Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਕੈਨੇਡਾ ਰਹਿੰਦੀ ਬੇਅੰਤ ਕੌਰ ਦੀਆਂ ਵਧੀਆਂ ਮੁਸ਼ਕਲਾਂ, ਜਾਂਚ ਰਿਪੋਰਟ ‘ਚ ਜ਼ਹਿਰ ਨਾਲ ਮੌਤ ਦੀ ਪੁਸ਼ਟੀ

ਬਰਨਾਲਾ : ਜ਼ਿਲ੍ਹਾ ਬਰਨਾਲਾ ਦੇ ਪਿੰਡ ਧਨੌਲਾ ਦੇ ਬਹੁ ਚਰਚਿਤ ਲਵਪ੍ਰੀਤ ਅਤੇ ਬੇਅੰਤ ਕੌਰ ਮਾਮਲੇ ‘ਚ ਹੁਣ ਨਵਾਂ ਮੋੜ ਆ ਗਿਆ ਹੈ। ਲਵਪ੍ਰੀਤ ਦੀ ਪੋਸਟਮਾਰਟਮ ਰਿਪੋਰਟ ਚ ਜ਼ਹਿਰੀਲਾ ਪਦਾਰਥ ਖਾਣ ਨਾਲ ਹੋਈ ਮੌਤ ਦੀ ਜਾਂਚ ਵਿਭਾਗ ਵਲੋਂ ਕੀਤੀ ਪੁਸ਼ਟੀ ਨੇ ਬੇਅੰਤ ਕੌਰ ਦੀਆਂ ਔਕੜਾਂ ‘ਚ ਵਾਧਾ ਕਰ ਦਿੱਤਾ ਹੈ।

ਵਿਆਹ ਤੋਂ ਬਾਅਦ ਆਪਣੇ ਸਹੁਰੇ ਪਰਿਵਾਰ ਦੇ ਖ਼ਰਚ ਤੇ ਪਿਛਲੇ ਦੋ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਹੀ ਬੇਅੰਤ ਕੌਰ ਹੁਣ ਬੁਰੀ ਤਰ੍ਹਾਂ ਫਸ ਗਈ ਹੈ। ਹੁਣ ਬੇਅੰਤ ਕੌਰ ਦੇ ਕੈਨੇਡਾ ਤੋਂ ਡਿਪੋਰਟ ਹੋਣ ਦੀਆਂ ਸੰਭਾਵਨਾਵਾਂ ਵਧ ਗਈਆਂ ਹਨ। ਲਵਪ੍ਰੀਤ ਸਿੰਘ ਦੀ ਕਰੀਬ ਦੋ ਮਹੀਨੇ ਪਹਿਲਾਂ ਜ਼ਹਿਰੀਲਾ ਪਦਾਰਥ ਖਾਣ ਨਾਲ ਮੌਤ ਹੋ ਗਈ ਸੀ। ਉਸ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਾਇਆ ਸੀ ਕਿ ਕੈਨੇਡਾ ਵਿੱਚ ਉਨ੍ਹਾਂ ਦੇ ਖਰਚੇ ਤੇ ਗਈ ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ਹੁਣ ਉਸ ਨਾਲ ਗੱਲ ਨਹੀਂ ਕਰਦੀ ਅਤੇ ਉਸ ਨੂੰ ਛੱਡਣਾ ਚਾਹੁੰਦੀ ਹੈ ਜਿਸ ਤੋਂ ਦੁਖੀ ਹੋ ਕੇ ਉਸ ਨੇ ਜ਼ਹਿਰ ਖਾ ਲਈ ਹੈ ਜਿਸ ਦੇ ਚਲਦਿਆਂ ਉਸ ਦੀ ਮੌਤ ਹੋ ਗਈ ਹੈ। ਪਹਿਲਾਂ ਪੁਲਿਸ ਨੇ ਬੇਅੰਤ ਕੌਰ ‘ਤੇ ਆਪਣੇ ਸਹੁਰੇ ਪਰਿਵਾਰ ਨਾਲ ਠੱਗੀ ਮਾਰਨ ਦਾ ਪਰਚਾ ਦਰਜ ਕੀਤਾ ਸੀ, ਪਰ ਹੁਣ ਲਵਪ੍ਰੀਤ ਸਿੰਘ ਦੀ ਪੋਸਟਮਾਰਟਮ ਰਿਪੋਰਟ ਆ ਗਈ ਹੈ ਜਿਸ ਵਿਚ ਉਸ ਦੀ ਮੌਤ ਜ਼ਹਿਰ ਖਾਣ ਨਾਲ ਹੋਣ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ ਬੇਅੰਤ ਕੌਰ ਤੇ ਆਤਮਹੱਤਿਆ ਲਈ ਮਜਬੂਰ ਕਰਨ ਦਾ ਪਰਚਾ ਵੀ ਦਰਜ ਕਰ ਦਿੱਤਾ ਗਿਆ ਹੈ। ਲਵਪ੍ਰੀਤ ਦੇ ਚਾਚਾ ਹਰਵਿੰਦਰ ਨੇ ਪੁਲਸ ਨੂੰ ਅਪੀਲ ਕੀਤੀ ਹੈ ਕਿ ਜ਼ਿਲ੍ਹੇ ਦੇ ਪਿੰਡ ਖੁੱੱਡੀ ਵਿੱਚ ਰਹਿਣ ਵਾਲੇ ਲਵਪ੍ਰੀਤ ਦੇ ਮਾਤਾ ਪਿਤਾ ‘ਤੇ ਵੀ ਪਰਚਾ ਦਰਜ ਕੀਤਾ ਜਾਵੇ ਕਿਉਂਕਿ ਇਸ ਸਾਜ਼ਿਸ਼ ਵਿੱਚ ਉਹ ਵੀ ਸ਼ਾਮਲ ਸਨ।

ਬੇਅੰਤ ਕੌਰ ਦੇ ਜੁਰਮ ‘ਚ ਹੋਇਆ ਵਾਧਾ : ਐੱਸਪੀ ਹਰਬੰਤ ਕੌਰ

ਇਸ ਮਾਮਲੇ ‘ਚ ਬੇਅੰਤ ਕੌਰ ਖ਼ਿਲਾਫ਼ ਪਹਿਲਾਂ ਸਹੁਰਿਆਂ ਨਾਲ ਠੱਗੀ ਦਾ ਮਾਮਲਾ ਦਰਜ ਹੋਇਆ ਸੀ, ਹੁਣ ਲਵਪ੍ਰੀਤ ਦੀ ਜ਼ਹਿਰ ਨਾਲ ਹੋਈ ਮੌਤ ਉਪਰੰਤ ਬੇਅੰਤ ਕੌਰ ਦੇ ਜੁਰਮ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਐੱਸਆਈਟੀ ਕਮੇਟੀ ਦੇ ਮੁਖੀ ਐੱਸਪੀ ਹਰਬੰਤ ਕੌਰ ਨੇ ਦੱਸਿਆ ਕਿ ਬੇਅੰਤ ਕੌਰ ਖ਼ਿਲਾਫ਼ ਹੁਣ ਧਾਰਾ 306 ਦਾ ਵਾਧਾ ਕਰ ਦਿੱਤਾ ਗਿਆ ਹੈ। ਐੱਸਆਈਟੀ ਕਮੇਟੀ ‘ਚ ਐੱਸ ਪੀ ਹਰਬੰਤ ਕੌਰ ਡੀਐੱਸਪੀ ਬ੍ਰਿਜ ਮੋਹਨ ਤੇ ਥਾਣਾ ਧਨੌਲਾ ਦੇ ਮੁਖੀ ਸ਼ਾਮਲ ਹਨ।

Vinkmag ad
Share Our Daily Posts

News Desk

Read Previous

Neeraj Chopra ਪਹੁੰਚੇ ਜਲੰਧਰ, LPU ’ਚ ਓਲੰਪਿਕ ਖਿਡਾਰੀਆਂ ਨੂੰ ਕੀਤਾ ਜਾ ਰਿਹਾ ਸਨਮਾਨਿਤ

Read Next

19 ਸਤੰਬਰ ਨੂੰ ਲੱਗੇਗਾ ਸਿੱਧ ਬਾਬਾ ਸੋਢਲ ਮੇਲਾ