Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਨਾਜਾਇਜ਼ ਮੋਬਾਈਲ ਟਾਵਰਾਂ ਲਈ ਕੰਪਨੀਆਂ ਨੂੰ ਭੇਜੇ ਜਾਣਗੇ ਨੋਟਿਸ

ਜਲੰਧਰ : ਸ਼ਹਿਰ ‘ਚ ਮੋਬਾਈਲ ਟਾਵਰਾਂ ਦੀ ਜਾਂਚ ਕੀਤੇ ਜਾਣ ਅਤੇ ਨਾਜਾਇਜ਼ ਲੱਗੇ ਟਾਵਰਾਂ ਲਈ ਮੋਬਾਈਲ ਕੰਪਨੀਆਂ ਨੂੰ ਨੋਟਿਸ ਭੇਜਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਤੇ ਉਨ੍ਹਾਂ ‘ਤੇ ਕਾਨੂੰਨੀ ਕਾਰਵਾਈ ਕਰਨ ਲਈ ਵੀ ਕਿਹਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਨਗਰ ਨਿਗਮ ਦੇ ਕਮਿਸ਼ਨਰ ਕਰਨੇਸ਼ ਸ਼ਰਮਾ ਨੇ ਦੱਸਿਆ ਕਿ ਇਸ ਸਬੰਧ ‘ਚ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਦਫਤਰ ਵਿਖੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ ਸਮਾਰਟ ਸਿਟੀ ਪ੍ਰਰਾਜੈਕਟਾਂ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਦੌਰਾਨ ਉਕਤ ਹਦਾਇਤਾਂ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਿੱਤੀਆਂ ਗਈਆਂ। ਨਿਗਮ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧ ‘ਚ ਬੀਐਂਡਆਰ ਬ੍ਾਂਚ ਨੂੰ ਹਦਾਇਤ ਜਾਰੀ ਕਰ ਦਿੱਤੀ ਹੈ ਕਿ ਉਹ ਸ਼ਹਿਰ ‘ਚ ਲੱਗੇ ਵੱਖ-ਵੱਖ ਮੋਬਾਈਲ ਕੰਪਨੀਆਂ ਦੇ ਟਾਵਰਾਂ ਦੀ ਜਾਂਚ ਕਰੇ ਅਤੇ ਜਿਹੜੇ ਨਾਜਾਇਜ਼ ਮੋਬਾਈਲ ਟਾਵਰ ਲੱਗੇ ਹੋਏ ਹਨ, ਉਨ੍ਹਾਂ ਨੂੰ ਬਕਾਇਦਾ ਨੋਟਿਸ ਜਾਰੀ ਕਰ ਕੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਲਈ ਲਿਖਿਆ ਜਾਏ। ਉਨ੍ਹਾਂ ਕਿਹਾ ਕਿ ਕਈ ਮੋਬਾਈਲ ਟਾਵਰ ਬਿਨਾਂ ਕਿਸੇ ਮਨਜ਼ੂਰੀ ਦੇ ਮੋਬਾਈਲ ਕੰਪਨੀਆਂ ਵੱਲੋਂ ਚਲਾਏ ਜਾ ਰਹੇ ਹਨ ਅਤੇ ਉਨ੍ਹਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਵੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਮੋਬਾਈਲ ਟਾਵਰਾਂ ਨੂੰ ਲੈ ਕੇ ਲੋਕਾਂ ਵੱਲੋਂ ਵੀ ਕਈ ਸ਼ਿਕਾਇਤਾਂ ਆਉਂਦੀਆਂ ਹਨ। ਹੁਣ ਮੋਬਾਈਲ ਟਾਵਰਾਂ ਦੀ ਤੁਰੰਤ ਜਾਂਚ ਬੀਐਂਡਆਰ ਬ੍ਾਂਚ ਨੂੰ ਕਰਨ ਦੀ ਹਦਾਇਤ ਕੀਤੀ ਗਈ ਹੈ।

ਨਾਜਾਇਜ਼ ਰੋਡ ਕਟਿੰਗ ‘ਤੇ ਹੋਵੇਗੀ ਕਾਰਵਾਈ

ਉਨ੍ਹਾਂ ਦਸਿਆ ਕਿ ਜਿਹੜੀਆਂ ਵੀ ਮੋਬਾਈਲ ਕੰਪਨੀਆਂ ਜਾਂ ਅੰਡਰ ਗਰਾਉਂਡ ਤਾਰਾਂ ਪਾਉਣ ਲਈ ਨਾਜਾਇਜ਼ ਤੌਰ ‘ਤੇ ਮਸ਼ੀਨਾਂ ਰਾਹੀਂ ਰੋਡ ਕਟਿੰਗ ਕਰਨਗੀਆਂ, ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਏਗੀ ਅਤੇ ਇਸ ਸਬੰਧ ‘ਚ ਬੀਐਂਡਆਰ ਬ੍ਾਂਚ ਨੂੰ ਬਕਾਇਦਾ ਹਦਾਇਤ ਕੀਤੀ ਗਈ ਹੈ ਕਿ ਉਹ ਸ਼ਹਿਰ ਦੇ ਕੁਝ ਖੇਤਰਾਂ ‘ਚ ਹੋਈ ਰੋਡ ਕਟਿੰਗ ਦੀ ਜਾਂਚ ਕਰਕੇ ਉਨ੍ਹਾਂ ਨੂੰ ਰਿਪੋਰਟ ਕਰਨ ਤਾਂ ਜੋ ਉੁਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ।

Vinkmag ad
Share Our Daily Posts

News Desk

Read Previous

19 ਸਤੰਬਰ ਨੂੰ ਲੱਗੇਗਾ ਸਿੱਧ ਬਾਬਾ ਸੋਢਲ ਮੇਲਾ

Read Next

ਸੁਖਬੀਰ ਬਾਦਲ ਵੱਲੋਂ 6 ਹੋਰ ਉਮੀਦਵਾਰਾਂ ਦਾ ਐਲਾਨ, ਪੜ੍ਹੋ ਕੌਣ ਕਿੱਥੋਂ ਲੜੇਗਾ ਚੋਣ