Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਦਾਤਰ ਫੜ ਕੇ ਘਰ ਅੰਦਰ ਹੋਇਆ ਦਾਖ਼ਲ, ਲੜਕੀ ਉੱਪਰ ਦੋਸਤੀ ਦਾ ਬਣਾਉਣ ਲੱਗਾ ਦਬਾਅ, ਮਨ੍ਹਾਂ ਕਰਨ ‘ਤੇ ਦਿੱਤੀ ਜਾਨੋਂ ਮਾਰਨ ਦੀ ਧਮਕੀ ਤੇ ਫਿਰ…

ਲੁਧਿਆਣਾ : ਦਾਤਰ ਦੀ ਨੋਕ ‘ਤੇ ਜ਼ਬਰਦਸਤੀ ਘਰ ਅੰਦਰ ਵੜੇ ਨੌਜਵਾਨ ਨੇ ਲੜਕੀ ਉੱਪਰ ਦੋਸਤੀ ਕਰਨ ਦਾ ਦਬਾਅ ਬਣਾਇਆ। ਮੁਟਿਆਰ ਨੇ ਜਦ ਅਜਿਹਾ ਕਰਨ ਤੋਂ ਮਨ੍ਹਾਂ ਕੀਤਾ ਤਾਂ ਉਸ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਐਨਾ ਹੀ ਨਹੀਂ ਮੁਲਜ਼ਮ ਨੇ ਲੜਕੀ ਦੇ ਪਿਤਾ ਉੱਪਰ ਦਬਾਅ ਬਣਾ ਕੇ ਉਸ ਕੋਲੋਂ 40 ਹਜ਼ਾਰ ਰੁਪਏ ਦੀ ਫਿਰੌਤੀ ਵੀ ਮੰਗੀ। ਜਾਣਕਾਰੀ ਤੋਂ ਬਾਅਦ ਮੌਕੇ ‘ਤੇ ਪਹੁੰਚੀ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਮੁਲਜ਼ਮ ਨੂੰ ਦਾਤਰ ਸਮੇਤ ਹਿਰਾਸਤ ਵਿੱਚ ਲਿਆ।

ਜਾਣਕਾਰੀ ਦਿੰਦਿਆਂ ਨਿਊ ਜਨਤਾ ਨਗਰ ਦੇ ਵਾਸੀ ਅਜੇ ਕੁਮਾਰ ਨੇ ਦੱਸਿਆ ਕਿ ਹੁਸ਼ਿਆਰਪੁਰ ਦੇ ਮਾਹਿਲਪੁਰ ਦਾ ਰਹਿਣ ਵਾਲਾ ਮੁਲਜ਼ਮ ਦੀਪਕ ਕੁਮਾਰ ਉਨ੍ਹਾਂ ਦੀ ਬੇਟੀ ਉੱਪਰ ਦੋਸਤੀ ਕਰਨ ਦਾ ਦਬਾਅ ਬਣਾ ਰਿਹਾ ਸੀ। ਸਵੇਰ ਵੇਲੇ ਮੁਲਜ਼ਮ ਦਾਤਰ ਹੱਥ ‘ਚ ਫੜ ਕੇ ਜ਼ਬਰਦਸਤੀ ਉਨ੍ਹਾਂ ਦੇ ਘਰ ਅੰਦਰ ਦਾਖ਼ਲ ਹੋ ਗਿਆ ਤੇ ਉਨ੍ਹਾਂ ਦੀ ਮੁਟਿਆਰ ਧੀ ਉੱਪਰ ਦੋਸਤੀ ਕਰਨ ਦਾ ਦਬਾਅ ਬਣਾਉਣ ਲੱਗ ਪਿਆ। ਲੜਕੀ ਨੇ ਜਦ ਇਸ ਗੱਲ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਦਾਤਰ ਨਾਲ ਜਾਨੋਂ ਮਾਰ ਦੇਣ ਦੀ ਧਮਕੀ ਦੇਣ ਲੱਗ ਪਿਆ। ਮੁਲਜ਼ਮ ਨੇ ਡਰਾ ਧਮਕਾ ਕੇ ਉਨ੍ਹਾਂ ਕੋਲੋਂ 40 ਹਜ਼ਾਰ ਰੁਪਏ ਦੀ ਮੰਗ ਵੀ ਕੀਤੀ। ਮਾਹੌਲ ਜ਼ਿਆਦਾ ਤਣਾਅਪੂਰਨ ਹੋਣ ਦੇ ਚਲਦੇ ਲੜਕੀ ਦੇ ਪਿਤਾ ਅਜੇ ਕੁਮਾਰ ਨੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ। ਇਸ ਮਾਮਲੇ ‘ਚ ਤਫ਼ਤੀਸ਼ੀ ਅਫ਼ਸਰ ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਜਾਣਕਾਰੀ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਦੀਪਕ ਕੁਮਾਰ ਖਿਲਾਫ਼ ਮੁਕੱਦਮਾ ਦਰਜ ਕਰਕੇ ਉਸ ਨੂੰ ਹਿਰਾਸਤ ਵਿੱਚ ਲਿਆ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਦਾਤਰ ਬਰਾਮਦ ਕਰ ਲਿਆ ਹੈ। ਥਾਣਾ ਸ਼ਿਮਲਾਪੁਰੀ ਦੀ ਪੁਲਿਸ ਮੁਲਜ਼ਮ ਕੋਲੋਂ ਵਧੇਰੇ ਪੁੱਛ-ਗਿੱਛ ਕਰਨ ‘ਚ ਜੁੱਟ ਗਈ ਹੈ।

 

Vinkmag ad
Share Our Daily Posts

News Desk

Read Previous

ਸੁਖਬੀਰ ਬਾਦਲ ਦੀ ਫੇਰੀ ਦੌਰਾਨ ਹੰਗਾਮਾ ਕਰਨ ਤੇ ਗੱਡੀਆਂ ਦੀ ਤੋੜਭੰਨ ਕਰਨ ਵਾਲਿਆਂ ‘ਤੇ ਪਰਚਾ ਦਰਜ

Read Next

ਹਲਵਾਰਾ ਏਅਰਪੋਰਟ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ‘ਤੇ ਰੱਖਿਆ ਜਾਵੇ : ਬਾਵਾ