Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਹਲਕਾ ਵਿਧਾਇਕ ਤੇ ਕਾਂਗਰਸੀ ਆਗੂਆਂ ਤੋਂ ਦੁਖੀ ਹੋ ਕੇ FB ‘ਤੇ ਲਾਈਵ ਹੋ ਕੇ ਜ਼ਹਿਰ ਪੀਣ ਵਾਲੇ ਧਰਮਵੀਰ ਧੰਮਾ ਦੀ ਮੌਤ

ਲਾਂਬੜਾ : ਲਾਂਬੜਾ ਦੇ ਕਾਂਗਰਸੀ ਵਰਕਰ ਧਰਮਵੀਰ ਧੰਮਾ ਦੀ ਮੰਗਲਵਾਰ ਸਵੇਰੇ ਨਿੱਜੀ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ। ਦਰਅਸਲ ਧੰਮਾ ਨੇ ਸੋਮਵਾਰ ਸਵੇਰੇ ਫੇਸਬੁੱਕ ’ਤੇ ਲਾਈਵ ਹੋ ਕੇ ਜ਼ਹਿਰ ਨਿਗਲ ਲਿਆ ਸੀ। ਲਾਈਵ ਹੋ ਕੇ ਖ਼ੁਦਕੁਸ਼ੀ ਕਰਨ ਲਈ ਜ਼ਹਿਰ ਪੀਣ ਤੋਂ ਪਹਿਲਾਂ ਉਸ ਨੇ ਹਲਕਾ ਵਿਧਾਇਕ, ਸੀਏ ਸਟਾਫ ਜਲੰਧਰ ਦੇ ਇੰਚਾਰਜ ਸਮੇਤ ਕਈ ਕਾਂਗਰਸੀਆਂ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਸੀ। ਉਸ ਦੀ ਹਾਲਤ ਗੰਭੀਰ ਸੀ ਤੇ ਨਿੱਜੀ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ ਤੇ ਅੱਜ ਸਵੇਰੇ ਉਸ ਦੀ ਮੌਤ ਹੋ ਗਈ।

ਫੇਸਬੁੱਕ ’ਤੇ ਲਾਈਵ ਹੋ ਕੇ ਧਰਮਵੀਰ ਧੰਮਾ ਨੇ ਕਿਹਾ ਸੀ ਕਿ ਉਹ ਲੰਬੇ ਅਰਸੇ ਤੋਂ ਲਾਂਬੜਾ ’ਚ ਇਕ ਗਊਸ਼ਾਲਾ ਚਲਾ ਰਿਹਾ ਹੈ ਤੇ ਉਸ ਨੇ ਗਊਸ਼ਾਲਾ ਦੇ ਨਾਲ ਹੀ ਸ਼੍ਰੀ ਹਨੂੰਮਾਨ ਮੰਦਰ ਦੀ ਉਸਾਰੀ ਵੀ ਕੀਤੀ। ਉਸ ਨੇ ਦੋਸ਼ ਲਾਇਆ ਕਿ ਹਲਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਅਤੇ ਸੀਆਈਏ ਸਟਾਫ ਜਲੰਧਰ ਦੇ ਇੰਚਾਰਜ ਪੁਸ਼ਪ ਬਾਲੀ ਅਤੇ ਲਾਂਬੜਾ ਵਾਸੀ ਕਾਂਗਰਸੀ ਆਗੂ ਸੰਜੀਵ ਕਾਲਾ, ਸ਼੍ਰੀਰਾਮ ਮੋਹਨ ਅਤੇ ਗੌਤਮ ਮੋਹਨ ਵੱਲੋਂ ਉਸ ਨੂੰ ਲੰਬੇ ਅਰਸੇ ਤੋਂ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਨ੍ਹਾਂ ਵੱਲੋਂ ਉਸ ਨੂੰ ਗਊਸ਼ਾਲਾ ਅਤੇ ਹਨੂੰਮਾਨ ਮੰਦਰ ਨੂੰ ਬੰਦ ਕਰਨ ਲਈ ਦਬਾਅ ਪਾਇਆ ਜਾ ਰਿਹਾ ਸੀ। ਇਨ੍ਹਾਂ ਤੋਂ ਤੰਗ ਆ ਕੇ ਹੀ ਉਹ ਜ਼ਹਿਰ ਪੀ ਕੇ ਆਤਮਹੱਤਿਆ ਕਰ ਰਿਹਾ ਹੈ। ਧਰਮਵੀਰ ਧੰਮਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਇਲਾਜ ਲਈ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ ਪਰ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਸ ਦੀ ਮੌਤ ਹੋ ਗਈ।

Vinkmag ad
Share Our Daily Posts

News Desk

Read Previous

Money Heist 5: ਰਿਲੀਜ਼ ਦੇ 3 ਦਿਨ ਪਹਿਲਾਂ ਹੀ ਨੈੱਟਫਲਿਕਸ ਨੇ ਜਾਰੀ ਕੀਤੀ ਵੀਡੀਓ, ਹਰ ਵੀਡੀਓ ਨੂੰ ਲੈ ਕੇ ਦਿੱਤੀ ਇਹ ਖ਼ਾਸ ਜਾਣਕਾਰੀ

Read Next

ਲੁਧਿਆਣਾ ’ਚ ਝਗੜਾ ਛੁਡਾਉਣ ਗਈ ਪੁਲਿਸ ਟੀਮ ’ਤੇ ਜਾਨਲੇਵਾ ਹਮਲਾ, ਧਮਕੀਆਂ ਦੇ ਕੇ ਦੋਸ਼ੀ ਫਰਾਰ