Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਹਲਵਾਰਾ ਏਅਰਪੋਰਟ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ‘ਤੇ ਰੱਖਿਆ ਜਾਵੇ : ਬਾਵਾ

ਲੁਧਿਆਣਾ : ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਦੀ ਅਗਵਾਈ ਹੇਠ ਸੰਗਤਾਂ ਦਾ 18ਵਾਂ ਜੱਥਾ ਅੱਜ ਜੈਕਾਰਿਆਂ ਦੀ ਗੂੰਜ ‘ਚ ਰੇਲਵੇ ਸਟੇਸ਼ਨ ਤੋਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਰਵਾਨਾ ਹੋ ਗਿਆ ਹੈ। ਯਾਤਰਾ ਨੂੰ ਰਵਾਨਾ ਕਰਨ ਲਈ ਵਿਸ਼ੇਸ਼ ਤੌਰ ਤੇ ਫਾਊਂਡੇਸ਼ਨ ਦੇ ਸਰਪ੍ਰਸਤ ਰਣਜੋਧ ਸਿੰਘ ਜੀਐਸ, ਕਨਵੀਨਰ ਬਲਦੇਵ ਬਾਵਾ, ਪੰਜਾਬ ਪ੍ਰਧਾਨ ਕਰਨੈਲ ਸਿੰਘ ਗਿੱਲ, ਕੌਂਸਲਰ ਬਲਜਿੰਦਰ ਕੌਰ ਅਤੇ ਬਲਜਿੰਦਰ ਸਿੰਘ ਮਲਕਪੁਰ ਸਮੇਤ ਕਈ ਪਤਵੰਤੇ ਹਾਜ਼ਰ ਸਨ।

ਅੰਬਾਲਾ, ਕੁਰੂਕਸ਼ੇਤਰ, ਕਰਨਾਲ, ਪਾਨੀਪਤ, ਦਿੱਲੀ, ਮਥਰਾ ਅਤੇ ਆਗਰਾ ਵਿੱਚ ਜਥੇ ਦਾ ਸੰਗਤਾਂ ਨੇ ਫੁੱਲ ਮਾਲਾਵਾਂ ਪਹਿਨਾ ਕੇ ਅਤੇ ਮਠਿਆਈਆਂ ਵੰਡ ਕੇ ਭਰਪੂਰ ਸਵਾਗਤ ਕੀਤਾ। ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਜਥੇ ਦਾ ਸਨਮਾਨ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਫਾਊਂਡੇਸ਼ਨ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤਸਵੀਰ ਅਤੇ ਦੁਸ਼ਾਲਾ ਭੇਟ ਕਰਕੇ ਸਨਮਾਨਿਤ ਕੀਤਾ।

ਬਾਵਾ ਅਤੇ ਦਾਖਾ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਧੋ ਦਾਸ ਬੈਰਾਗੀ ਵਿਚਾਲੇ 3 ਸਤੰਬਰ 1708 ਨੂੰ ਗੋਦਾਵਰੀ ਦੇ ਕਿਨਾਰੇ ਤੇ ਮਿਲਾਪ ਹੋਇਆ ਸੀ। ਬਾਬਾ ਬੰਦਾ ਸਿੰਘ ਬਹਾਦਰ ਨੇ ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲੈ ਕੇ ਫ਼ਤਿਹ ਦਾ ਝੰਡਾ ਲਹਿਰਾਇਆ ਸੀ। ਫਾਊਂਡੇਸ਼ਨ ਵੱਲੋਂ ਪਿਛਲੇ ਅਠਾਰਾਂ ਸਾਲਾਂ ਤੋਂ ਬਾਬਾ ਬੰਦਾ ਬਹਾਦਰ ਘਾਟ ਗੁਰਦੁਆਰਾ ਸਾਹਿਬ ਵਿੱਚ ਮਿਲਾਪ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।

ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਹਲਵਾਰਾ ਏਅਰਪੋਰਟ ਦਾ ਨਾਮ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਨਾਂ ਤੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਕਿਸਾਨਾਂ ਨੂੰ ਜ਼ਮੀਨਾਂ ਦਾ ਮਾਲਕਾਨਾ ਹੱਕ ਦਿਵਾਇਆ ਸੀ। ਇਸ ਮੌਕੇ ਗੁਲਜਿੰਦਰ ਸਿੰਘ ਲੁਹਾਰਾ, ਮਨੋਹਰ ਸਿੰਘ ਗਿੱਲ, ਮਨਜੀਤ ਸਿੰਘ ਲੁਹਾਰਾ, ਦਵਿੰਦਰ ਸਿੰਘ ਸਾਬਕਾ ਪ੍ਰਧਾਨ ਨਗਰ ਪਾਲਕਾ ਸਾਹਨੇਵਾਲ, ਹਰਜੀਤ ਸਿੰਘ ਸਾਹਨੇਵਾਲ, ਕਮਲਜੀਤ ਸਿੰਘ ਛੰਦੜਾਂ, ਅਮਰਿੰਦਰ ਸਿੰਘ ਜੱਸੋਵਾਲ, ਮਨਜੀਤ ਸਿੰਘ ਠੇਕੇਦਾਰ, ਦਵਿੰਦਰ ਸਿੰਘ ਚਾਹਲ, ਸੁਸ਼ੀਲ ਕੁਮਾਰ ਸ਼ੀਲਾ, ਅਮਨਦੀਪ ਬਾਵਾ, ਤਰਲੋਚਨ ਸਿੰਘ ਬਿਲਾਸਪੁਰ, ਕੈਪਟਨ ਬਲਬੀਰ ਸਿੰਘ, ਭੁਪਿੰਦਰ ਸਿੰਘ, ਧਰਮਿੰਦਰ, ਰਣਜੀਤ ਸਿੰਘ, ਗੁਰਨਾਮ ਸਿੰਘ, ਜਗਜੀਤ ਸਿੰਘ, ਸਾਜਨ ਮਲਹੋਤਰਾ, ਦਵਿੰਦਰ ਸਿੰਘ ਲਾਪਰਾ, ਅਸ਼ੋਕ ਕੁਮਾਰ ਸੋਨੀ, ਕਰਨਵੀਰ ਸਿੰਘ ਰਾਜੂ, ਬੀਬੀ ਕੁਲਵੰਤ ਕੌਰ, ਬੀਬੀ ਰਜਨੀ ਬਾਵਾ, ਡਾ ਪੂਜਾ ਬਾਵਾ, ਸਵਰਨ ਕੌਰ, ਸੁਰਿੰਦਰ ਕੌਰ ਅਤੇ ਗੁਰਮੀਤ ਕੌਰ ਆਦਿ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਦਾਤਰ ਫੜ ਕੇ ਘਰ ਅੰਦਰ ਹੋਇਆ ਦਾਖ਼ਲ, ਲੜਕੀ ਉੱਪਰ ਦੋਸਤੀ ਦਾ ਬਣਾਉਣ ਲੱਗਾ ਦਬਾਅ, ਮਨ੍ਹਾਂ ਕਰਨ ‘ਤੇ ਦਿੱਤੀ ਜਾਨੋਂ ਮਾਰਨ ਦੀ ਧਮਕੀ ਤੇ ਫਿਰ…

Read Next

ਗੁਰਦਾਸ ਮਾਨ ਦੀ ਜ਼ਮਾਨਤ ਅਰਜ਼ੀ ‘ਤੇ ਅਗਲੀ ਸੁਣਵਾਈ 7 ਸਤੰਬਰ ਨੂੰ