Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਕੈਪਟਨ ਅਮਰਿੰਦਰ ਸਿੰਘ 20 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ, ਬਰਗਾੜੀ ਬੇਅਦਬੀ ਮਾਮਲੇ ‘ਚ ਮੰਗਿਆ ਸਪੱਸ਼ਟੀਕਰਨ

ਅੰਮ੍ਰਿਤਸਰ : ਸਰਬੱਤ ਖਾਲਸਾ ਦੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਇਕੱਤਰਤਾ ਕਰ ਕੇ ਬਰਗਾੜੀ ਮੋਰਚਾ ਖ਼ਤਮ ਕਰਵਾਉਣ ਦੀ ਸਾਜ਼ਿਸ਼ ਤਹਿਤ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਤੇ ਤਿੰਨ ਵਿਧਾਇਕਾਂ ਦੇ ਸਪੱਸ਼ਟੀਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ 20 ਸਤੰਬਰ ਨੂੰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸੱਦਿਆ ਹੈ। ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਸਪੱਸ਼ਟੀਕਰਨ ਆਉਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਭਾਈ ਧਿਆਨ ਸਿੰਘ ਮੰਡ ਨੇ ਪੰਜਾਬ ਦੇ ਦੋ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਸੁਖਜਿੰਦਰ ਸਿੰਘ ਰੰਧਾਵਾ ਤੇ ਵਿਧਾਇਕ ਹਰਮਿੰਦਰ ਸਿੰਘ ਗਿੱਲ, ਕੁਲਬੀਰ ਸਿੰਘ ਜ਼ੀਰਾ ਤੇ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਬਰਗਾੜੀ ਮੋਰਚਾ ਖ਼ਤਮ ਕਰਵਾਉਣ ਵੇਲੇ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਾ ਕਰਨ ਕਾਰਨ 20 ਅਗਸਤ ਨੂੰ ਦਿੱਤੇ ਗਏ ਸਪੱਸ਼ਟੀਕਰਨ ਤੇ ਵਿਚਾਰ-ਚਰਚਾ ਕੀਤੀ। ਇਸ ਸਪੱਸ਼ਟੀਕਰਨ ‘ਚ ਉਪਰੋਕਤਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਾਮਲੇ ਸਬੰਧੀ ਪੂਰੀ ਜਾਣਕਾਰੀ ਹੋਣ ਅਤੇ ਉਨ੍ਹਾਂ ਦੇ ਕਹੇ ਮੁਤਾਬਕ ਹੀ ਮੋਰਚਾ ਖ਼ਤਮ ਕਰਵਾਉਣ ਲਈ ਰਾਬਤਾ ਕਾਇਮ ਕਰਨ ਸਬੰਧੀ ਲਿਖਿਆ ਸੀ, ਜਿਸ ‘ਤੇ ਭਾਈ ਧਿਆਨ ਸਿੰਘ ਮੰਡ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਬਾਰੇ ਸਪੱਸ਼ਟੀਕਰਨ ਲਈ ਦੇਣ ਲਈ 20 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਲਈ ਕਿਹਾ ਹੈ।

 

Vinkmag ad
Share Our Daily Posts

News Desk

Read Previous

ਨਾਜਾਇਜ਼ ਪਿਸਤੌਲ ਤੇ ਰੌਂਦ ਸਮੇਤ ਕਾਬੂ

Read Next

ਸ਼੍ਰੋਅਦ ਦੇ ਕਪੂਰਥਲਾ ਪ੍ਰਧਾਨ ਹਰਜੀਤ ਵਾਲੀਆ ‘ਤੇ ਜਾਨਲੇਵਾ ਹਮਲਾ, ਧਾਲੀਵਾਲ ਚੌਕ ‘ਤੇ ਹਮਲਾਵਰਾਂ ਨੇ ਫਾਇਰਿੰਗ ਕਰ ਕੇ ਕੀਤੀ ਜਾਨੋਂ ਮਾਰਨ ਦੀ ਕੋਸ਼ਿਸ਼