Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਨਾਜਾਇਜ਼ ਪਿਸਤੌਲ ਤੇ ਰੌਂਦ ਸਮੇਤ ਕਾਬੂ

ਜਲੰਧਰ : ਸੀਆਈਏ ਸਟਾਫ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਤੇ ਰੌਂਦ ਸਮੇਤ ਕਾਬੂ ਕੀਤਾ ਹੈ। ਐੱਸਪੀ ਮਨਪ੍ਰਰੀਤ ਸਿੰਘ ਿਢੱਲੋਂ ਨੇ ਦੱਸਿਆ ਕਿ ਸੀਆਈਏ ਸਟਾਫ-2 ਦੇ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਸੀ ਕਿ ਮਨਿੰਦਰ ਸਿੰਘ ਸਿੱਧੂ ਉਰਫ਼ ਬੌਬੀ ਵਾਸੀ ਲਾਂਬੜਾ ਤੇ ਹਰਜੀਤ ਸਿੰਘ ਉਰਫ਼ ਭੰਡਾਲ ਵਾਸੀ ਪਿੰਡ ਚਿੱਟੀ ਰਲ ਕੇ ਯੂਪੀ ਤੋਂ ਨਾਜਾਇਜ਼ ਹਥਿਆਰ ਲਿਆ ਕੇ ਵੇਚਣ ਦਾ ਗੈਰ-ਕਾਨੂੰਨੀ ਧੰਦਾ ਕਰਦੇ ਹਨ। ਮਨਿੰਦਰ ਸਿੱਧੂ ਖ਼ਿਲਾਫ਼ ਵੱਖ-ਵੱਖ ਥਾਣਿਆਂ ‘ਚ ਨਾਜਾਇਜ਼ ਹਥਿਆਰ ਵੇਚਣ ਦੇ ਮਾਮਲੇ ਦਰਜ ਹਨ। ਇਸ ਵੇਲੇ ਦੋਵੇਂ ਜਣੇ ਨਾਜਾਇਜ਼ ਪਿਸਤੌਲ ਵੇਚਣ ਲਈ ਕਿਸੇ ਗਾਹਕ ਦੀ ਉਡੀਕ ਕਰ ਰਹੇ ਹਨ ਜਿਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਏਐੱਸਆਈ ਸੋਹਣ ਸਿੰਘ ਨੇ ਪੁਲਿਸ ਸਮੇਤ ਦੱਸੀ ਹੋਈ ਥਾਂ ‘ਤੇ ਛਾਪੇਮਾਰੀ ਕਰ ਕੇ ਹਰਜੀਤ ਸਿੰਘ ਉਰਫ਼ ਭੰਡਾਲ ਨੂੰ ਕਾਬੂ ਕਰ ਕੇ ਉਸ ਕੋਲੋਂ ਇਕ ਦੇਸੀ ਪਿਸਤੌਲ 32 ਬੋਰ ਤੇ ਦੋ ਰੌਂਦ ਬਰਾਮਦ ਕਰ ਲਏ। ਅਜੀਤ ਸਿੰਘ ਖਿਲਾਫ਼ ਮਾਮਲਾ ਦਰਜ ਕਰ ਕੇ ਜਦੋਂ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਮੰਨਿਆ ਕਿ ਇਹ ਪਿਸਤੌਲ ਮਨਿੰਦਰ ਸਿੰਘ ਉਰਫ ਬੌਬੀ ਪਾਸੋਂ ਲਿਆਂਦਾ ਹੈ। ਪੁੱਛਗਿੱਛ ‘ਚ ਉਸ ਨੇ ਦੱਸਿਆ ਕਿ ਉਸ ਦੀ ਹਰਜਿੰਦਰ ਸੁੰਨੜਵਾਲ ਗਰੁੱਪ ਕਪੂਰਥਲਾ ਨਾਲ ਲਾਗ ਡਾਟ ਹੈ ਜਿਸ ਕਾਰਨ ਉਸ ਨੇ ਆਪਣੀ ਸੁਰੱਖਿਆ ਲਈ ਹਥਿਆਰ ਰੱਖਿਆ ਹੋਇਆ ਹੈ। ਐੱਸਪੀ ਮਨਪ੍ਰਰੀਤ ਸਿੰਘ ਿਢੱਲੋਂ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕਰ ਕੇ ਉਸ ਦਾ ਪੁਲਿਸ ਰਿਮਾਂਡ ਲਿਆ ਜਾਵੇਗਾ ਤੇ ਉਸ ਕੋਲੋਂ ਸਖਤੀ ਨਾਲ ਪੁੱਛਗਿੱਛ ਕਰ ਕੇ ਇਨ੍ਹਾਂ ਦੇ ਨੈੱਟਵਰਕ ਨੂੰ ਬਰੇਕ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਸ਼ੌਕ ਦਾ ਨਹੀਂ ਕੋਈ ਮੁੱਲ 74 ਲੱਖ ‘ਚ ਵੀ ਨਾ ਡੁੱਲਿ੍ਹਆ ਦਿਲ

Read Next

ਕੈਪਟਨ ਅਮਰਿੰਦਰ ਸਿੰਘ 20 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ, ਬਰਗਾੜੀ ਬੇਅਦਬੀ ਮਾਮਲੇ ‘ਚ ਮੰਗਿਆ ਸਪੱਸ਼ਟੀਕਰਨ