸ਼ੁਰੂ ਹੋਣ ਨਾਲ ਕਿਸਾਨ ਅਤੇ ਵਪਾਰੀਆਂ ਨੂੰ ਸਬਜ਼ੀਆਂ, ਫਲ, ਅਤੇ ਹੋਰ ਵਸਤੂਆਂ ਵਿਦੇਸ਼ ਭੇਜਣ ਵਿੱਚ ਆਸਾਨੀ ਹੋਵੇਗੀ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਫੇਸਬੁੱਕ ‘ਤੇ ਲਾਈਵ ਹੋ ਕੇ ਆਤਮਹੱਤਿਆ ਦੀ ਕੋਸ਼ਿਸ਼, ਕਾਂਗਰਸ ਵਿਧਾਇਕ ਸਮੇਤ 5 ਲੋਕਾਂ ਨੂੰ ਦੱਸਿਆ ਜ਼ਿੰਮੇਵਾਰ

Read Next

ਬੇਕਾਬੂ ਹੋਈ ਕਾਰ ਦੁਕਾਨ ‘ਚ ਵੜੀ, ਤਿੰਨ ਸਾਲਾ ਮਾਸੂਮ ਦੀ ਮੌਤ, ਤਿੰਨ ਜਣੇ ਜ਼ਖ਼ਮੀ